Saturday, April 27, 2024

National

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਦਲਜੀਤ ਕੌਰ  | February 24, 2024 09:27 PM
ਪਟਿਆਲਾ, :  ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਰਤੀ ਕਿਸਾਨ ਯੂਨੀਅਨ ਅਤੇ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ  ਵੱਲੋਂ ਸਾਂਝੇ ਤੌਰ ’ਤੇ ਕੇਂਦਰੀ ਗਰਿਹ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗਰਿਹ ਮੰਤਰੀ ਅਨਿਲ ਵਿੱਜ ਦਾ ਪੁਤਲਾ ਪਟਿਆਲਾ ਦੇ ਪੁਰਾਣੇ ਬੱਸ ਸਟੈਂ ਡ ਦੇ ਬੱਤੀਆਂ ਵਾਲੇ ਚੌਕ ਵਿਚ ਫੂਕਿਆ ਗਿਆ।
 
ਇਸ ਤੋਂ ਪਹਿਲਾਂ ਕਿਸਾਂਨਾਂ ਤੇ ਵਰਕਰਾਂ ਨੇ ਨਹਿਰੂ ਪਾਰਕ ਵਿਖੇ ਇਕੱਠੇ ਹੋ ਕੇ ਵੱਖ ਵੱਖ ਬੁਲਾਰਿਆਂ ਵੱਲੋਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਢਾਹੇ ਜਾ ਰਹੇ ਜਬਰ ਦੀ ਕਰੜੀ ਨਿੰਦਾ ਕੀਤੀ। ਜਿਥੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ, ਉਥੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਤੇ ਕੰਧਾਂ ਕਰ ਕੇ ਕੰਡਿਆਲੀਆਂ ਤਾਰਾਂ ਲਗਾ ਕੇ, ਤਿਖੇ ਕਿੱਲ ਗੱਡ ਕੇ, ਸੜਕਾਂ ਤੇ ਖਾਈਆਂ ਪੱਟ ਕੇ ਪੁਲਿਸ ਵੱਲੋਂ ਮੁਕੰਮਲ ਰਾਹ ਰੋਕ ਕੇ ਅੱਥਰੂ ਗੈਸ ਦੇ ਗੋਲੇ ਤੇ ਪਲਾਸਟਿਕ ਦੀਆਂ ਗੋਲੀਆਂ ਅੰਨੇਵਾਹ ਵਰਾਈਆਂ ਜਾ ਰਹੀਆਂ ਹਨ। ਜਿਸ ਨਾਲ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਇਸ ਗੈਰ ਲੋਕਤੰਤਰੀ ਧੱਕੇ ਤੇ ਜੁਲਮ ਦੇ ਖਿਲਾਫ ਅੱਜ ਦਾ ਇਹ ਫੌਰੀ ਐਕਸਨ ਲਿਆ ਗਿਆ। 
 
ਇਸ ਮੌਕੇ ਹੋਰਨਾਂ ਤੋ ਇਲਾਵਾ ਦਵਿੰਦਰ ਸਿੰਘ ਪੂਨੀਆ, ਸੁਰਿੰਦਰ ਸਿੰਘ ਖਾਲਸਾ, ਸਿਰੀ ਨਾਥ, ਗੁਰਚਰਨ ਸਿੰਘ , ਪਰਿਤਪਾਲ ਸਿੰਘ ਸਨੌਰ, ਲਾਭ ਸਿੰਘ, ਗੁਰਦਾਸ ਸਿੰਘ ਪੀ, ਐਸ, ਯੂ ਦੇ ਆਗੂ ਅਤੇ ਮੈਂਬਰ ਵੀ ਭਰਾਤਰੀ ਸਮਰਥਨ ਵਜੋਂ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ

ਮਨੀਪੁਰ ਦੀ ਘਟਨਾ ਦੇਸ਼ ਦੇ ਮੱਥੇ ਤੇ ਕਲੰਕ:-ਪਰਮਜੀਤ ਕੌਰ ਗੁਲਸ਼ਨ