Thursday, July 03, 2025

National

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਕਰਵਾਏ ਜਾਣ ਦੀ ਮੰਗ ਦਾ ਸਮਰਥਨ

PUNJAB NEWS EXPRESS | August 31, 2021 09:22 PM

ਚੰਡੀਗੜ: ਪੰਜਾਬ ਯੂਨੀਵਰਸਿਟੀ ਚੰਡੀਗੜ ਦੀਆਂ ਲਗਾਤਾਰ ਟਾਲੀਆ ਜਾ ਰਹੀਆਂ ਸੈਨੇਟ ਚੋਣਾ ਨੂੰ ਤੁਰੰਤ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਉਪ-ਕੁਲਪਤੀ (ਵੀ.ਸੀ) ਦਫ਼ਤਰ ਅੱਗੇ ਵਿਦਿਆਰਥੀਆਂ ਵੱਲੋਂ ਲਾਏ ਧਰਨੇ ਦਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੁਰਜ਼ੋਰ ਸਮਰਥਨ ਕੀਤਾ ਹੈ।ਵਿਦਿਆਰਥੀਆਂ ਦੇ ਧਰਨੇ ਨੂੰ ਹਿਮਾਇਤ ਦੇਣ ਲਈ ਪਾਰਟੀ ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਯੂਥ ਆਗੂਆਂ ਨੇ ਮੰਗਲਵਾਰ ਵਿਦਿਅਰਥੀਆਂ ਦੇ ਧਰਨੇ 'ਚ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ।

ਜਿਸ 'ਚ ਪਾਰਟੀ ਦੇ ਜਨਰਲ ਸਕੱਤਰ ਸ: ਹਰਸੁਖਇੰਦਰ ਸਿੰਘ (ਬੱਬੀ ਬਾਦਲ), ਯੂਥ ਵਿੰਗ ਦੇ ਕਨਵੀਨਰ ਸ: ਮਨਪ੍ਰੀਤ ਸਿੰਘ ਤਲਵੰਡੀ, ਯੂਥ ਆਗੂ ਐਡਵੋਕੇਟ ਗਗਨਦੀਪ ਸਿੰਘ ਸੁਨਾਮ, ਐਡਵੋਕੇਟ ਗਗਨਦੀਪ ਸਿੰਘ ਬਾਦਲਗੜ੍ਹ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਐਡਵੋਕੇਟ ਮਨਿੰਦਰਪਾਲ ਸਿੰਘ, ਤਲਵਿੰਦਰ ਸਿੰਘ ਧਾਲੀਵਾਲ, ਜਗਦੇਵ ਸਿੰਘ ਢਿੱਲੋਂ, ਜਤਿੰਦਰ ਸਿੰਘ ਗਰੇਵਾਲ, ਅਵਤਾਰ ਸਿੰਘ ਰੁੜਕੀ, ਮਨਦੀਪ ਸਿੰਘ ਬਿੱਟੂ, ਦਿਲਰਾਜ ਸਿੰਘ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ ਘੜੂੰਆਂ ਆਦਿ ਸ਼ਾਮਿਲ ਸਨ।
ਇਸ ਮੌਕੇ `ਤੇ ਸ: ਪਰਮਿੰਦਰ ਸਿੰਘ ਢੀਂਡਸਾ ਨੇ ਉਪ- ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਸ਼੍ਰੀ ਵੈਂਕਈਆ ਨਾਇਡੂ ਨੂੰ ਵਿਦਿਆਰਥੀਆਂ ਦੀਆਂ ਵਾਜਬ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਅਪੀਲ ਕੀਤੀ ਹੈ ਇਸਤੋਂ ਇਲਾਵਾ ਸ: ਢੀਂਡਸਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮੁੱਦਿਆਂ ਦੇ ਹੱਲ ਲਈ ਕੇਂਦਰ ਸਰਕਾਰ `ਤੇ ਦਬਾਅ ਪਾਉਣ ਦੀ ਮੰਗ ਕੀਤੀ ਹੈ।
ਉਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਇੱਕ ਲੋਕਤੰਤਰੀ ਬਾਡੀ ਹੈ, ਜਿਸ 'ਚ ਵਿਦਿਅਕ ਖੇਤਰ ਨਾਲ ਜੁੜੇ ਹਰੇਕ ਵਰਗ ਨੂੰ ਨੁਮਾਇੰਦਗੀ ਮਿਲਦੀ ਹੈ, ਪਰ ਪੰਜਾਬ ਯੂਨੀਵਰਸਿਟੀ ਦਾ ਮੌਜੂਦਾ ਪ੍ਰਸ਼ਾਸਨ ਸੈਨੇਟ ਦੀ ਲੋਕਸ਼ਾਹੀ ਪ੍ਰੀਕ੍ਰਿਆ ਨੂੰ ਖਤਮ ਕਰਨਾ ਚਾਹੁੰਦਾ ਹੈ ਅਤੇ ਸੈਨੇਟ ਚੋਣਾ ਨਾ ਕਰਵਾ ਕੇ ਯੂਨੀਵਰਸਿਟੀ ਤੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੀ ਕੋਸਿ਼ਸ਼ ਕਰ ਰਿਹਾ ਹੈ। ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਪੰਜਾਬ ਯੂਨੀਵਰਸਿਟੀ ਦਾ ਇੱਕ ਸ਼ਾਨਾਂਮੱਤਾ ਇਤਿਹਾਸ ਹੈ। ਇਸ ਯੂਨੀਵਰਸਿਟੀ ਤੋਂ ਸਿੱਖਿਆ ਹਾਸਿਲ ਕਰਨ ਵਾਲਿਆਂ ਨੇ ਵਿਸ਼ਵ ਪੱਧਰ ਤੱਕ ਵੱਖ -ਵੱਖ ਖੇਤਰਾਂ ਵਿੱਚ ਨਾਮਣਾ ਖੱਟਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਯੂਨੀਵਰਸਿਟੀ ਦੇ ਸਭਿਆਚਾਰ ਅਤੇ ਕਾਰਜਪ੍ਰਣਾਲੀ ਵਿੱਚ ਦਖਲਅੰਦਾਜੀ ਨਹੀ ਕਰਨੀ ਚਾਹੀਦੀ ਹੈ ਅਤੇ ਢੁਕਵਾਂ ਵਿੱਦਿਅਕ ਮਾਹੌਲ ਪ੍ਰਦਾਨ ਕਰਨ ਵਿੱਚ ਮਦਦ ਕਰਨੀ ਚਾਹੀਦੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸਮੁੱਚੇ ਯੂਥ ਵਿੰਗ ਦੇ ਆਗੂਆਂ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਲਈ ਜਲਦ ਤੋਂ ਜਲਦ ਚੋਣਾ ਕਰਵਾਏ ਜਾਣ ਅਤੇ ਸੈਨੇਟ ਦੀ ਲੋਕਤੰਤਰਿਕ ਪ੍ਰਣਾਲੀ ਬਹਾਲ ਕੀਤੇ ਜਾਣ ਦੀ ਮੰਗ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

National

ਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀ

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰ

ਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ

ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਦਿੱਲੀ ਦੇ ਵੋਟਰ ਸਪੱਸ਼ਟ ਸੁਨੇਹਾ ਦਿੰਦੇ ਹਨ: 'ਭ੍ਰਿਸ਼ਟਾਚਾਰ' ਘੁਟਾਲਿਆਂ ਕਾਰਨ 'ਆਪ' ਦੀ ਲੀਡਰਸ਼ਿਪ ਹਾਰ ਗਈ

ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਕੇਜਰੀਵਾਲ ਨੇ ਹਾਰ ਮੰਨ ਲਈ, ਭਾਜਪਾ ਨੂੰ ਵਧਾਈ ਦਿੱਤੀ

ਦਿੱਲੀ ਚੋਣਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ਵਿੱਚ ਕੇਜਰੀਵਾਲ ਅੱਗੇ, ਮੁੱਖ ਮੰਤਰੀ ਆਤਿਸ਼ੀ, ਸਿਸੋਦੀਆ ਪਿੱਛੇ