ਨਵੀਂ ਦਿੱਲੀ: ਈਰਾਨ ਦੇ ਰਾਸ਼ਟਰਪਤੀ ਮਸੂਦ ਪਜਸ਼ਕਿਆਨ BRICS ਸਮਿਟ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚ ਗਏ ਹਨ। ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਭਾਰਤ ਦੌਰਾ ਹੈ। ਅਮਰੀਕਾ ਅਤੇ ਈਰਾਨ ਵਿਚਾਲੇ ਜੰਗ ਦੇ ਮਾਹੌਲ ਦਰਮਿਆਨ ਉਨ੍ਹਾਂ ਦੀ ਭਾਰਤ ਯਾਤਰਾ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਪਜਸ਼ਕਿਆਨ ਅੱਜ ਸ਼ਾਮ 6:15 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਬੈਠਕ ਕਰਨਗੇ। ਇਸ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ ਸਮੇਤ ਖੇਤਰੀ ਅਤੇ ਕੌਮਾਂਤਰੀ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਇਸੇ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੀ ਵੀਰਵਾਰ ਦੇਰ ਰਾਤ ਦਿੱਲੀ ਪਹੁੰਚ ਗਏ। ਵਿਦੇਸ਼ ਰਾਜ ਮੰਤਰੀ ਕੇ.ਵੀ. ਸਿੰਘ ਨੇ ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਪੁਤਿਨ ਅੱਜ ਦੁਪਹਿਰ 3:30 ਵਜੇ ਪ੍ਰਧਾਨ ਮੰਤਰੀ ਮੋਦੀ ਨਾਲ ਦੁਵੱਲੀ ਬੈਠਕ ਕਰਨਗੇ। ਦੋਵਾਂ ਆਗੂਆਂ ਵਿਚਾਲੇ ਰੱਖਿਆ ਅਤੇ ਤਕਨੀਕੀ ਸਹਿਯੋਗ ਸਮੇਤ ਕਈ ਅਹਿਮ ਮੁੱਦਿਆਂ ’ਤੇ ਗੱਲਬਾਤ ਹੋ ਸਕਦੀ ਹੈ।