Saturday, April 27, 2024

National

ਭਾਰਤ-ਬੰਦ ਲਈ ਸਾਰੀਆਂ ਤਿਆਰੀਆਂ ਮੁਕੰਮਲ, ਸਵੇਰੇ ਛੇ ਤੋਂ ਸ਼ਾਮ 4 ਵਜੇ ਤੱਕ ਰਹੇਗਾ ਬੰਦ ਭਾਰਤ-ਬੰਦ

ਦਲਜੀਤ ਕੌਰ ਭਵਾਨੀਗੜ੍ਹ | September 26, 2021 05:36 PM
ਬੰਦ ਕਰਨਾ ਸਾਡਾ ਸ਼ੌਕ ਨਹੀਂ, ਮਜ਼ਬੂਰੀ ਹੈ; ਬੰਦ ਦੌਰਾਨ ਆਮ ਲੋਕਾਂ ਦੀ ਪ੍ਰੇਸ਼ਾਨੀ ਦਾ ਪੂਰਾ ਖਿਆਲ ਰੱਖਿਆ ਜਾਵੇਗਾ: ਕਿਸਾਨ ਆਗੂ 
 
ਕਿਸਾਨੀ-ਧਰਨਿਆਂ 'ਚ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮਦਿਨ ਮਨਾਉਣ ਦਾ ਸੱਦਾ
 
ਚੰਡੀਗੜ੍ਹ:  ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ 32 ਕਿਸਾਨ-ਜਥੇਬੰਦੀਆਂ ਵੱਲੋਂ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਪੰਜਾਬ ਭਰ 'ਚ 100 ਤੋਂ ਵੱਧ ਥਾਵਾਂ 'ਤੇ ਲਾਏ ਪੱਕੇ-ਧਰਨੇ 360 ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਹੇ। ਸੰਯੁਕਤ ਕਿਸਾਨ ਮੋਰਚੇ ਨੇ ਭਲਕੇ 27 ਤਰੀਕ ਨੂੰ ਭਾਰਤ-ਬੰਦ ਦਾ ਸੱਦਾ ਦਿੱਤਾ ਹੋਇਆ ਹੈ।
 
ਅੱਜ ਧਰਨਿਆਂ 'ਚ ਬੁਲਾਰਿਆਂ ਨੇ ਭਾਰਤ ਬੰਦ ਸਬੰਧੀ ਦਿਸ਼ਾ-ਨਿਰਦੇਸ਼ਾਂ ਦੇ ਬਾਰੀਕੀ ਤੇ ਠੋਸ ਵੇਰਵੇ ਕਾਰਕੁੰਨਾਂ ਨਾਲ ਸਾਂਝੇ ਕੀਤੇ। ਆਮ ਲੋਕਾਂ ਨੂੰ ਸਿਰਫ ਅਣਸਰਦੇ ਹਾਲਾਤ 'ਚ ਹੀ ਘਰੋਂ ਨਿਕਲਣ ਦੀ ਅਪੀਲ ਕੀਤੀ ਜਾਵੇ ਤਾਂ ਜੁ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਆਮ ਲੋਕਾਂ ਦੀ ਪ੍ਰੇਸ਼ਾਨੀ ਦਾ ਖਾਸ ਖਿਆਲ ਰੱਖਿਆ ਜਾਵੇਗਾ। ਐਮਰਜੈਂਸੀ ਸੇਵਾਵਾਂ ਜਿਵੇਂ ਕਿ ਐਂਬੂਲੈਂਸ, ਫਾਇਰ ਬ੍ਰਿਗੇਡ, ਸ਼ਾਦੀ/ਮੌਤ ਤੇ ਹੋਰ ਜਰੂਰੀ ਸਮਾਜਿਕ ਸਮਾਗਮ, ਹਸਪਤਾਲ ਤੇ ਦਵਾਈ ਦੁਕਾਨਾਂ ਨੂੰ ਬੰਦ ਤੋਂ ਛੋਟ ਰਹੇਗੀ।
 
ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਭਰ 'ਚ 500 ਦੇ ਕਰੀਬ ਥਾਵਾਂ 'ਤੇ ਸਵੇਰੇ ਛੇ ਤੋਂ ਸ਼ਾਮ 4 ਵਜੇ ਤੱਕ ਸੜਕੀ ਅਤੇ ਰੇਲ ਆਵਾਜਾਈ ਜਾਮ ਕੀਤੀ ਜਾਵੇਗੀ। ਜਾਮ ਵਿੱਚ ਫਸੇ ਲੋਕਾਂ ਦੇ ਭੋਜਨ, ਪਾਣੀ ਤੇ ਹੋਰ ਲੋੜੀਂਦੀਂਆਂ ਜਰੂਰੀ ਸਹੂਲਤਾਂ ਦਾ ਖਿਆਲ ਰੱਖਿਆ ਜਾਵੇਗਾ।
 
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ ਅਤੇ ਜਗਮੋਹਨ ਸਿੰਘ ਪਟਿਆਲਾ ਨੇ ਆਮ ਲੋਕਾਂ ਨੂੰ ਹੋਣ ਵਾਲੀ ਕਿਸੇ ਸੰਭਾਵੀ ਪ੍ਰੇਸ਼ਾਨੀ ਲਈ ਅਗਾਊਂ ਖੇਦ ਪਰਗਟ ਕਰਦਿਆਂ ਆਗੂਆਂ ਨੇ ਕਿਹਾ ਕਿ ਬੰਦ ਕਰਨਾ ਸਾਡਾ ਕੋਈ ਸ਼ੌਕ ਨਹੀਂ, ਮਜ਼ਬੂਰੀ ਹੈ। ਕਿਸਾਨ ਸਾਲ ਭਰ ਤੋਂ ਸੰਘਰਸ਼ ਕਰ ਰਹੇ ਹਨ, ਦਸ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ ਪਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕੀ। ਜੇਕਰ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਹੋ ਜਾਂਦੇ ਹਨ ਤਾਂ ਸਿਰਫ ਸਾਡਾ ਖੇਤੀ ਖੇਤਰ ਹੀ ਤਬਾਹ ਹੋਵੇਗੀ, ਸਾਡਾ ਸਭਿਆਚਾਰ ਵੀ ਖਤਮ ਹੋ ਜਾਵੇਗਾ। ਅਸੀਂ ਹੁਣ ਤੱਕ ਆਪਣੇ ਅੰਦੋਲਨ ਨੂੰ ਇਸ ਢੰਗ ਨਾਲ ਚਲਾਇਆ ਹੈ ਕਿ ਆਮ ਲੋਕਾਂ ਨੂੰ ਘੱਟ ਤੋਂ ਘੱਟ ਤਕਲੀਫ ਹੋਵੇ। ਸਾਰੀਆਂ ਕੁਦਰਤੀ ਦੁਸ਼ਵਾਰੀਆਂ ਅਸੀਂ ਆਪਣੇ ਪਿੰਡਿਆਂ 'ਤੇ ਝੱਲੀਆਂ ਹਨ। ਅਸੀਂ ਉਮੀਦ ਕਰਦੇ ਹਾਂ ਕਿ ਆਮ ਲੋਕ ਸਾਨੂੰ ਪੂਰਨ ਸਹਿਯੋਗ ਦੇਣਗੇ ਕਿਉਂਕਿ ਇਹ ਖੇਤੀ ਕਾਨੂੰਨ ਉਨ੍ਹਾਂ ਲਈ ਵੀ ਘਾਤਕ ਹਨ
 
ਕਿਸਾਨੀ-ਧਰਨਿਆਂ 'ਚ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ-ਦਿਹਾੜਾ ਮਨਾਉਣ ਦਾ ਸੱਦਾ ਦਿੰਦਿਆਂ ਕਿਸਾਨ ਆਗੂਆਂ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਵੱਡੀਆਂ ਗਿਣਤੀਆਂ 'ਚ ਸ਼ਮੂਲੀਅਤ ਲਈ ਅਪੀਲ ਕੀਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ