Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਤੋਂ ਇੱਕ ਲਿਖਤੀ ਖਰੜਾ ਪ੍ਰਸਤਾਵ ਪ੍ਰਾਪਤ ਕਰਨ ਦੀ ਪੁਸ਼ਟੀ

ਦਲਜੀਤ ਕੌਰ ਭਵਾਨੀਗੜ੍ਹ | December 08, 2021 12:14 AM

ਸੰਯੁਕਤ ਕਿਸਾਨ ਮੋਰਚਾ ਬੁਧਵਾਰ ਦੁਪਹਿਰ 2 ਵਜੇ ਦੁਬਾਰਾ ਮੀਟਿੰਗ ਕਰੇਗਾ
ਪੁਲਿਸ ਕੇਸਾਂ ਦੀ ਵਾਪਸੀ ਦਾ ਫ਼ੈਸਲਾ ਅੰਦੋਲਨ ਖ਼ਤਮ ਕਰਕੇ ਘਰਾਂ ਨੂੰ ਜਾਣ ਮਗਰੋਂ ਹੀ ਕਰਨ ਦੀ ਸ਼ਰਤ ਕਿਸਾਨਾਂ ਨੇ ਠੁਕਰਾਈ

ਦਿੱਲੀ:  ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਸਰਕਾਰ ਤੋਂ ਲਿਖਤੀ ਖਰੜਾ ਪ੍ਰਸਤਾਵ ਪ੍ਰਾਪਤ ਹੋਣ ਦੀ ਪੁਸ਼ਟੀ ਕੀਤੀ ਹੈ। ਅੱਜ ਸਿੰਘੂ ਬਾਰਡਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਅਹਿਮ ਮੀਟਿੰਗ ਵਿੱਚ ਕਿਸਾਨ ਆਗੂਆਂ ਵੱਲੋਂ ਇਸ ਪ੍ਰਸਤਾਵ ’ਤੇ ਉਸਾਰੂ ਚਰਚਾ ਕੀਤੀ ਗਈ।

ਕਿਸਾਨ ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ 'ਕੱਕਾਜੀ', ਯੁੱਧਵੀਰ ਸਿੰਘ ਅਤੇ ਯੋਗਿੰਦਰ ਯਾਦਵ ਨੇ ਅੱਜ ਕਿਸਾਨੀ ਧਰਨਿਆਂ ਦੇ 376ਵੇਂ ਦਿਨ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੋਰਚਾ ਕੇਂਦਰ ਸਰਕਾਰ ਦੇ ਪ੍ਰਸਤਾਵ ਦੇ ਕੁੱਝ ਨੁਕਤਿਆਂ 'ਤੇ ਹੋਰ ਸਪੱਸ਼ਟੀਕਰਨ ਮੰਗੇਗਾ ਅਤੇ ਅਗਲੀ ਚਰਚਾ ਲਈ ਭਲਕੇ ਦੁਪਹਿਰ 2 ਵਜੇ ਮੁੜ ਬੈਠਕ ਕਰੇਗਾ। ਉਨ੍ਹਾਂ ਕਿਹਾ ਕਿ ਮੋਰਚੇ ਨੂੰ ਸਰਕਾਰ ਤੋਂ ਹਾਂ-ਪੱਖੀ ਹੁੰਗਾਰੇ ਦੀ ਆਸ ਹੈ।

ਇਧਰ ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸਰਕਾਰੀ ਚਿੱਠੀ ਵਿੱਚ ਅੰਦੋਲਨ ਸਬੰਧੀ ਦਰਜ਼ ਕੀਤੇ ਗਏ ਪੁਲਿਸ ਕੇਸਾਂ ਦੀ ਵਾਪਸੀ ਦਾ ਫ਼ੈਸਲਾ ਅੰਦੋਲਨ ਖ਼ਤਮ ਕਰਕੇ ਘਰਾਂ ਨੂੰ ਜਾਣ ਮਗਰੋਂ ਹੀ ਕਰਨ ਦੀ ਸ਼ਰਤ ਕਿਸਾਨਾਂ ਨੇ ਠੁਕਰਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬਿਨਾਂ ਸ਼ਰਤ ਕੇਸ ਵਾਪਸ ਲੈਣ ਦਾ ਫ਼ੈਸਲਾ ਕਰਨ ਲਈ ਸਰਕਾਰ ਨੂੰ ਸੋਚਣ ਦਾ ਸਮਾਂ ਦੇ ਕੇ ਅਗਲਾ ਐਕਸ਼ਨ ਐਲਾਨ ਕਰਨ ਲਈ ਕੱਲ੍ਹ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 2 ਵਜੇ ਰੱਖੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ