Friday, April 26, 2024

National

ਗੁਜਰਾਤ ਦੇ ਇੱਕ ਸਕੂਲ ਦੇ ਬੱਚਿਆਂ ਤੋਂ ਸਾਹਿਬਜ਼ਾਦਿਆਂ ਦੀ ਭੂਮਿਕਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਅਮਰੀਕ ਸਿੰਘ | January 13, 2022 02:02 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਸਕੂਲ ਵੱਲੋਂ ਕਰਵਾਏ ਪ੍ਰੋਗਰਾਮ ਦੌਰਾਨ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬੱਚਿਆਂ ਦੀ ਭੂਮਿਕਾ ਨਿਭਾਉਂਦੇ ਹੋਏ ਸੋਸ਼ਲ ਮੀਡੀਆ 'ਤੇ ਪਾਈ ਗਈ ਇੱਕ ਵੀਡੀਓ ਦਾ ਸਖ਼ਤ ਨੋਟਿਸ ਲਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ’ਤੇ ਧਰਮ ਪ੍ਰਚਾਰ ਕਮੇਟੀ ਅਧੀਨ ਚੱਲ ਰਹੇ ਸਿੱਖ ਮਿਸ਼ਨ ਗੁਜਰਾਤ ਦੇ ਪ੍ਰਚਾਰਕਾਂ ਨੇ ਸਬੰਧਤ ਸਕੂਲ ਤੋਂ ਜਵਾਬ ਮੰਗਿਆ ਹੈ, ਜਿਸ ’ਤੇ ਪ੍ਰਬੰਧਕਾਂ ਨੇ ਲਿਖਤੀ ਤੌਰ ’ਤੇ ਮੁਆਫ਼ੀ ਮੰਗ ਲਈ ਹੈ। ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਵੀਡੀਓ 2019 ਦੀ ਹੈ, ਪਰ ਹੁਣ ਕਿਸੇ ਨੇ ਇਸਨੂੰ ਸੋਸ਼ਲ ਮੀਡੀਆ 'ਤੇ ਪੋਸਟ ਕਰ ਦਿੱਤਾ ਹੈ।

ਸਕੂਲ ਪ੍ਰਬੰਧਕਾਂ ਨੇ ਮੰਨਿਆ ਕਿ ਅਜਿਹਾ ਸਿੱਖ ਧਰਮ ਦੇ ਨਿਯਮਾਂ ਤੋਂ ਅਣਜਾਣਤਾ ਕਾਰਨ ਹੋਇਆ ਹੈ ਅਤੇ ਇਸ ਗਲਤੀ ਲਈ ਸਿੱਖ ਕੌਮ ਤੋਂ ਮੁਆਫੀ ਮੰਗੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਿੱਖ ਧਰਮ ਦਾ ਸਤਿਕਾਰ ਕਰਦੇ ਹਨ ਅਤੇ ਅਜਿਹਾ ਦੁਬਾਰਾ ਨਹੀਂ ਹੋਵੇਗਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਨ੍ਹਾਂ ਨੂੰ ਵੀਡੀਓ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਇਸ ਦੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਸਨ।

ਉਨ੍ਹਾਂ ਕਿਹਾ ਕਿ ਭਾਵੇਂ ਸਕੂਲ ਪ੍ਰਬੰਧਕਾਂ ਨੇ ਜਾਂਚ ਦੌਰਾਨ ਮੁਆਫ਼ੀ ਮੰਗ ਲਈ ਸੀ ਅਤੇ ਵੀਡੀਓ ਪੁਰਾਣੀ ਹੋਣ ਦਾ ਦਾਅਵਾ ਕੀਤਾ ਸੀ, ਪਰ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਰੋਕਿਆ ਜਾਣਾ ਚਾਹੀਦਾ ਹੈ।

ਸ੍ਰੀ ਧਾਮੀ ਨੇ ਸੰਗਰੂਰ ਦੇ ਪਿੰਡ ਭੱਟੀਵਾਲ ਕਲਾਂ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਕੀਤੀ ਨਿਖੇਧੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਸਖ਼ਤ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦਾ ਨਿਰਾਦਰ ਕਰਨ ਵਾਲੇ ਲੋਕ ਜਾਣਬੁੱਝ ਕੇ ਸੂਬੇ ਵਿੱਚ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ।

ਸਰਕਾਰ ਨੂੰ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਭੱਟੀਵਾਲ ਕਲਾਂ ਵਿਖੇ ਵਾਪਰੀ ਘਟਨਾ ਦਾ ਸਬੰਧ ਖੇਤਾਂ ਵਿੱਚ ਬਣੇ ਗੁਟਕਿਆਂ ’ਤੇ ਰੱਖੇ ਗੁਟਕਾ ਸਾਹਿਬ ਦੀ ਬੇਅਦਬੀ ਨਾਲ ਹੈ। ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਨੂੰ ਕਿਸੇ ਸੁੰਨਸਾਨ ਥਾਂ ਜਿੱਥੇ ਮਰਯਾਦਾ ਦਾ ਕੋਈ ਪ੍ਰਬੰਧ ਨਹੀਂ ਹੈ, ਰੱਖਣਾ ਬਹੁਤ ਵੱਡੀ ਭੁੱਲ ਹੈ। ਉਨ੍ਹਾਂ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਦਾ ਸਤਿਕਾਰ ਕਾਇਮ ਰੱਖਣ ਲਈ ਅਜਿਹੀਆਂ ਗਲਤੀਆਂ ਨਾ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਜਦੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਇਸ ਲਈ ਸੰਗਤਾਂ ਨੂੰ ਸੁਚੇਤ ਹੋ ਕੇ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ