Thursday, April 25, 2024

National

ਇਸਤਰੀ ਜਾਗ੍ਰਿਤੀ ਮੰਚ ਨੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦੇ ਧਰਨੇ ਵਿੱਚ ਕੀਤੀ ਸ਼ਮੂਲੀਅਤ

ਦਲਜੀਤ ਕੌਰ  | May 15, 2023 05:51 AM
ਪਹਿਲਵਾਨਾਂ ਦਾ ਸੰਘਰਸ਼ ਸਮੂਹ ਦੇਸ਼ ਦੀਆਂ ਔਰਤਾਂ ਦਾ ਸੰਘਰਸ਼: ਇਸਤਰੀ ਜਾਗ੍ਰਿਤੀ ਮੰਚ 
ਦਿੱਲੀ/ਸੰਗਰੂਰ, :  ਇਸਤਰੀ ਜਾਗ੍ਰਿਤੀ ਮੰਚ ਵੱਲੋਂ ਅੱਜ ਜੰਤਰ-ਮੰਤਰ 'ਤੇ ਪਹਿਲਵਾਨਾਂ ਦੇ ਧਰਨੇ ਵਿੱਚ ਭਰਵੀਂ ਕੀਤੀ ਸ਼ਮੂਲੀਅਤ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਸਤਰੀ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਅਮਨਦੀਪ ਕੌਰ ਅਤੇ ਪ੍ਰੈੱਸ ਸਕੱਤਰ ਜਸਵੀਰ ਕੌਰ ਜੱਸੀ ਨੇ ਕਿਹਾ ਕਿ ਦੇਸ਼ ਵਿੱਚ ਬੀ ਜੇ ਪੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਔਰਤਾਂ ਖਿਲਾਫ਼ ਹਿੰਸਾ ਨੂੰ ਸੰਸਥਗਤ ਤੌਰ ਤੇ ਜਿਆਦਾ ਸੰਗਠਿਤ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ। ਬਿਲਕੀਜ਼ ਬਾਨੋ ਦੇ ਦੋਸ਼ੀਆਂ ਦੀ ਸਜ਼ਾ ਮੁਆਫ਼ੀ, ਹਾਥਰਸ ਦੇ ਦੋਸ਼ੀਆਂ ਦੀ ਸਜ਼ਾ ਘਟਾਈ, ਪੀ ਜੀ ਆਈ ਦੀਆਂ ਵਿਦਿਆਰਥਣਾਂ ਦੁਆਰਾ 'ਮਨ ਦੀ ਬਾਤ' ਪ੍ਰੋਗਰਾਮ ਨਾ ਸੁਣਨ ਕਰਕੇ ਇਕ ਹਫ਼ਤੇ ਲਈ ਹੋਸਟਲ ਚੋਂ ਨਿਕਲਣ ਤੇ ਲਾਈ ਪਾਬੰਦੀ ਬੀ ਜੇ ਪੀ ਸਰਕਾਰ ਦੇ ਔਰਤਾਂ ਖਿਲਾਫ਼ ਫਾਸ਼ੀ ਰਵੱਈਏ ਉੱਪਰ ਮੋਹਰ ਲਗਾ ਰਿਹਾ ਹੈ। ਬੀ ਜੇ ਪੀ ਦੇ ਖਿਲਾਫ਼ ਜੋ ਵੀ ਖੜ੍ਹਾ ਹੁੰਦਾ ਹੈ ਸਰਕਾਰ ਉਹਨਾਂ ਨੂੰ ਥਕਾ ਕੇ ਪਿਛੇ ਮੋੜਨ, ਲੜਨ ਵਾਲੀਆਂ ਤਾਕਤਾਂ ਖਿਲਾਫ਼ ਝੂਠੇ ਪ੍ਰਚਾਰ ਕਰਕੇ ਲੋਕਾਂ ਵਿੱਚੋਂ ਨਿਖੇੜਨ ਅਤੇ ਜਬਰ ਦੀ ਨੀਤੀ ਤੇ ਚੱਲ ਰਹੀ ਹੈ। 
 
ਆਗੂਆਂ ਨੇ ਕਿਹਾ ਅੱਜ ਸਰਕਾਰ ਪੁਲਿਸ ਜਬਰ ਦੁਆਰਾ ਇਸ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੀ ਹੈ। ਆਗੂਆ ਨੇ ਕਿਹਾ ਕਿ ਜੰਤਰ ਮੰਤਰ ਵਿੱਚ ਸੰਘਰਸ਼ ਕਰ ਰਹੀਆਂ ਲੜਕੀਆਂ ਦਾ ਮਸਲਾ ਸਮੁੱਚੇ ਸਮਾਜ ਅੰਦਰ ਔਰਤਾਂ ਖਿਲਾਫ ਪਸਰੀ ਹੋਈ ਹਿੰਸਾ ਹੈ ਅਤੇ ਇਹ ਮਹਿਜ ਔਰਤਾਂ ਦਾ ਨਹੀ ਸਮੁੱਚੇ ਸਮਾਜ ਦਾ ਮਸਲਾ ਹੈ। ਇਸ ਲਈ ਸਮੁੱਚੇ ਸਮਾਜ ਨੂੰ ਪਹਿਲਵਾਨ ਲੜਕੀਆਂ ਦੇ ਹੱਕ ਵਿਚ ਡਟਨ ਦਾ ਸੱਦਾ ਦਿੱਤਾ।
    
ਆਗੂਆਂ ਨੇ ਮੰਗ ਕੀਤੀ ਕਿ ਜਾਂਚ ਕਮੇਟੀ ਦੀ ਰਿਪੋਰਟ ਨੂੰ ਜਨਤਕ ਕਰਨ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਨੂੰ ਉਸ ਦੇ ਅਹੁਦੇ ਤੋਂ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕਰਨ ਅਤੇ ਮਹਿਲਾ ਖਿਡਾਰਨਾਂ ਦੀ ਸੁਰੱਖਿਆ ਸੁਨਿਸਚਿਤ ਕੀਤੀ ਜਾਣ, ਬਤਮੀਜ਼ੀ ਕਰਨ ਵਾਲੇ ਪੁਲਸ ਕਰਮੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤੇ ਜਾਣ ਅਤੇ ਸਮੁੱਚੇ ਖੇਡ ਤੰਤਰ ਵਿੱਚ ਰਾਜਨੀਤਕ ਪ੍ਰਭਾਵ ਵਾਲੇ ਨੇਤਾਵਾਂ ਤੋਂ ਮੁਕਤ ਕੀਤੇ ਜਾਣ ਦੀ ਮੰਗ ਕੀਤੀ।
 
 

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ