Wednesday, December 08, 2021

National

ਰੇਲ ਰੋਕੋ ਪ੍ਰੋਗਰਾਮ ਲਈ ਤਿਆਰੀਆਂ ਮੁਕੰਮਲ; ਭਲਕੇ ਦੇ ਸਵੇਰੇ 10 ਤੋਂ 4 ਵਜੇ ਤੱਕ ਰੇਲਵੇ ਲਾਈਨਾਂ 'ਤੇ ਹੀ ਲਾਵਾਂਗੇ ਧਰਨੇ: ਕਿਸਾਨ ਆਗੂ

ਦਲਜੀਤ ਕੌਰ ਭਵਾਨੀਗੜ੍ਹ | October 17, 2021 09:39 PM

ਕੌਮਾਂਤਰੀ ਭੁੱਖਮਰੀ ਇੰਡੈਕਸ ਨੇ ਵਾਧੂ ਅਨਾਜ ਭੰਡਾਰਾਂ ਦੇ ਸਰਕਾਰੀ ਦਾਅਵੇ ਦੀ ਪੋਲ ਖੋਲ੍ਹੀ; ਖੇਤੀ ਕਾਨੂੰਨਾਂ ਕਾਰਨ ਹਾਲਾਤ ਹੋਰ ਬਦਤਰ ਹੋਣਗੇ : ਕਿਸਾਨ ਆਗੂ
ਦਿੱਲੀ-ਮੋਰਚਿਆਂ ਦੀ ਮਜ਼ਬੂਤੀ ਲਈ ਪੰਜਾਬ ਤੋਂ ਵੱਡੀ ਗਿਣਤੀ 'ਚ ਕਾਫ਼ਲੇ ਭੇਜਣ ਦਾ ਸੱਦਾ

ਚੰਡੀਗੜ੍ਹ:  ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ 3 ਖੇਤੀ ਕਾਨੂੰਨਾਂ, ਪਰਾਲੀ ਆਰਡੀਨੈਂਸ ਅਤੇ ਬਿਜ਼ਲੀ ਸੋਧ ਬਿਲ-2020 ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਪੰਜਾਬ ਭਰ 'ਚ 108 ਥਾਵਾਂ 'ਤੇ ਲਾਏ ਪੱਕੇ-ਧਰਨੇ ਅੱਜ 382ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਹੇ। ਅੱਜ ਬੁਲਾਰਿਆਂ ਨੇ ਭਲਕੇ 18 ਅਕਤੂਬਰ ਦੇ ਦੇਸ਼-ਪੱਧਰੀ ਰੇਲ ਰੋਕੋ ਪ੍ਰੋਗਰਾਮ ਬਾਰੇ ਚਰਚਾ ਕੀਤੀ।

ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਨੂੰ ਲਖੀਮਪੁਰ-ਖੀਰੀ ਕਾਂਡ ਦੇ ਦੋਸ਼ੀ ਅਜੈ ਮਿਸ਼ਰਾ ਨੂੰ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਨ ਅਤੇ ਗ੍ਰਿਫਤਾਰ ਕਰਨ ਲਈ ਦੋ ਹਫਤਿਆਂ ਦਾ ਸਮਾਂ ਦਿੱਤਾ ਸੀ, ਪਰ ਕਿਸਾਨਾਂ ਨੂੰ 'ਦੋ ਮਿੰਟ ਵਿੱਚ ਖਦੇੜਨ' ਵਾਲਾ ਭੜਕਾਊ ਅਤੇ ਧਮਕੀ ਭਰਪੂਰ ਬਿਆਨ ਦੇਣ ਵਾਲੇ ਕੇਂਦਰੀ ਮੰਤਰੀ ਵਿਰੁੱਧ ਸਰਕਾਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।

ਆਗੂਆਂ ਨੇ ਦੱਸਿਆ ਕਿ ਇਸ ਲਈ ਕਿਸਾਨ ਮੋਰਚਾ, ਪਹਿਲਾਂ ਤੋਂ ਐਲਾਨੇ ਫੈਸਲੇ ਅਨੁਸਾਰ, ਕੱਲ੍ਹ ਨੂੰ 10 ਤੋਂ 4 ਵਜੇ ਤੱਕ ਰੇਲਾਂ ਰੋਕਣ ਦਾ ਪ੍ਰੋਗਰਾਮ ਲਾਗੂ ਕਰੇਗਾ। ਪੰਜਾਬ 'ਚ ਕਰੀਬ 35 ਥਾਵਾਂ 'ਤੇ ਰੇਲਾਂ ਰੋਕਣ ਦੀਆਂ ਤਿਆਰੀਆਂ ਮੁਕੰਮਲ ਹਨ। ਇਸ ਅਰਸੇ ਦੌਰਾਨ ਧਰਨੇ ਰੇਲਵੇ ਲਾਈਨਾਂ ਉਪਰ ਹੀ ਲਾਏ ਜਾਣਗੇ। ਆਗੂਆਂ ਨੇ ਸਭ ਨੂੰ ਇਸ ਪ੍ਰੋਗਰਾਮ ਵਿੱਚ ਵਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਬੁਲਾਰਿਆਂ ਨੇ ਅੱਜ ਪੰਜਾਬ ਵਿੱਚ ਖਾਦ ਤੇ ਬੀਜਾਂ ਦੀ ਕਿੱਲਤ ਦਾ ਮਸਲਾ ਉਠਾਇਆ। ਆਗੂਆਂ ਨੇ ਕਿਹਾ ਕਿ ਹਾੜੀ ਦੀਆਂ ਫਸਲਾਂ ਦੀ ਬਿਜਾਈ ਸਿਰ 'ਤੇ ਹੈ, ਕਿਸਾਨ ਝੋਨੇ ਦੀ ਕਟਾਈ ਵਿੱਚ ਰੁੱਝੇ ਹੋਏ ਹਨ ਅਤੇ ਦੂਜੇ ਪਾਸੇ ਖਾਦ ਤੇ ਬੀਜਾਂ ਦਾ ਇੰਤਜਾਮ ਕਰਨ ਲਈ ਉਨ੍ਹਾਂ ਨੂੰ ਦਰ ਦਰ ਭਟਕਣਾ ਪੈ ਰਿਹਾ ਹੈ। ਬੁਲਾਰਿਆਂ ਨੇ ਸਰਕਾਰ ਤੋਂ ਇਸ ਕਿੱਲਤ ਨੂੰ ਤੁਰੰਤ ਦੂਰ ਕਰਨ ਦੀ ਮੰਗ ਕੀਤੀ।

ਬੁਲਾਰਿਆਂ ਨੇ ਅੱਜ ਕੌਮਾਂਤਰੀ ਭੁੱਖਮਰੀ ਸੂਚਕ-ਅੰਕ ਲਿਸਟ ਵਿੱਚ ਭਾਰਤ ਦੀ ਨਿੱਘਰ ਰਹੀ ਹਾਲਤ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਦੱਸਿਆ ਇੱਕ ਵਕਾਰੀ ਅੰਤਰਰਾਸ਼ਟਰੀ ਸੰਸਥਾ ਵੱਲੋਂ ਭੁੱਖਮਰੀ ਬਾਰੇ ਕਰਵਾਏ ਸਰਵੇ ਅਨੁਸਾਰ ਕੁੱਲ 116 ਦੇਸ਼ਾਂ ਦੀ ਸੂਚੀ ਵਿੱਚ ਭਾਰਤ 101ਵੇਂ ਨੰਬਰ 'ਤੇ ਆ ਗਿਆ ਹੈ।ਪਿਛਲੇ ਸਾਲ ਭਾਰਤ 94ਵੇਂ ਨੰਬਰ 'ਤੇ ਸੀ, ਯਾਨੀ ਸਾਲ ਭਰ ਦੌਰਾਨ ਹਾਲਤ ਹੋਰ ਨਿੱਘਰ ਗਈ।

ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਇਹ ਅੰਕੜੇ ਸਰਕਾਰ ਦੇ ਇਸ ਦਾਅਵੇ ਦੀ ਪੋਲ ਖੋਲ੍ਹਦੇ ਹਨ ਕਿ ਦੇਸ਼ ਵਿੱਚ ਅਨਾਜ ਦਾ ਭੰਡਾਰ, ਜਰੂਰਤ ਨਾਲੋਂ ਤਿੰਨ ਗੁਣਾ ਵੱਧ ਹੈ। ਜੇਕਰ ਇੰਨਾ ਅਨਾਜ ਭੰਡਾਰ ਹੈ ਤਾਂ ਭੁੱਖਮਰੀ ਦੇ ਪੱਖੋਂ ਸਾਡੀ ਹਾਲਤ ਇੰਨੀ ਖਰਾਬ ਕਿਉਂ ਹੈ। ਅਸਲ ਵਿੱਚ ਵਾਧੂ ਭੰਡਾਰਨ ਦਾ ਕਾਰਨ ਅਨਾਜ ਦੀ ਵਾਧੂ ਪੈਦਾਵਾਰ ਨਹੀਂ, ਆਮ ਲੋਕਾਂ ਦੀ ਖਰੀਦ-ਸ਼ਕਤੀ ਦੀ ਕਮੀ ਹੈ।

ਬੁਲਾਰਿਆਂ ਨੇ ਕਿਹਾ ਕਿ ਇਹ ਅੰਕੜਾ ਸਾਡੇ ਲਈ ਇਸ ਲਈ ਮਹੱਤਵਪੂਰਨ ਹੈ ਕਿ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਬਾਅਦ ਕਾਰਪੋਰੇਟ ਘਰਾਣੇ ਇਸ ਭੁੱਖਮਰੀ ਨੂੰ ਆਪਣਾ ਮੁਨਾਫ਼ਾ ਵਧਾਉਣ ਲਈ ਵਰਤਣਗੇ ਅਤੇ ਭੁੱਖਮਰੀ ਕਾਰਨ ਕਾਲ ਜਿਹੇ ਹਾਲਾਤ ਪੈਦਾ ਹੋ ਜਾਣਗੇ। ਮਹਿੰਗਾਈ ਕਾਰਨ ਭੋਜਨ ਆਮ ਲੋਕਾਂ ਦੀ ਪਹੁੰਚ ਵਿੱਚ ਨਹੀਂ ਰਹੇਗਾ। ਇਸ ਲਈ ਭੁੱਖਮਰੀ ਤੋਂ ਬਚਣ ਲਈ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਗੈਰ ਸਾਡੇ ਕੋਲ ਹੋਰ ਕੋਈ ਚਾਰਾ ਨਹੀਂ।

ਅੱਜ ਸਵੇਰੇ ਤੋਂ ਹੀ ਕੁੱਝ ਥਾਵਾਂ 'ਤੇ ਰੁਕ ਰੁਕ ਮੀਂਹ ਪੈਂਦਾ ਰਿਹਾ, ਪਰ ਕਿਸਾਨਾਂ ਦੀ ਸ਼ਮੂਲੀਅਤ ਪਹਿਲਾਂ ਵਾਂਗ ਜਾਰੀ ਰਹੀ।

Have something to say? Post your comment

National

ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਤੋਂ ਇੱਕ ਲਿਖਤੀ ਖਰੜਾ ਪ੍ਰਸਤਾਵ ਪ੍ਰਾਪਤ ਕਰਨ ਦੀ ਪੁਸ਼ਟੀ

ਪਾਕਿਸਤਾਨ ਨਾਲ ਪੰਜਾਬ ਸਰਹੱਦ ਤੋਂ ਵਪਾਰ ਖੋਲ੍ਹਣ ਲਈ ਛੇਤੀ ਹੀ ਭਾਰਤ ਸਰਕਾਰ ਕੋਲ ਪਹੁੰਚ ਕਰਾਂਗਾ-ਮੁੱਖ ਮੰਤਰੀ ਚੰਨੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਸਰਕਾਰ ਤੋਂ ਰਸਮੀ ਅਤੇ ਤਸੱਲੀਬਖਸ਼ ਜਵਾਬ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ

ਪਰਗਟ ਸਿੰਘ ਦਾ ਮਨੀਸ਼ ਸਿਸੋਦੀਆ ਨੂੰ ਜਵਾਬ, ‘‘ਦਿੱਲੀ ਦਾ ਸਿੱਖਿਆ ਮਾਡਲ ਸਿਰਫ਼ ਪਾਣੀ ਦਾ ਬੁਲਬੁਲਾ’’

ਦਿੱਲੀ ਦੇ ਸਿੱਖਿਆ ਮੰਤਰੀ ਮਾਪਦੰਡਾਂ ਅਨੁਸਾਰ ਸਕੂਲਾਂ ਦੀ ਸੂਚੀ ਨਾ ਦੇ ਕੇ ਕੀ ਲੁਕਾਉਣਾ ਚਾਹੁੰਦੇ ਹਨ?

ਪਾਕਿਸਤਾਨ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ 'ਤੇ ਸਿੱਧੂ ਤੇ ਕਾਂਗਰਸ ਪਾਰਟੀ ਚੁੱਪ ਕਿਉਂ: ਚੁੱਘ

ਦਿੱਲੀ 'ਆਪ' ਮਾਡਲ ਇੱਕ ਧੋਖਾ, ਹੋ ਚੁੱਕਿਆ ਹੈ ਬੇਨਕਾਬ : ਲੋਕ ਨਿਰਮਾਣ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ

ਕਾਂਗਰਸ ਵੱਲੋਂ ਦਲਿਤ ਚੇਹਰੇ ਅੱਗੇ ਕਰਨ ਨਿਰੋਲ ਛਲਾਵਾ - ਮਾਇਆਵਤੀ

ਪ੍ਰਧਾਨ ਮੰਤਰੀ ਮੋਦੀ ਵੱਲੋਂ ਕਾਨੂੰਨ ਰੱਦ ਦਾ ਐਲਾਨ ਜਿਨਾਂ ਚਿਰ ਹਕੀਕਤ ’ਚ ਨਹੀਂ ਬਦਲਦਾ ਉਦੋਂ ਤੱਕ ਚੌਕਸ ਰਹਿਣ ਦੀ ਲੋੜ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਮੋਦੀ ਸਰਕਾਰ ਨੇ ਗੁਰਪੁਰਬ ਵਾਲੇ ਦਿਨ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ : ਤਰੁਣ ਚੁੱਘ