Thursday, April 25, 2024

National

ਉੱਘੇ ਫੁੱਟਬਾਲ ਕੋਚ ਨਾਮ ਨਰਾਇਣ ਸਿੰਘ ਮਾਂਗਟ ਦਾ ਵਿਛੋੜਾ ਪੰਜਾਬ ਫੁੱਟਬਾਲ ਜਗਤ ਲਈ ਵੱਡਾ ਘਾਟਾ : ਪਾਠ ਦਾ ਭੋਗ 3 ਜਨਵਰੀ ਨੂੰ

ਪੰਜਾਬ ਨਿਊਜ਼ ਐਕਸਪ੍ਰੈਸ | January 03, 2021 03:53 PM

ਚੰਡੀਗੜ੍:  ਉੱਘੇ ਫੁੱਟਬਾਲ ਕੋਚ ਤੇ ਸਮਾਜ ਸੇਵੀ ਸ. ਨਾਮ ਨਰਾਇਣ ਸਿੰਘ ਮਾਂਗਟ ਬੀਤੀ 24 ਦਸੰਬਰ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਪਰ ਉਨ੍ਹਾਂ ਦਾ ਅਕਾਲ ਚਲਾਣਾ ਫੁੱਟਬਾਲ ਜਗਤ ਲਈ ਇੱਕ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਪੁਆਧ ਦੇ ਇਲਾਕੇ ਵਿੱਚ ਫੁੱਟਬਾਲ ਖੇਡ ਨੂੰ ਹਰਮਨ ਪਿਆਰੀ ਬਣਾਉਣ ਲਈ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਅਤੇ ਇਲਾਕੇ ਦੇ ਖਿਡਾਰੀ ਉਨ੍ਹਾਂ ਤੋਂ ਫੁੱਟਬਾਲ ਕੋਚਿੰਗ ਦੇ ਗੁਰ ਸਿੱਖਣ ਲਈ ਉਤਾਵਲੇ ਰਹਿੰਦੇ ਸਨ।

ਉਹ ਆਪਣੇ ਪਿੱਛੇ ਸੁਪਤਨੀ ਰਾਜਿੰਦਰ ਕੌਰ ਨੂੰ ਛੱਡ ਗਏ ਹਨ। ਉਨ੍ਹਾਂ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਕੁਰਾਲੀ ਵਿਖੇ 3 ਜਨਵਰੀ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ।
ਸ. ਮਾਂਗਟ ਦਾ ਜਨਮ ਪਾਕਿਸਤਾਨ ਵਿੱਚ ਪਿਤਾ ਕੈਪਟਨ ਸੰਤ ਸਿੰਘ ਅਤੇ ਮਾਤਾ ਗੁਰਨਾਮ ਕੌਰ ਦੇ ਘਰ 10-04-1933 ਨੂੰ ਹੋਇਆ। ਖ਼ਾਲਸਾ ਸਕੂਲ ਕੁਰਾਲੀ ਤੋਂ ਦਸਵੀਂ ਕਰਨ ਉਪਰੰਤ ਉੱਚ ਪੱਧਰੀ ਸਿੱਖਿਆ ਸਰਕਾਰੀ ਕਾਲਜ ਰੋਪੜ ਤੋਂ ਪ੍ਰਾਪਤ ਕੀਤੀ। ਉਪਰੰਤ ਡੀਪੀਐੱਡ ਦੀ ਪੜ੍ਹਾਈ ਵਾਈਐਮਸੀਏ ਮਦਰਾਸ (1963-64) ਅਤੇ ਕੋਚਿੰਗ ਦਾ ਡਿਪਲੋਮਾ ਐਨਆਈਐਸ ਪਟਿਆਲਾ ਤੋਂ (1959-60) ਹਾਸਲ ਕੀਤਾ।

ਉਨ੍ਹਾਂ ਨੇ ਖਾਲਸਾ ਸਕੂਲ ਕੁਰਾਲੀ ਵਿਚ 29 ਸਾਲ (1962-1991) ਨੌਕਰੀ ਕੀਤੀ ਜਿੱਥੇ ਉਨ੍ਹਾਂ ਦੀ ਟੀਮ ਨੇ ਪੰਜਾਬ ਤੇ ਪੰਜਾਬ ਤੋਂ ਬਾਹਰ ਬਹੁਤ ਸਾਰੇ ਟੂਰਨਾਮੈਂਟ ਜਿੱਤੇ। ਸ. ਨਾਮ ਨਾਰਾਇਣ ਸਿੰਘ ਨੂੰ ਇਸ ਖਿੱਤੇ ਵਿੱਚ ਫੁੱਟਬਾਲ ਦਾ ਪਿਤਾਮਾ ਵੀ ਕਿਹਾ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਮੁਹਾਲੀ ਤੇ ਰੋਪੜ ਜ਼ਿਲ੍ਹੇ ਵਿੱਚ ਫੁੱਟਬਾਲ ਖੇਡ ਨੂੰ ਸਥਾਪਤ ਕਰਦਿਆਂ ਸੈਂਕੜੇ ਖਿਡਾਰੀਆਂ ਨੂੰ ਫੁੱਟਬਾਲ ਖੇਡਣ ਦੀ ਚਿਣਗ ਲਾਈ ਅਤੇ ਉਨ੍ਹਾਂ ਦੀ ਖੇਡ ਕਲਾ ਨੂੰ ਤਰਾਸ਼ਿਆ।

ਸ. ਮਾਂਗਟ ਤੋਂ ਫੁੱਟਬਾਲ ਦੇ ਗੁਰ ਸਿੱਖ ਕੇ ਕਈ ਨਾਮਵਰ ਖਿਡਾਰੀ ਦੁਨੀਆਂ ਦੇ ਵੱਖ-ਵੱਖ ਖੇਤਰਾਂ ਵਿਚ  ਉੱਚੇ ਅਹੁਦਿਆਂ ਉਤੇ ਬਿਰਾਜਮਾਨ ਹਨ ਜਿਨ੍ਹਾਂ ਵਿੱਚ ਪਰਮਿੰਦਰ ਸਿੰਘ ਏਸ਼ੀਅਨ ਫੁੱਟਬਾਲ ਸਟਾਰ ਵੀ ਸ਼ਾਮਲ ਹੈ। ਸ. ਮਾਂਗਟ ਜ਼ਿਲ੍ਹਾ ਰੋਪੜ ਅਤੇ ਮੁਹਾਲੀ ਦੀ ਫੁੱਟਬਾਲ ਐਸੋਸੀਏਸ਼ਨ ਦੇ ਫਾਉਂਡਰ ਸੈਕਟਰੀ ਸਨ। ਇਸ ਤੋਂ ਇਲਾਵਾ ਉਹ 18 ਸਾਲ ਪਿੰਡ ਕਕਰਾਲੀ ਦੇ ਸਰਪੰਚ ਵੀ ਰਹੇ। ਸ. ਨਾਮ ਨਰਾਇਣ ਸਿੰਘ ਵੱਲੋਂ ਫੁੱਟਬਾਲ ਅਤੇ ਸਮਾਜ ਸੇਵਾ ਵਿੱਚ ਦਿੱਤੇ ਅਣਮੁੱਲੇ ਯੋਗਦਾਨ ਕਾਰਨ ਉਹ ਹਮੇਸ਼ਾਂ ਫੁੱਟਬਾਲ ਪ੍ਰੇਮੀਆਂ ਦੇ ਦਿਲਾਂ ਵਿਚ ਵਸਦੇ ਰਹਿਣਗੇ।

ਸ. ਨਾਮ ਨਰਾਇਣ ਸਿੰਘ ਦੇ ਸਦੀਵੀਂ ਵਿਛੋੜਾ ਦੇ ਜਾਣ ਉੱਤੇ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਮੁਹਾਲੀ, ਖਾਲਸਾ ਫੁੱਟਬਾਲ ਕਲੱਬ ਪੰਜਾਬ, ਖ਼ਾਲਸਾ ਵਾਰੀਅਰਜ਼ ਫੁੱਟਬਾਲ ਕਲੱਬ ਕੁਰਾਲੀ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਦੇ ਪ੍ਰਬੰਧਕਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ