Friday, November 14, 2025

National

ਕਿਸਾਨ ਜਥੇਬੰਦੀਆਂ ਨੇ ਐੱਮਐੱਸਪੀ ਦਾ ਨਿਗੂਣਾ ਵਾਧਾ ਨਕਾਰਿਆ

ਦਲਜੀਤ ਕੌਰ ਭਵਾਨੀਗੜ੍ਹ | September 08, 2021 11:02 PM

ਦਿੱਲੀ:  ਸਰਕਾਰ ਨੇ ਮੌਜੂਦਾ ਸਾਲ 2021-22 ਲਈ ਕਣਕ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 40 ਰੁਪਏ ਵਧਾ ਕੇ 2, 015 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਸਰ੍ਹੋਂ ਦਾ ਐੱਮਐੱਸਪੀ 400 ਰੁਪਏ ਵਧਾ ਕੇ 5, 050 ਰੁਪਏ ਪ੍ਰਤੀ ਕੁਇੰਟਲ ਕਰਨ ਤੇ ਕਿਸਾਨ ਆਗੂਆਂ ਨੇ ਐੱਮਐੱਸਪੀ ਦਾ ਇਹ ਨਿਗੂਣੇ ਵਾਧੇ ਨਕਾਰ ਦਿੱਤੇ ਹਨ।

ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸਰਕਾਰ ਨੇ ਐੱਮਐੱਸਪੀ ਵਿੱਚ ਨਿਗੂਣਾ ਵਾਧਾ ਕਰਕੇ, ਲਾਹੇਵੰਦ ਅਤੇ ਵਾਜਬ ਭਾਅ ਮੰਗ ਰਹੇ ਕਿਸਾਨਾਂ ਦੇ ਜ਼ਖਮਾਂ ਤੇ ਲੂਣ ਛਿੜਕਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕੋਈ ਵਾਅਦਾ ਨਹੀਂ ਕੀਤਾ। ਦਾਲਾਂ, ਸਰੋਂ ਅਤੇ ਛੋਲਿਆਂ ਦੇ ਭਾਅ ਵਿੱਚ ਵਾਧੇ ਦਾ ਫਾਇਦਾ ਵਪਾਰੀ ਹੀ ਉਠਾਉਣਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਡੀਜਲ, ਖਾਦਾਂ, ਕੀੜੇਮਾਰ ਦਵਾਈਆਂ, ਬੀਜਾਂ ਤੇ ਹੋਰ ਖੇਤੀ ਲਾਗਤਾਂ ਵਿੱਚ ਹੋਏ ਅਥਾਹ ਵਾਧੇ ਨਾਲ ਮੇਲ ਕੇ ਦੇਖਣ ਦੀ ਜਰੂਰਤ ਹੈ। ਲਾਗਤਾਂ ਵਿੱਚ ਹੋਏ ਇਸ ਅਥਾਹ ਵਾਧੇ ਦੇ ਮੁਕਾਬਲੇ ਫਸਲਾਂ ਦੀ ਐੱਮਐੱਸਪੀ ਵਿੱਚ ਬਿਲਕੁੱਲ ਨਿਗੂਣਾ ਵਾਧਾ ਕੀਤਾ ਗਿਆ ਹੈ। ਡੀਜਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਨੂੰ ਛੂਹ ਰਹੀ ਹੈ। ਖਾਦਾਂ ਦੀਆਂ ਕੀਮਤਾਂ ਵਿੱਚ ਪਿਛਲੇ ਦਿਨੀਂ ਡੇਢ ਗੁਣਾਂ ਤੱਕ ਵਾਧਾ ਕਰ ਦਿੱਤਾ ਹੈ।

ਬੁਲਾਰਿਆਂ ਨੇ ਕਿਹਾ ਕਿ ਕਿਸਾਨ ਨਿਧੀ ਵਰਗੀਆਂ ਇਹ ਸਕੀਮਾਂ ਲੋਕਾਂ ਦਾ ਧਿਆਨ ਅਸਲੀ ਮੁੱਦਿਆਂ ਤੋਂ ਲਾਂਭੇ ਲਿਜਾਣ ਲਈ ਚਲਾਈਆਂ ਜਾਂਦੀਆਂ ਹਨ। ਜੇਕਰ ਪ੍ਰਧਾਨ ਮੰਤਰੀ ਸਚਮੁੱਚ ਹੀ ਕਿਸਾਨ ਦਾ ਭਲਾ ਕਰਨਾ ਚਾਹੁੰਦਾ ਹੈ ਤਾਂ ਇਹ ਕਾਲੇ ਕਾਨੂੰਨ ਰੱਦ ਕਿਉਂ ਨਹੀਂ ਕਰ ਦਿੰਦਾਂ। ਜਦੋਂ ਇਨ੍ਹਾਂ ਕਾਨੂੰਨਾਂ ਦੀ ਮੰਗ ਕਿਸੇ ਕਿਸਾਨ ਜਥੇਬੰਦੀ ਨੇ ਨਹੀਂ ਕੀਤੀ ਸੀ ਤਾਂ ਇਹ ਕਿਸ ਦੇ ਕਹਿਣ 'ਤੇ ਬਣਾਏ ਗਏ ਹਨ? ਅਸਲ ਵਿੱਚ ਦੋ ਹਜਾਰ ਰੁਪਏ ਦੇਣ ਦੀ ਇਹ ਸ਼ੋਸ਼ੇਬਾਜੀ ਖੇਤੀ ਕਾਨੂੰਨਾਂ ਵਿਰੁੱਧ ਉਠੇ ਲੋਕ ਰੋਹ ਨੂੰ ਮੱਠਾ ਕਰਨ ਦਾ ਇੱਕ ਢਕਵੰਜ ਮਾਤਰ ਹੈ। ਕਿਸਾਨ ਸਰਕਾਰ ਦੇ ਅਜਿਹੇ ਝਾਂਸਿਆਂ ਵਿੱਚ ਨਹੀਂ ਆਉਣਗੇ ਅਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੱਕ ਆਪਣਾ ਅੰਦੋਲਨ ਜਾਰੀ ਰੱਖਣਗੇ।

Have something to say? Post your comment

google.com, pub-6021921192250288, DIRECT, f08c47fec0942fa0

National

ਦਿੱਲੀ ਧਮਾਕਾ: ਪੁਲਵਾਮਾ ਵਿੱਚ ਮੁੱਖ ਦੋਸ਼ੀ ਡਾਕਟਰ ਉਮਰ ਦਾ ਘਰ ਢਾਹ ਦਿੱਤਾ ਗਿਆ

'ਐਨਡੀਏ ਜ਼ਬਰਦਸਤ ਜਿੱਤ ਵੱਲ ਵਧ ਰਿਹਾ ਹੈ': ਜਨਤਾ ਦਲ (ਯੂ) ਦੇ ਰਾਜੀਵ ਰੰਜਨ

ਬਿਹਾਰ ਚੋਣ ਨਤੀਜੇ: ਬਦਲਾਅ ਆਵੇਗਾ, ਸਰਕਾਰ ਬਣੇਗੀ, ਤੇਜਸਵੀ ਯਾਦਵ ਨੇ ਕਿਹਾ

ਬਿਹਾਰ ਚੋਣ ਨਤੀਜੇ: ਸਖ਼ਤ ਸੁਰੱਖਿਆ ਵਿਚਕਾਰ ਗਿਣਤੀ ਸ਼ੁਰੂ

ਪ੍ਰਧਾਨ ਮੰਤਰੀ ਮੋਦੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 136ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ

ਕਾਂਗਰਸ ਨੇ 9 ਨਵੇਂ ਏਆਈਸੀਸੀ ਸਕੱਤਰ ਨਿਯੁਕਤ ਕੀਤੇ, ਜਾਬ ਲਈ ਸਾਂਝੇ ਤੌਰ 'ਤੇ ਹਿਨਾ ਕਾਵਾਰੇ ਅਤੇ ਸੂਰਜ ਠਾਕੁਰ ਨਿਯੁਕਤ

ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਧਮਾਕੇ ਦੇ ਪੀੜਤਾਂ ਨਾਲ ਸੋਗ ਪ੍ਰਗਟ ਕੀਤਾ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸਥਿਤੀ ਦੀ ਸਮੀਖਿਆ ਕੀਤੀ; ਜਾਂਚ ਤੇਜ਼ ਹੋਈ

ਦਿੱਲੀ ਦੇ ਲਾਲ ਕਿਲ੍ਹੇ ਨੇੜੇ ਕਾਰ ਧਮਾਕੇ ਵਿੱਚ 10 ਮੌਤਾਂ, ਦਰਜਨਾਂ ਜ਼ਖਮੀ; ਰਾਜਧਾਨੀ ਵਿੱਚ ਹਾਈ ਅਲਰਟ

ਰਾਹੁਲ ਗਾਂਧੀ ਨੇ ਕਿਹਾ ਕਿ ਵੋਟ ਚੋਰੀ ਮੁੱਖ ਮੁੱਦਾ ਹੈ, ਜਲਦੀ ਹੀ ਐਮਪੀ ਲਈ ਸਬੂਤ ਜਾਰੀ ਕਰਾਂਗੇ

ਮੋਹਾਲੀ ਵਿੱਚ ਹਰਿਆਣਾ ਪੁਲਿਸ ਦੀ ਮੌਜੂਦਗੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ ਤਾਂ ਜੋ ਪੀਯੂ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਜਾ ਸਕੇ