Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਕਿਸਾਨ ਮੰਡੀਆਂ 'ਚ ਪ੍ਰੇਸ਼ਾਨ; ਝੋਨਾ ਮੰਡੀਆਂ ਦੀਆਂ ਬਦ-ਇੰਤਜਾਮੀਆਂ ਵੱਲ ਤੁਰੰਤ ਧਿਆਨ ਦੇਵੇ ਸਰਕਾਰ: ਕਿਸਾਨ ਆਗੂ 

ਦਲਜੀਤ ਕੌਰ ਭਵਾਨੀਗੜ੍ਹ | October 08, 2021 08:09 PM
ਨਰੈਣਗੜ੍ਹ (ਹਰਿਆਣਾ) 'ਚ ਇੱਕ ਹੋਰ ਲਖੀਮਪੁਰ-ਖੀਰੀ ਕਾਂਡ ਰਚਾਉਣ ਦੀ ਕੋਝੀ ਕੋਸ਼ਿਸ਼; ਕਰੀਬ ਅੱਧੀ ਦਰਜਨ ਕਿਸਾਨ ਜ਼ਖਮੀ ਹੋਏ
ਲਖੀਮਪੁਰ ਖੀਰੀ ਕਾਂਡ ਨੂੰ ਸਹੀ ਪਰਿਪੇਖ 'ਚ ਸਮਝੋ; ਕਾਂਡ ਤੋਂ ਸਹੀ ਸਬਕ ਲੈਂਦੇ ਹੋਏ ਅੱਗੇ ਹੀ ਅੱਗੇ ਹੀ ਵੱਧਦੇ ਜਾਵਾਂਗੇ: ਕਿਸਾਨ ਮੋਰਚਾ 
 
ਚੰਡੀਗੜ੍ਹ:  ਕਿਸਾਨੀ ਧਰਨਿਆਂ ਦੇ 373ਵੇਂ ਦਿਨ ਸੰਯੁਕਤ ਕਿਸਾਨ ਮੋਰਚਾ ਦੇ ਬੁਲਾਰਿਆਂ ਨੇ ਅੱਜ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਵੇਚਣ ਲਈ ਕਿਸਾਨਾਂ ਨੂੰ ਹੋ ਰਹੀ ਪ੍ਰੇਸ਼ਾਨੀ ਦਾ ਗੰਭੀਰ ਨੋਟਿਸ ਲਿਆ ਅਤੇ ਸਰਕਾਰ ਨੂੰ ਇਹ ਬਦ-ਇੰਤਜਾਮੀਆਂ ਤੁਰੰਤ ਦੂਰ ਕਰਨ ਲਈ ਕਿਹਾ। 
 
ਕਿਸਾਨ ਆਗੂਆਂ ਨੇ ਕਿਹਾ ਕਿ ਕਈ ਮੰਡੀਆਂ ਵਿੱਚ ਬਾਰਦਾਨੇ ਦੀ ਕਮੀ ਕਾਰਨ ਪ੍ਰੇਸ਼ਾਨੀ ਹੋ ਰਹੀ ਹੈ ਅਤੇ ਕਈ ਮੰਡੀਆਂ ਵਿੱਚ ਅਵਾਰਾ ਪਸ਼ੂਆਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਰੱਖੀਆਂ ਹਨ। ਇਸ ਤੋਂ ਇਲਾਵਾ ਜਿਆਦਾਤਰ ਮੰਡੀਆਂ 'ਚ ਫਸਲ ਨੂੰ ਮੀਂਹ ਤੋਂ ਬਚਾਉਣ ਦੇ ਇੰਤਜਾਮਾਂ, ਸਾਫ-ਸਫਾਈ, ਪੀਣ ਵਾਲਾ ਸਾਫ ਪਾਣੀ ਆਦਿ ਇੰਤਜਾਮਾਂ ਦੀ ਵੱਡੀ ਘਾਟ ਪਾਈ ਜਾ ਰਹੀ ਹੈ। ਪੰਜਾਬ ਦੀ ਸੱਤਾਧਾਰੀ ਸਿਆਸੀ ਪਾਰਟੀ ਨੂੰ ਆਪਣੇ ਹੀ ਕੁਰਸੀ-ਖੇਡ ਤੋਂ ਫੁਰਸਤ ਨਹੀਂ ਅਤੇ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ। ਸਰਕਾਰ ਇਹ ਸਾਰੀਆਂ ਬਦ-ਇੰਤਜਾਮੀਆਂ ਨੂੰ ਤੁਰੰਤ ਦੂਰ ਕਰੇ।
 
ਸੰਯੁਕਤ ਕਿਸਾਨ ਮੋਰਚਾ ਦੇ ਬੁਲਾਰਿਆਂ ਨੇ ਕੱਲ੍ਹ ਨਰੈਣਗੜ੍ਹ (ਹਰਿਆਣਾ) ਵਿੱਚ ਬੀਜੇਪੀ ਨੇਤਾ ਨਾਇਬ ਸਿੰਘ ਸ਼ੈਣੀ ਦੇ ਮੋਟਰ ਕਾਫਲੇ ਵੱਲੋਂ ਇੱਕ ਹੋਰ ਲਖੀਮਪੁਰ ਖੀਰੀ ਕਾਂਡ ਰਚਾਉਣ ਦੀ ਕੋਝੀ ਕੋਸ਼ਿਸ਼ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ। ਬੀਜੇਪੀ ਨੇਤਾ ਦੇ ਕਾਫਲੇ ਨੇ ਉਥੇ ਅੱਧੀ ਦਰਜਨ ਦੇ ਕਰੀਬ ਕਿਸਾਨ ਜਖਮੀ ਕਰ ਦਿੱਤੇ ਜਿਨ੍ਹਾਂ 'ਚੋਂ ਕੁੱਝ ਨੂੰ ਹਸਪਤਾਲ ਦਾਖਲ ਕਰਾਉਣਾ ਪਿਆ। 
 
ਆਗੂਆਂ ਨੇ ਕਿਹਾ ਕਿ ਜਾਪਦਾ ਹੈ ਕਿ ਬੌਖਲਾਈ ਹੋਈ ਬੀਜੇਪੀ ਨੇ ਕਿਸਾਨਾਂ ਵਿਰੁੱਧ ਇਹ ਇੱਕ ਨਵੀਂ ਤਰ੍ਹਾਂ ਦਾ ਪੈਂਤੜਾ ਅਪਣਾ ਲਿਆ ਹੈ। ਸ਼ਾਤਮਈ ਢੰਗ ਨਾਲ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਡੀਆਂ ਹੇਠ ਦਰੜ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਨ੍ਹਾਂ ਹਮਲਿਆਂ ਤੋਂ ਡਰਨ ਵਾਲੇ ਨਹੀਂ ਅਤੇ ਆਪਣੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਦੇ ਹੋਏ ਅੱਗੇ ਹੀ ਅੱਗੇ ਵਧਦੇ ਜਾਣਗੇ।
 
ਬੁਲਾਰਿਆਂ ਨੇ ਅੱਜ ਲਖੀਮਪੁਰ-ਖੀਰੀ ਦੇ ਦੁਖਦਾਈ ਕਾਂਡ ਨੂੰ ਸਹੀ ਪਰਿਪੇਖ ਵਿੱਚ ਸਮਝਣ 'ਤੇ ਜ਼ੋਰ ਦਿੱਤਾ। ਆਗੂਆਂ ਨੇ ਕਿਹਾ ਕਿ ਸਾਡੇ ਤਕਰੀਬਨ ਇੱਕ ਸਾਲ ਪੁਰਾਣੇ ਅੰਦੋਲਨ ਦਾ ਇਹ ਇਹ ਅਹਿਮ ਪੜਾਅ ਹੈ ਜਿੱਥੇ ਕਿਸਾਨ ਅੰਦੋਲਨ ਪ੍ਰਤੀ ਸਰਕਾਰ ਦੀ ਸਿਫਤੀ ਤੌਰ 'ਤੇ ਇੱਕ ਵੱਖਰੀ ਤਰ੍ਹਾਂ ਦੀ ਪਹੁੰਚ ਦੇਖਣ ਨੂੰ ਮਿਲ ਰਹੀ ਹੈ। 
 
ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਲੱਗਦਾ ਹੈ ਕਿ ਬੌਖਲਾਈ ਸਰਕਾਰ ਨੇ ਹੁਣ ਕਿਸਾਨਾਂ 'ਤੇ ਸਿੱਧੇ ਤੇ ਹਿੰਸਕ ਹਮਲਿਆਂ ਦਾ ਰਾਹ ਅਪਣਾ ਲਿਆ ਹੈ। ਸਾਨੂੰ ਇਸ ਨਵੇਂ ਵਰਤਾਰੇ ਤੋਂ ਸਹੀ ਸਬਕ ਲੈਣੇ ਪੈਣਗੇ ਅਤੇ ਆਪਣੀ ਪਹੁੰਚ ਵਿੱਚ ਵੀ ਢੁੱਕਵੀਆਂ ਤਬਦੀਲੀਆਂ ਕਰਨੀਆਂ ਪੈਣਗੀਆਂ। ਅਸੀਂ ਡਰਨ ਵਾਲੇ ਨਹੀਂ ਅਤੇ ਇਨ੍ਹਾਂ ਨਵੀਆਂ ਚੁਣੌਤੀਆਂ ਨੂੰ ਕਬੂਲਦੇ ਹੋਏ ਅਸੀਂ ਅੱਗੇ ਹੀ ਅੱਗੇ ਵੱਧਦੇ ਜਾਵਾਂਗੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ