Sunday, May 04, 2025
ਤਾਜਾ ਖਬਰਾਂ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

National

ਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ

ਦਲਜੀਤ ਕੌਰ | May 03, 2025 06:46 PM

ਪਹਿਲਗਾਮ ਤ੍ਰਾਸਦੀ ਦੀ ਆੜ ’ਚ ਜਨਤਾ ਦੇ ਸਵਾਲ ਉਠਾਉਣ ਦੀ ਸੰਘੀ ਘੁੱਟਣਾ ਬੰਦ ਕਰਨ ਦੀ ਮੰਗ
ਚੰਡੀਗੜ੍ਹ: ਇਨਕਲਾਬੀ ਕੇਂਦਰ, ਪੰਜਾਬ ਨੇ ਮੋਦੀ ਹਕੂਮਤ ਦੀ ਸ਼ਹਿ 'ਤੇ ਪਲ ਰਹੇ ਭਾਜਪਾ ਸੰਘੀ ਗੁੰਡਿਆਂ ਵੱਲੋਂ ਗਿਣੀ ਮਿਥੀ ਸਾਜ਼ਿਸ਼ ਤਹਿਤ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਕੇਸ਼ ਟਿਕੈਤ ਉੱਪਰ ਮੁਜ਼ੱਫਰਨਗਰ ਵਿਖੇ ਹਮਲਾ ਕਰਕੇ ਉਸ ਦੀ ਪੱਗ ਉਤਾਰਨ ਦੀ ਇਨਕਲਾਬੀ ਕੇਂਦਰ ਪੰਜਾਬ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। ਰਕੇਸ਼ ਟਿਕੈਤ ਸਿਰਫ਼ ਇਹ ਸਵਾਲ ਕੀਤਾ ਸੀ ਕਿ ਉਸ ਨੇ ਪੁਲਵਾਮਾ ਹਮਲੇ ਲਈ ਮੋਦੀ ਹਕੂਮਤ ਉੱਪਰ ਸਵਾਲ ਕੀਤਾ ਕਿ ਆਖਰ 26 ਨਿਰਦੋਸ਼ ਸੈਲਾਨੀਆਂ ਦੇ ਘਿਨਾਉਣੇ ਕਤਲ ਲਈ ਕੌਣ ਜ਼ਿੰਮੇਵਾਰ ਹੈ? ਇਸ ਤੋਂ ਪਹਿਲਾਂ ਲੋਕ ਗਾਇਕਾ ਅਲੋਚਕ ਨੇਹਾ ਸਿੰਘ ਰਾਠੌਰ ਅਤੇ ਪ੍ਰੋਫੈਸਰ ਮਾਦਰੀ ਕਾਕੋਟੀ (ਡਾ. ਮੇਡਿਊਸਾ) ਖਿਲਾਫ਼ ਰਾਜਧ੍ਰੋਹ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕਰਨ ਅਤੇ 4 ਪੀਐਮ ਯੂ ਟਿਊਬ ਚੈਨਲ ਨੂੰ ਬੰਦ ਕਰਨ ਦੀ ਘਿਨਾਉਣੀ ਕਾਰਵਾਈ ਕੀਤੀ ਹੈ।

ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਮੋਦੀ ਹਕੂਮਤ ਦਾ ਅਜਿਹਾ ਵਤੀਰਾ ਪੱਖਪਾਤੀ ਅਤੇ ਬਦਨੀਅਤੀ ਤੋਂ ਪ੍ਰੇਰਿਤ ਹੈ, ਜਿਸ ਨੂੰ ਤੁਰੰਤ ਰੱਦ ਕਰ ਦਿੱਤਾ ਜਾਣਾ ਚਾਹੀਦਾ ਹੈ। ਇਹ ਮਾਮਲਾ ਸਿੱਧੇ ਤੌਰ ’ਤੇ ਕਾਨੂੰਨ ਦੀ ਦੁਰਵਰਤੋਂ ਅਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ’ਤੇ ਹਮਲਾ ਹੈ।ਪਹਿਲਗਾਮ ’ਚ 22 ਅਪ੍ਰੈਲ ਦੇ ਦਹਿਸ਼ਤਗਰਦੀ ਹਮਲੇ ਨੇ ਕੌਮੀ ਸੁਰੱਖਿਆ ਦੇ ਮਾਮਲੇ ’ਚ ਸਰਕਾਰ ਦੀ ਨਾਕਾਮੀ ਨੂੰ ਉਜਾਗਰ ਕੀਤਾ ਹੈ। ਸਰਕਾਰ ਦੀਆਂ ਨਾਕਾਮੀਆਂ ਪ੍ਰਤੀ ਸਵਾਲ ਖੜ੍ਹੇ ਕਰਨਾ 4 ਪੀ ਐਮ ਯੂ ਟਿਊਬ ਚੈਨਲ ਅਤੇ ਦੋਵਾਂ ਕਾਰਕੁਨਾਂ ਦਾ ਬੁਨਿਆਦੀ ਅਧਿਕਾਰ ਹੈ। ਉਹ ਆਪਣੀ ਕਲਾ, ਲਿਖਤ ਅਤੇ ਬਿਆਨਾਂ ਰਾਹੀਂ ਪੂਰੇ ਹੌਂਸਲੇ ਨਾਲ ਨਿਆਂ ਅਤੇ ਜਨ ਸੁਰੱਖਿਆ ਦੇ ਹਿੱਤ ’ਚ ਸਰਕਾਰ ਦੀਆਂ ਕਮੀਆਂ ਨੂੰ ਉਜਾਗਰ ਕਰਕੇ ਲੋਕਤੰਤਰੀ ਕਦਰਾਂ ਨੂੰ ਮਜ਼ਬੂਤ ਕਰ ਰਹੀਆਂ ਹਨ, ਪਰ ਚਿੰਤਾ ਦੀ ਗੱਲ ਹੈ ਕਿ ਸੱਤਾ ਸੰਸਥਾਵਾਂ ਉਠ ਰਹੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਆਪਣੀ ਆਲੋਚਨਾ ਕੀਤੇ ਜਾਣ ਨੂੰ ਹੀ ਅਪਰਾਧ ਐਲਾਨ ਰਹੀਆਂ ਹਨ। ਦੂਜੇ ਪਾਸੇ, ਸਰਕਾਰ ਜੰਗ ਛੇੜਨ ਦੇ ਹੱਕ ਵਿੱਚ ਜਨੂੰਨੀ ਮਾਹੌਲ ਬਣਾ ਕੇ ਆਪਣੀਆਂ ਅਸਫਲਤਾਵਾਂ ਤੋਂ ਜਨਤਾ ਦਾ ਧਿਆਨ ਭਟਕਾਉਣ ਅਤੇ ਮੁਸਲਿਮ ਵਿਰੋਧੀ ਜਨੂੰਨ ਨੂੰ ਭੜਕਾਉਣ ’ਚ ਲੱਗੀ ਹੋਈ ਹੈ। ਇਸ ਦੀ ਆੜ ’ਚ ਵਿਰੋਧ ਦੀਆਂ ਲੋਕਤੰਤਰੀ ਆਵਾਜ਼ਾਂ ਨੂੰ ਦਬਾਇਆ ਜਾ ਰਿਹਾ ਹੈ। ਦਮਨ ਦੇ ਇਸ ਚੱਕਰ ਰਾਹੀਂ ਲੋਕ ਪੱਖੀ ਯੂ ਟਿਊਬਰਾਂ, ਸਰਗਰਮ ਕਾਰਕੁਨਾਂ ਦੇ ਉਤਪੀੜਨ, ਹੁਣ ਕਿਸਾਨ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਰਾਹੀਂ ਹਮਲਾ ਕਰਵਾਉਣ ਕਸ਼ਮੀਰੀਆਂ ਅਤੇ ਮੁਸਲਮਾਨਾਂ ਵਿਰੁੱਧ ਨਫ਼ਰਤ ਭੜਕਾਉਣ ਅਤੇ ਕਾਨੂੰਨ ਦੇ ਰਾਜ ਵਿਰੁੱਧ ਜਾ ਕੇ ਘਰਾਂ ’ਤੇ ਬੁਲਡੋਜ਼ਰ ਚਲਾਉਣ ਦੇ ਰੂਪ ’ਚ ਜਾਰੀ ਹੈ।

ਇਨਕਲਾਬੀ ਕੇਂਦਰ, ਪੰਜਾਬ ਦੇ ਆਗੂਆਂ ਮੁਖਤਿਆਰ ਪੂਹਲਾ, ਜਗਜੀਤ ਸਿੰਘ ਲਹਿਰਾ ਮੁਹੱਬਤ ਅਤੇ ਜਸਵੰਤ ਨੇ ਸਾਰੇ ਜਮਹੂਰੀਅਤ ਪਸੰਦ ਨਾਗਰਿਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਰਕੇਸ਼ ਟਿਕੈਤ, ਨੇਹਾ ਸਿੰਘ ਰਾਠੌਰ, ਡਾ. ਮਾਦਰੀ ਕਾਕੋਟੀ ਅਤੇ ਸਰਕਾਰ ਤੋਂ ਸਵਾਲ ਪੁੱਛਣ ਵਾਲੇ ਸਾਰੇ ਇਨਸਾਫ਼ ਪਸੰਦ ਲੋਕਾਂ ਦੇ ਸਮਰਥਨ ’ਚ ਅੱਗੇ ਆਉਣ, ਆਪਣੇ ਹੱਕਾਂ ਦੀ ਜੰਗ ਜਾਰੀ ਰੱਖਣ ਲਈ ਹੋਰ ਵਧੇਰੇ ਦ੍ਰਿੜ੍ਹਤਾ ਨਾਲ ਸੰਘਰਸ਼ਾਂ ਦਾ ਪਿੜ ਮੱਲਣ।

Have something to say? Post your comment

google.com, pub-6021921192250288, DIRECT, f08c47fec0942fa0

National

ਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀ

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰ

ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਦਿੱਲੀ ਦੇ ਵੋਟਰ ਸਪੱਸ਼ਟ ਸੁਨੇਹਾ ਦਿੰਦੇ ਹਨ: 'ਭ੍ਰਿਸ਼ਟਾਚਾਰ' ਘੁਟਾਲਿਆਂ ਕਾਰਨ 'ਆਪ' ਦੀ ਲੀਡਰਸ਼ਿਪ ਹਾਰ ਗਈ

ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਕੇਜਰੀਵਾਲ ਨੇ ਹਾਰ ਮੰਨ ਲਈ, ਭਾਜਪਾ ਨੂੰ ਵਧਾਈ ਦਿੱਤੀ

ਦਿੱਲੀ ਚੋਣਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ਵਿੱਚ ਕੇਜਰੀਵਾਲ ਅੱਗੇ, ਮੁੱਖ ਮੰਤਰੀ ਆਤਿਸ਼ੀ, ਸਿਸੋਦੀਆ ਪਿੱਛੇ

ਦਿੱਲੀ ਚੋਣਾਂ: ਚੋਣ ਕਮਿਸ਼ਨ ਦੇ ਰੁਝਾਨਾਂ ਵਿੱਚ ਭਾਜਪਾ ਅੱਧੇ ਅੰਕੜੇ ਨੂੰ ਪਾਰ ਕਰਦੇ ਹੋਏ ਦਿਖਾਈ ਦੇ ਰਹੀ ਹੈ, 'ਆਪ' 20 ਸੀਟਾਂ 'ਤੇ ਅੱਗੇ ਹੈ