Friday, May 09, 2025
ਤਾਜਾ ਖਬਰਾਂ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

National

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਛਾਜਲੀ ਵਿਖੇ 95.84 ਲੱਖ ਦੀ ਲਾਗਤ ਵਾਲੇ ਸਾਂਝਾ ਜ਼ਮੀਨਦੋਜ਼ ਨਾਲੀਆਂ ਦੇ ਪ੍ਰੋਜੈਕਟ ਦਾ ਉਦਘਾਟਨ

ਦਲਜੀਤ ਕੌਰ  | April 09, 2023 09:11 PM
ਛਾਜਲੀ/ਸੰਗਰੂਰ:  ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਪਿੰਡ ਛਾਜਲੀ ਵਿਖੇ ਸਾਂਝਾ ਜ਼ਮੀਨਦੋਜ਼ ਨਾਲੀਆਂ ਦੇ ਪ੍ਰੋਜੈਕਟ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਲਈ ਲੋਕਾਂ ਦੀ ਲੋੜ ਮੁਤਾਬਕ ਇਹ ਪ੍ਰੋਜੈਕਟ ਚਲਾਏ ਜਾ ਰਹੇ ਹਨ ਤਾਂ ਜੋ ਧਰਤੀ ਹੇਠਲੇ ਅਨਮੋਲ ਸੋਮੇ ਪਾਣੀ ਦੀ ਬੱਚਤ ਹੋ ਸਕੇ।
 
ਉਨ੍ਹਾਂ ਪਾਣੀ ਦੇ ਅਜਾਈਂ ਨਸ਼ਟ ਹੋਣ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਾਣੀ ਕੁਦਰਤ ਦਾ ਅਨਮੋਲ ਸੋਮਾ ਹੈ ਜਿਸ ਨੂੰ ਬਚਾਉਣ ਲਈ ਹਰ ਨਾਗਰਿਕ ਨੂੰ ਦ੍ਰਿੜ੍ਹ ਸੰਕਲਪ ਕਰਨਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਹਾ ਕਿ ਫ਼ਸਲਾਂ ਦੇ ਰਵਾਇਤੀ ਚੱਕਰ ਨੂੰ ਛੱਡ ਕੇ ਫਸਲੀ ਵਿਭਿੰਨਤਾ ਨੁੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ।
 
ਕੈਬਨਿਟ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਛਾਜਲੀ ਵਿਖੇ ਲੋਕਾਂ ਨੂੰ ਸਮਰਪਿਤ ਕੀਤੇ ਇਸ ਪ੍ਰੋਜੈਕਟ ’ਤੇ 95.84 ਲੱਖ ਰੁਪਏ ਦੀ ਲਾਗਤ ਆਈ ਹੈ ਜਿਸ ਵਿੱਚੋਂ 86.26 ਲੱਖ ਰੁਪਏ ਦੀ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ ਜਦਕਿ 241 ਹੈਕਟੇਅਰ ਰਕਬਾ ਸਿੰਚਾਈ ਲਈ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਂਝਾ ਜ਼ਮੀਨਦੋਜ਼ ਨਾਲੀਆਂ ਦੇ ਇਸ ਪ੍ਰੋਜੈਕਟ ਰਾਹੀਂ 78 ਕਿਸਾਨ ਪਰਿਵਾਰਾਂ ਨੂੰ ਲਾਭ ਮਿਲੇਗਾ। ਸ੍ਰੀ ਚੀਮਾ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਫ਼ਸਲ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ਦੀ ਵੀ 20-30% ਬੱਚਤ ਹੋਵੇਗੀ।
  
ਇਸ ਮੌਕੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਮੰਡਲ ਭੂਮੀ ਰੱਖਿਆ ਅਫ਼ਸਰ ਗੁਰਬਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਗੁਰਸੇਵਕ ਸਿੰਘ ਧਾਲੀਵਾਲ ਅਤੇ ਸ਼ਰੇਆਂਸ ਮਿੱਤਲ ਵੀ ਹਾਜ਼ਰ ਸਨ।
 
 
 

Have something to say? Post your comment

google.com, pub-6021921192250288, DIRECT, f08c47fec0942fa0

National

ਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀ

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰ

ਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ

ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਦਿੱਲੀ ਦੇ ਵੋਟਰ ਸਪੱਸ਼ਟ ਸੁਨੇਹਾ ਦਿੰਦੇ ਹਨ: 'ਭ੍ਰਿਸ਼ਟਾਚਾਰ' ਘੁਟਾਲਿਆਂ ਕਾਰਨ 'ਆਪ' ਦੀ ਲੀਡਰਸ਼ਿਪ ਹਾਰ ਗਈ

ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਕੇਜਰੀਵਾਲ ਨੇ ਹਾਰ ਮੰਨ ਲਈ, ਭਾਜਪਾ ਨੂੰ ਵਧਾਈ ਦਿੱਤੀ

ਦਿੱਲੀ ਚੋਣਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ਵਿੱਚ ਕੇਜਰੀਵਾਲ ਅੱਗੇ, ਮੁੱਖ ਮੰਤਰੀ ਆਤਿਸ਼ੀ, ਸਿਸੋਦੀਆ ਪਿੱਛੇ