Sunday, April 28, 2024

National

ਅਰੁਣਾਚਲ ਗੁਰਦੁਆਰਾ ਸਾਹਿਬ ਮਾਮਲਾ: ਸ: ਇਕਬਾਲ ਸਿੰਘ ਲਾਲਪੁਰਾ ਨੇ ਗੰਭੀਰ ਨੋਟਿਸ ਲੈਂਦਿਆਂ ਮਾਮਲੇ ਦੀ ਤਹਿ ਤੱਕ ਜਾਣ ਦਾ ਦਿੱਤਾ ਭਰੋਸਾ

ਅਮਰੀਕ ਸਿੰਘ  | April 23, 2023 11:14 PM
ਅੰਮ੍ਰਿਤਸਰ:  ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਦੱਸਿਆ ਕਿ ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕਰਨ ਦੇ ਮਾਮਲੇ ’ਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਨੇ ਗੰਭੀਰ ਨੋਟਿਸ ਲਿਆ ਹੈ। ਸ: ਲਾਲਪੁਰਾ ਨੇ ਸਿੱਖ ਭਾਈਚਾਰੇ ਨਾਲ ਸੰਬੰਧਿਤ ਇਸ ਸੰਵੇਦਨਸ਼ੀਲ ਤੇ ਸੰਜੀਦਾ ਮਾਮਲੇ ਦੀ ਤਹਿ ਤੱਕ ਜਾਣ ਅਤੇ ਇਸ ਦੇ ਹੱਲ ਲਈ ਅਰੁਣਾਚਲ ਪ੍ਰਦੇਸ਼ ਦੇ ਚੀਫ਼ ਸੈਕਟਰੀ ਤੋਂ ਤੁਰੰਤ ਰਿਪੋਰਟ ਮੰਗਣ ਦਾ ਭਰੋਸਾ ਦਿੱਤਾ ਹੈ।  
 
ਪ੍ਰੋ: ਸਰਚਾਂਦ ਸਿੰਘ ਨੇ ਉਕਤ ਮਾਮਲੇ ਦੀ ਮੀਡੀਆ ਵਿਚ ਚਰਚਾ ਛਿੜਨ ’ਤੇ ਕੇਂਦਰ ਸਰਕਾਰ ਨੂੰ ਮਾਮਲੇ ’ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਨੂੰ ਪੱਤਰ ਲਿਖ ਕੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਸਿੱਖ ਧਰਮ ਦੇ ਪ੍ਰਥਮ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਤਿਹਾਸਕ ਅਸਥਾਨ ਨੂੰ ਬੋਧੀ ਧਰਮ ਅਸਥਾਨ ਵਿਚ ਤਬਦੀਲ ਕੀਤੇ ਜਾਣ ਦੀ ਖ਼ਬਰ ਨੇ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਕਿਸੇ ਵੀ ਧਰਮ ਦੇ ਧਾਰਮਿਕ ਅਸਥਾਨ ਨੂੰ ਦੂਜੇ ਧਰਮ ਦੇ ਅਸਥਾਨ ਵਿਚ ਤਬਦੀਲ ਕਰਨਾ ਨੈਤਿਕ ਅਤੇ ਸੰਵਿਧਾਨਕ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਮਨੁੱਖਤਾ ਦੇ ਭਲੇ ਲਈ ਵੱਖ-ਵੱਖ ਦੇਸ਼ਾਂ ਅਤੇ ਪ੍ਰਦੇਸ਼ਾਂ ਦੀ ਯਾਤਰਾ/ ਉਦਾਸੀ ਸਮੇਂ ਮੇਚੁਕਾ ਜਾਣ ਦਾ ਜ਼ਿਕਰ ਅਨੇਕਾਂ ਪੁਰਾਤਨ ਗ੍ਰੰਥਾਂ ਵਿਚ ਮਿਲਦਾ ਹੈ। ਮੇਚੁਕਾ ਵਿਖੇ ਸਿੱਖ ਸੰਗਤਾਂ ਨੇ ਗੁਰੂ ਸਾਹਿਬ ਦੀ ਯਾਦ ਵਿਚ ’ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ’ ਦੀ ਸਥਾਪਨਾ ਕੀਤੀ ਸੀ। ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੀ ਯਾਦ ਨਾਲ ਸੰਬੰਧਿਤ ਉਤਰਾਖੰਡ ਦੇ ਹਰਿਦੁਆਰ ਵਿਖੇ ’ਗੁਰਦੁਆਰਾ ਗਿਆਨ ਗੋਦੜੀ ਸਾਹਿਬ’, ਸਿੱਕਮ ਦੀ ਕਚਨ ਜੰਗਾ ਪਹਾੜੀਆਂ ਵਿੱਚ ’ਗੁਰਦਵਾਰਾ ਗੁਰੂ ਡਾਂਗ ਮਾਰ ਸਾਹਿਬ’, ਉੜੀਸਾ ’ਚ ’ਗੁਰਦੁਆਰਾ ਪੰਜਾਬੀ ਮੱਠ ਤੇ ਮੰਗੂ ਮੱਠ’ ਦੇ ਮਾਮਲੇ ਅਣ ਸੁਲਝੇ ਪਏ ਹਨ। ਅਰੁਣਾਚਲ ਪ੍ਰਦੇਸ਼ ਵਿਚ ਅਜਿਹਾ ਹੋਇਆ ਹੈ ਤਾਂ ਇਹ ਬਹੁਤ ਹੀ ਮੰਦਭਾਗਾ ਹੈ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਹੈ। 
ਪ੍ਰੋ: ਸਰਚਾਂਦ‌ ਸਿੰਘ ਨੇ ਕਿਹਾ ਕਿ ਮੇਚੁਕਾ ਦਾ ’ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ’ ਹਾਲ ਹੀ ’ਚ ਬੋਧੀ ਅਸਥਾਨ ਵਿਚ ਤਬਦੀਲ ਹੋਣ ਦਾ ਖ਼ਦਸ਼ਾ ਹੈ। ਕੁਝ ਦਿਨ ਪਹਿਲਾਂ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਪੇਮਾ ਖਾਂਡੂ ਨੇ ਮੇਚੁਕਾ ਦੌਰੇ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀਆਂ ਸਨ। ਜਿਸ ਵਿਚ ਉਕਤ ਸਥਾਨ ’ਤੇ ਇਕ ਬੋਧੀ ਮੂਰਤੀ ਦੇਖੀ ਜਾ ਸਕਦੀ ਹੈ, ਜਿੱਥੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਬਿਰਾਜਮਾਨ ਹੁੰਦਾ ਸੀ।  ਉਨ੍ਹਾਂ ਕਿਹਾ ਕਿ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਖ਼ੁਦ ਚੇਅਰਮੈਨ ਕੌਮੀ ਘੱਟਗਿਣਤੀ ਕਮਿਸ਼ਨ ਨੂੰ ਸਿੱਖਾਂ ਦੇ ਇਸ ਗੰਭੀਰ ਮਮਲੇ ਵਿਚ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ। ਅਤੇ ਇਸ ਮੁੱਦੇ ’ਤੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਪੇਮਾ ਖਾਂਡੂ ਨਾਲ ਤੁਰੰਤ ਰਾਬਤਾ ਕਰਦਿਆਂ "ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ" ਨੂੰ ਸਿੱਖ ਭਾਈਚਾਰੇ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ