Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

National

ਕੇਂਦਰ ਸਰਕਾਰ ਮੀਂਹ ਕਾਰਨ ਹੋਏ ਫ਼ਸਲਾਂ ਦੇ ਭਾਰੀ ਨੁਕਸਾਨ ਨੂੰ ‘ਕੌਮੀ ਨੁਕਸਾਨ’ ਐਲਾਨ ਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ : ਬਲਵੀਰ ਸਿੰਘ ਰਾਜੇਵਾਲ

ਦਲਜੀਤ ਕੌਰ ਭਵਾਨੀਗੜ੍ਹ | October 24, 2021 10:41 PM

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਬੀ.ਕੇ.ਯੂ. ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਮੇਤ ਉੱਤਰੀ ਭਾਰਤ ਵਿਚ ਬੀਤੀ ਰਾਤ ਤੋਂ ਹੋ ਰਹੀ ਭਾਰੀ ਬਰਸਾਤ ਅਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਨੂੰ ਕਿਸਾਨਾਂ ਦੀ ਤਬਾਹੀ ਦੱਸਦਿਆ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਇਸ ਨੂੰ ‘ਕੌਮੀ ਨੁਕਸਾਨ’ ਐਲਾਨਦੇ ਹੋਏ ਰਾਹਤ ਪੈਕੇਜ ਦਾ ਤੁਰੰਤ ਐਲਾਨ ਕਰੇ।

ਉਨ੍ਹਾਂ ਆਖਿਆ ਕਿ ਪੰਜਾਬ ’ਚ ਝੋਨੇ ਦੀ ਕੁੱਲ ਪੈਦਾਵਾਰ ਕਰੀਬ 185 ਲੱਖ ਮੀਟ੍ਰਿਕ ਟਨ ਫ਼ਸਲ ਵਿਚੋਂ ਸਿਰਫ ਤੀਜਾ ਹਿੱਸਾ 65 ਲੱਖ ਮੀਟ੍ਰਿਕ ਟਨ ਫ਼ਸਲ ਦੀ ਹੀ ਖਰੀਦ ਹੋਈ ਹੈ, ਜਦਕਿ ਖੇਤਾਂ ਵਿਚ ਪੱਕ ਕੇ ਤਿਆਰ ਖੜੀ ਕਰੀਬ 120 ਲੱਖ ਮੀਟ੍ਰਿਕ ਟਨ ਫਸਲ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਵਿਚ ਭਾਰੀ ਬਰਸਾਤ ਦੇ ਨਾਲ-ਨਾਲ ਹੋਈ ਗੜੇਮਾਰੀ ਨੇ ਫ਼ਸਲਾਂ ਨੂੰ ਝੰਬ ਕੇ ਰੱਖ ਦਿੱਤਾ ਹੈ ਤੇ ਤਿਆਰ ਖੜੀਆਂ ਫ਼ਸਲਾਂ ਡਿੱਗਣ ਕਾਰਨ 100 ਫੀਸਦੀ ਨੁਕਸਾਨੀਆਂ ਗਈਆਂ ਹਨ। ਜਿਸ ਨਾਲ ਕਿਸਾਨਾਂ ਦਾ ਪ੍ਰਤੀ ਏਕੜ 60 ਹਜ਼ਾਰ ਰੁਪਏ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ।

ਸ੍ਰੀ ਰਾਜੇਵਾਲ ਨੇ ਇਸ ਨੁਕਸਾਨ ਨੂੰ ਕਿਸਾਨਾਂ ਲਈ ਵੱਡੀ ਤਬਾਹੀ ਦੱਸਦਿਆ ਕਿਹਾ ਕਿ ਦੇਸ਼ ਲਈ ਅੰਨ ਦੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਕੁਦਰਤੀ ਆਫ਼ਤ ਫੰਡ ਦੇ ਪੁਰਾਣੇ ਪੈਮਾਨੇ ਵਿਚ ਤਬਦੀਲੀ ਕਰਕੇ ਪ੍ਰਤੀ ਏਕੜ ਨੁਕਸਾਨ ਦੀ ਰਾਸ਼ੀ 12 ਹਜ਼ਾਰ ਰੁਪਏ ਤੋਂ ਵਧਾ ਕੇ 60 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਤੋਂ ਇਲਾਵਾ ਕਿਸਾਨਾਂ ਲਈ ਰਾਹਤ ਪੈਕੇਜ ਦਾ ਐਲਾਨ ਵੀ ਕਰਨਾ ਚਾਹੀਦਾ ਹੈ।

ਉਨ੍ਹਾਂ ਇਸ ਮੌਕੇ ਇਹ ਮੰਗ ਵੀ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਪ੍ਰਤੀ ਪੂਰੀ ਤਰ੍ਹਾਂ ਇਮਾਨਦਾਰ ਹੋ ਕੇ ਇਸ ਨੁਕਸਾਨ ਲਈ ਸਪੈਸ਼ਲ ਗਿਰਦਾਵਰੀ ਅਤੇ ਨਾਲੋਂ-ਨਾਲ ਮੁਆਵਜ਼ਾ ਰਾਸ਼ੀ ਦੀ ਵੰਡ ਲਈ ਫ਼ੈਸਲਾ ਲਵੇ।

ਉਨ੍ਹਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਫ਼ਸਲਾਂ ਦੇ ਹੋਏ ਨੁਕਸਾਨ ਦੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਗੁਰਦਾਸਪੁਰ, ਅ੍ਰੰਮਿਤਸਰ, ਤਰਨਤਾਰਨ, ਬਠਿੰਡਾ, ਸੰਗਰੂਰ, ਮੋਗਾ, ਲੁਧਿਆਣਾ, ਮੁਕਤਸਰ, ਫਤਿਹਗੜ੍ਹ ਸਾਹਿਬ ਆਦਿ ਸਮੇਤ ਲਗਭਗ ਸਾਰੇ ਪਾਸੇ ਹੀ ਵੱਡੇ ਨੁਕਸਾਨ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ।

ਰਾਜੇਵਾਲ ਨੇ ਇਹ ਵੀ ਦੱਸਿਆ ਕਿ ਪੱਕੀਆਂ ਫ਼ਸਲਾਂ ਨੂੰ ਖੇਤਾਂ ਵਿਚ ਖੜੇ ਮੀਂਹ ਦੇ ਪਾਣੀ ਵਿਚੋਂ ਬਾਹਰ ਕੱਢਣ ਲਈ ਵੀ ਕਿਸਾਨਾਂ ਨੂੰ ਹੁਣ ਭਾਰੀ ਜੱਦੋ-ਜਹਿਦ ਕਰਨੀ ਪਵੇਗੀ ਅਤੇ ਹਾਲੇ ਵੀ ਮੌਸਮ ਦੀ ਕਰੋਪੀ ਦਾ ਕੋਈ ਪਤਾ ਨਹੀਂ ਕਿ ਹੋਰ ਕਿੰਨਾ ਨੁਕਸਾਨ ਕਰਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਕਾਰ ਚਾਲਕ ਫ਼ਰਾਰ, 10 ਮਿੰਟ ਤੱਕ ਗੱਡੀ ਹੇਠਾਂ ਫਸਿਆ ਰਿਹਾ ਵਿਅਕਤੀ

ਨਾਲੇ ’ਚ ਡਿੱਗਿਆ 8 ਸਾਲਾ ਬੱਚਾ, ਰਾਹਗੀਰ ਨੇ ਬਚਾਈ ਜਾਨ

ਮੇਰਠ ਸੱਪ ਕਾਂਡ: ਰਵਿਤਾ ਅਤੇ ਉਸ ਦੇ ਪ੍ਰੇਮੀ ਅਮਰਦੀਪ ਨੂੰ ਫਾਂਸੀ ਦੀ ਸਜ਼ਾ

CJP ਅਤੇ ਵਿਦਿਆਰਥੀ ਜਥੇਬੰਦੀ AISA ਦੀ ਸਾਂਝੀ ਪ੍ਰੈੱਸ ਕਾਨਫਰੰਸ; SIR ਰੋਕਣ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ

ਪਤੀ ਦੀ ਲਾਸ਼ ਨੂੰ ਕੱਟ ਕੇ ਨੀਲੇ ਡਰੱਮ'ਚ ਪਾਉਣ ਵਾਲੀ ਮੁਸਕਾਨ ਅਤੇ ਉਸ ਦੇ ਪ੍ਰੇਮੀ ਨੂੰ ਫਾਂਸੀ ਦੀ ਸਜ਼ਾ

NEET-UG 2026 ਪੇਪਰ ਲੀਕ ਮਾਮਲਾ: CBI ਵੱਲੋਂ 14ਵੇਂ ਮੁਲਜ਼ਮ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਰੂਸੀ ਮੁਟਿਆਰ ਨੂੰ ਗਰੀਬ ਭਾਰਤੀ ਨੌਜਵਾਨ ਨਾਲ ਹੋਇਆ ਪਿਆਰ, ਨਵੰਬਰ ’ਚ ਹੋਵੇਗਾ ਵਿਆਹ

ਰਾਜਬੀਰ ਘੁੰਮਣ ਮਾਮਲੇ ਵਿੱਚ ਸੀਬੀਆਈ ਨੇ ਪੰਜਾਬ ਸਰਕਾਰ ਦੇ ਰਿਕਾਰਡ ਮੰਗੇ; ਈਡੀ ਨੇ ਮਨੀ ਲਾਂਡਰਿੰਗ ਦੀ ਜਾਂਚ ਵੀ ਸ਼ੁਰੂ ਕੀਤੀ

ਮੱਝ ਨੇ ਦਿੱਤਾ 8 ਲੱਤਾਂ ਵਾਲੇ ਬੱਚੇ ਨੂੰ ਜਨਮ

26 ਨਵੰਬਰ ਨੂੰ ਕਿਸਾਨਾਂ ਵੱਲੋਂ ਦੇਸ਼ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ