Thursday, April 25, 2024

National

ਇੰਤਕਾਲ ਅਤੇ ਨਿਸ਼ਾਨਦੇਹੀ ਦੇ ਮਾਮਲਿਆਂ ਨੂੰ ਸਮੇਂ ਸਿਰ ਨਿਪਟਾਉਣ ਅਧਿਕਾਰੀ-ਡਿਪਟੀ ਕਮਿਸ਼ਨਰ

ਦਲਜੀਤ ਕੌਰ  | December 15, 2022 10:37 AM
ਮਾਲ ਵਿਭਾਗ ਅਤੇ ਵੱਖ-ਵੱਖ ਏਜੰਸੀਆਂ ਦੇ ਰਿਕਵਰੀ ਕੇਸਾਂ 'ਚ ਦਿਲਚਸਪੀ ਨਾਲ ਕੰਮ ਕਰਨ ਦੇ ਆਦੇਸ਼
ਮਾਲ ਵਿਭਾਗ ਦੀ ਕਾਰਗੁਜ਼ਾਰੀ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਸੰਗਰੂਰ, :  ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ 'ਚ ਇੰਤਕਾਲ ਅਤੇ ਨਿਸ਼ਾਨਦੇਹੀ ਦੇ ਕੇਸਾਂ ਬਾਰੇ ਜਾਣਕਾਰੀ ਲੈਂਦਿਆਂ ਬਕਾਇਆ ਕੇਸਾਂ ਨੂੰ ਸਮੇਂ ਸਿਰ ਨਿਪਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਹੋਣ ਤੋਂ ਬਾਅਦ ਇੰਤਕਾਲ ਦੇ ਕੰਮ ਨੂੰ ਸਰਕਾਰ ਵੱਲੋਂ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਨਾ ਯਕੀਨੀ ਬਣਾਇਆ ਜਾਵੇ।
 
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਅਤੇ ਹੋਰਨਾਂ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਰਿਕਵਰੀ ਕੇਸਾਂ ਦੇ ਮਾਮਲੇ 'ਚ ਵਧੇਰੇ ਤਨਦੇਹੀ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਬਕਾਇਆ ਰਿਕਵਰੀ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਦੇ ਆਦੇਸ਼ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਸ਼ਾਨਦਾਰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਮੂਹ ਐਸ.ਡੀ.ਐਮਜ਼ ਵਿਭਾਗੀ ਪੜ੍ਹਤਾਲਾਂ ਦੇ ਬਕਾਇਆ ਕੇਸਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚੜਾਉਣਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਸਬ ਡਵੀਜ਼ਨ ਪੱਧਰ 'ਤੇ ਇੰਤਕਾਲ ਦੇ ਮਾਮਲਿਆਂ, ਜਮ੍ਹਾਂਬੰਦੀ, ਕੋਰਟ ਕੇਸਾਂ, ਸਟੈਂਪ ਡਿਊਟੀ, ਚੌਕੀਦਾਰਾ ਟੈਕਸ ਆਦਿ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਬਕਾਇਆ ਮਾਮਲੇ ਪਹਿਲ ਦੇ ਆਧਾਰ 'ਤੇ ਨਿਪਟਾਉਣ ਦੇ ਆਦੇਸ਼ ਦਿੱਤੇ।
 
ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਨਵਰੀਤ ਕੌਰ ਸੇਖੋਂ, ਉਪ ਮੰਡਲ ਮੈਜਿਸਟਰੇਟ ਸੁਨਾਮ ਜਸਪ੍ਰੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਲਹਿਰਾ ਸੂਬਾ ਸਿੰਘ, ਉਪ ਮੰਡਲ ਮੈਜਿਸਟ੍ਰੇਟ ਦਿੜ੍ਹਬਾ ਰਾਜੇਸ਼ ਸ਼ਰਮਾ, ਉਪ ਮੰਡਲ ਮੈਜਿਸਟ੍ਰੇਟ ਧੂਰੀ ਅਮਿਤ ਗੁਪਤਾ, ਉਪ ਮੰਡਲ ਮੈਜਿਸਟ੍ਰੇਟ ਭਵਾਨੀਗੜ੍ਹ ਵਨੀਤ ਕੁਮਾਰ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਹਰਸਿਮਰਨ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ