Thursday, April 25, 2024

National

ਅਨਮੋਲ ਗਗਨ ਮਾਨ ਵੱਲੋਂ 6ਵੇਂ ਮਿਲਟਰੀ ਲਿਟਰੇਚਰ ਫੈਸਟੀਵਲ-2022 ਦਾ ਆਗਾਜ

PUNJAB NEWS EXPRESS | December 03, 2022 05:52 PM

ਕਿਹਾ, ਫੌਜੀ ਜਵਾਨ ਨੌਕਰੀ ਨਹੀ ਦੇਸ਼ ਦੀ ਸੇਵਾ ਕਰਦੇ ਹਨ
ਚੰਡੀਗੜ, : 
ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਬਾਰੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਚੰਡੀਗੜ ਦੀ ਸੁਖਨਾ ਝੀਲ ਵਿਖੇ 6ਵੇਂ ਮਿਲਟਰੀ ਲਿਟਰੇਚਰ ਫੈਸਟੀਵਲ -2022 ਦਾ ਆਗਾਜ ਕੀਤਾ ਗਿਆ। ਆਜ਼ਾਦੀ ਦੀ 75ਵੀਂ ਵਰ੍ਹੇਗੰਢ ਅਤੇ ਹਥਿਆਰਬੰਦ ਬਲਾਂ ਦੀਆਂ ਸੇਵਾਵਾਂ ਨੂੰ ਮਨਾਉਣ ਲਈ ਇਹ ਫੈਸਟੀਵਲ, ਪੰਜਾਬ ਸਰਕਾਰ, ਪੱਛਮੀ ਕਮਾਂਡ ਅਤੇ ਚੰਡੀਗੜ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ 'ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸ਼ੀਏਸ਼ਨ' ਦੁਆਰਾ ਸਾਂਝੇ ਤੌਰ ਤੇ ਆਯੋਜਿਤ ਕੀਤਾ ਗਿਆ। ਇਹ ਫੈਸਟੀਵਲ ਦੀ  ਥੀਮ  'ਦ ਆਰਮਡ ਫੋਰਸਿਜ਼: 75 ਸਾਲਾਂ ਤੱਕ ਆਜ਼ਾਦ ਭਾਰਤ ਦੀ ਸੇਵਾ' ਅਧੀਨ ਮਨਾਇਆ ਜਾ ਰਿਹਾ ਹੈ।  ਇਹ ਫੈਸਟੀਵਲ 4 ਦਸੰਬਰ ਤੱਕ ਚੱਲੇਗਾ।  ਇਸ ਮੌਕੇ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫਟੀਨੈਂਟ ਜਨਰਲ ਟੀਐਸ ਸ਼ੇਰਗਿੱਲ (ਸੇਵਾਮੁਕਤ),  ਜੀਓਸੀ-ਇੰਨ-ਸੀ ਵੈਸਟਰਨ ਕਮਾਂਡ ਲੈਫਟੀਨੈਂਟ ਜਨਰਲ ਨਵ ਕੇ ਖੰਡੂਰੀ ਅਤੇ ਮੇਜਰ ਜਨਰਲ ਓਪਰੇਸ਼ਨਸ ਵੈਸਟਰਨ ਕਮਾਂਡ ਸੰਦੀਪ ਸਿੰਘ ਵਿਸ਼ੇਸ ਤੌਰ ਤੇ ਹਾਜਰ ਸਨ ।

ਇਸ ਮੌਕੇ ਮਿਲਟਰੀ ਦੇ ਨੌਜਵਾਨਾ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਉਦੇਸ਼ ਸਰਹੱਦਾਂ 'ਤੇ ਲੜਨ ਵਾਲੇ ਬਹਾਦਰਾਂ ਦੀ ਅੰਤਿਮ ਕੁਰਬਾਨੀ ਨੂੰ ਯਾਦ ਕਰਨਾ ਹੈ ਜਿਨ੍ਹਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਦੇਸ਼ ਦੀ ਸੇਵਾ ਕੀਤੀ । ਉਨ੍ਹਾਂ ਕਿਹਾ ਕਿ ਫੌਜੀ ਯੋਧਿਆਂ ਵੱਲੋਂ ਦੇਸ਼ ਦੀ ਸੁਰੱਖਿਆ ਲਈ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਪੰਜਾਬ ਸੁਰਮਿਆਂ ਦੀ ਧਰਤੀ ਹੈ ਅਤੇ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਇਥੋਂ ਦੇ ਯੋਧਿਆਂ ਨੇ ਪੰਜਾਬ ਨੂੰ ਕਦੇ ਲੁੱਟਣ ਨਹੀਂ ਦਿੱਤਾ। ਭਾਰਤ ਅਤੇ ਖਾਸ ਤੌਰ 'ਤੇ ਪੰਜਾਬ ਨੇ ਹਮੇਸ਼ਾ ਜੰਗ ਦੇ ਮੋਰਚਿਆਂ 'ਤੇ ਬੇਮਿਸਾਲ ਬਹਾਦਰੀ ਦਿਖਾਈ ਹੈ ਅਤੇ ਦੇਸ਼ ਅਤੇ ਅਣਖ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਨੇ ਨਵੀਂ ਪੀੜੀ ਦੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਉਹ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਜ਼ਰੂਰ ਪਾਉਣ।

ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਅਤੇ ਯੋਧਿਆਂ ਦੀ ਧਰਤੀ ਹੈ ਪੰਜਾਬ ਦੇ ਯੋਧਿਆਂ ਨੇ ਹਮੇਸ਼ਾ ਜੁਰਮ ਦਾ ਡੱਟ ਕੇ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਫੌਜੀ ਜਵਾਨ ਦੇਸ਼ ਦੀ ਰਾਖੀ ਕਰਦੇ ਹਨ ਤਾਂ ਹੀ ਭਾਰਤ ਦੇਸ਼ ਦਾ ਹਰੇਕ ਨਾਗਰਿਕ ਸੁਖ ਦਾ ਜੀਵਨ ਬਿਤਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਫੌਜੀਆਂ ਵੱਲੋਂ ਕੀਤੀ ਜਾ ਰਹੀ ਦੇਸ ਦੀ ਸੇਵਾ ਸਾਡੇ ਲਈ ਮਾਣ ਦੀ ਗੱਲ ਹੈ । ਉਹਨਾਂ ਕਿਹਾ ਪੰਜਾਬ ਸਰਕਾਰ ਹਮੇਸ਼ਾਂ ਫੌਜੀ ਜਵਾਨਾ ਦੀ ਹਰ ਸੰਭਵ ਸਹਾਇਤਾ ਲਈ ਉਨ੍ਹਾਂ ਨਾਲ ਖੜੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ