Saturday, April 27, 2024

National

ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰੈੱਸ ਕਾਨਫਰੰਸ ਕਰਨ ਤੋਂ ਬਾਅਦ ਸਿੰਘੂ, ਟਿੱਕਰੀ ਅਤੇ ਗਾਜੀਪੁਰ ਤੋਂ ਇੱਕੋ ਸਮੇਂ ਅੰਦੋਲਨ ਮੁਲਤਵੀ ਕਰਨ ਦਾ ਐਲਾਨ ਕਰਕੇ ਫ਼ਤਿਹ ਮਾਰਚ ਕਰਕੇ ਜੁਝਾਰੂ ਕਿਸਾਨ ਕਾਫਲੇ ਘਰਾਂ ਵੱਲ ਕੂਚ ਕਰਨਗੇ

ਦਲਜੀਤ ਕੌਰ ਭਵਾਨੀਗੜ੍ਹ | December 09, 2021 02:15 AM

ਦਿੱਲੀ:  ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਚੱਲ ਰਹੇ ਇਤਿਹਾਸਕ ਕਿਸਾਨ ਅੰਦੋਲਨ ਨੇ ਅੱਜ ਤਮਾਮ ਮੁਸ਼ਕਲਾਂ ਉੱਤੇ ਫਤਿਹ ਹਾਸਲ ਕਰਦਿਆਂ ਅਹਿਮ ਜਿੱਤ ਦਾ ਅਹਿਮ ਪੜਾਅ ਹਾਸਲ ਕਰ ਲਿਆ ਹੈ। ਇਹ ਇਸ ਸਦੀ ਦਾ ਇਤਿਹਾਸਕ ਅੰਦੋਲਨ ਵੀ ਹੈ ਅਤੇ ਅੰਦੋਲਨ ਦੀ ਇਤਿਹਾਸਕ ਜਿੱਤ ਵੀ ਹੈ।

ਇਹ ਅੰਦੋਲਨ ਇਕੱਲੇ ਕਿਸਾਨਾਂ ਜਾਂ ਜਮੀਨਾਂ ਦੀ ਰਾਖੀ ਹੀ ਨਹੀਂ ਸੀ/ਹੈ, ਸਗੋਂ ਸਭ ਤੋਂ ਵੱਧ ਤਾਨਾਸ਼ਾਹ, ਹੰਕਾਰੀ, ਧੋਖੇਬਾਜ਼ ਮੋਦੀ ਹਕੂਮਤ ਵੱਲੋਂ ਸਮੁੱਚੇ ਪੇਂਡੂ ਸੱਭਿਆਚਾਰ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਨੀਤੀ ਦੇ ਖਿਲਾਫ਼ ਸੀ/ਹੈ। ਇਹਨਾਂ ਕਾਨੂੰਨਾਂ ਨੇ ਕਿਸਾਨਾਂ-ਮਜਦੂਰਾਂ ਸਮੇਤ ਹੋਰ ਬਹੁਤ ਸਾਰੇ ਤਬਕਿਆਂ ਦੇ ਉਜਾੜੇ ਅਤੇ ਬਰਬਾਦੀ ਦੀ ਨੀਂਹ ਰੱਖਣੀ ਸੀ।

ਇਸ ਇਤਿਹਾਸਕ ਜਿੱਤ ਵਿੱਚ ਕਿਸਾਨਾਂ-ਮਜਦੂਰਾਂ ਤੋਂ ਇਲਾਵਾ ਸਮੁੱਚੇ ਮਿਹਨਤਕਸ਼ ਤਬਕਿਆਂ, ਲੇਖਕਾਂ, ਕਲਾਕਾਰਾਂ, ਰੰਗਕਰਮੀਆਂ, ਬੁੱਧੀਜੀਵੀਆਂ, ਪੱਤਰਕਾਰਾਂ ਦਾ ਅਹਿਮ ਯੋਗਦਾਨ ਹੈ।

ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਕੱਲ੍ਹ 9 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਪਰੈੱਸ ਕਾਨਫਰੰਸ ਕਰਨ ਤੋਂ ਬਾਅਦ ਸਿੰਘੂ, ਟਿੱਕਰੀ ਅਤੇ ਗਾਜੀਪੁਰ ਤੋਂ ਇੱਕੋ ਸਮੇਂ ਅੰਦੋਲਨ ਮੁਲਤਵੀ ਕਰਨ ਦਾ ਐਲਾਨ ਕਰਕੇ ਫ਼ਤਿਹ ਮਾਰਚ ਕਰਕੇ ਜੁਝਾਰੂ ਕਿਸਾਨ ਕਾਫਲੇ ਘਰਾਂ ਵੱਲ ਕੂਚ ਕਰ ਜਾਣਗੇ।
ਜਥੇਬੰਦੀ ਦੀ ਕੋਸ਼ਿਸ਼ ਹੈ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਾਫਲੇ ਸਾਂਝੇ ਤੌਰ ਤੇ ਘਰ ਵਾਪਸੀ ਕਰਨ। ਕਾਫਲੇ ਪੰਜਾਬ ਵਿੱਚ ਵੱਖੋ ਵੱਖ ਹਰਿਆਣਾ ਨਾਲ ਲਗਦੀਆਂ ਹੱਦਾਂ ਰਾਹੀਂ ਦਾਖਲ ਹੋਣਗੇੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ