Saturday, April 27, 2024

National

ਕੈਬਨਿਟ ਸਬ-ਕਮੇਟੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ, ਸਾਰਥਕ ਹੱਲ ਕੱਢਣ ਦਾ ਭਰੋਸਾ

PUNJAB NEWS EXPRESS | December 24, 2022 08:13 AM
ਵਿੱਤ ਮੰਤਰੀ ਵੱਲੋਂ ਸਕੱਤਰ ਟਰਾਂਸਪੋਰਟ ਦੀ ਅਗਵਾਈ ਵਿੱਚ ਕਮੇਟੀ ਗਠਤ
ਉਦਯੋਗ ਵਿਭਾਗ, ਟਰੱਕ ਆਪ੍ਰੇਟਰਾਂ ਤੇ ਹੋਰਨਾਂ ਭਾਈਵਾਲਾਂ ਨਾਲ ਗੱਲਬਾਤ ਪਿੱਛੋਂ 31 ਜਨਵਰੀ ਨੂੰ ਰਿਪੋਰਟ ਸੌਂਪੇਗੀ ਕਮੇਟੀ
ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਢੋਆ-ਢੁਆਈ ਸਬੰਧੀ ਢੁਕਵੀਂ ਨੀਤੀ ਬਣਾਉਣ ਲਈ ਟਰੱਕ ਆਪ੍ਰੇਟਰਾਂ ਦੇ ਸੁਝਾਅ ਲੈਣ ਲਈ ਕਿਹਾ
ਚੰਡੀਗੜ੍ਹ: 
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਉਚੇਚੇ ਤੌਰ 'ਤੇ ਸ਼ਾਮਲ ਹੋਏ, ਨੇ ਅੱਜ ਟਰੱਕ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਲੈ ਕੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਕੈਬਨਿਟ ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਵਿੱਤ ਮੰਤਰੀ ਐਡਵੋਕੇਟ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕਰਦਿਆਂ ਨਿਰਦੇਸ਼ ਦਿੱਤੇ ਕਿ ਇਹ ਕਮੇਟੀ ਉਦਯੋਗ ਵਿਭਾਗ, ਟਰੱਕ ਆਪ੍ਰੇਟਰਾਂ ਤੇ ਹੋਰਨਾਂ ਭਾਈਵਾਲਾਂ ਨਾਲ ਹਰ ਪਹਿਲੂ 'ਤੇ ਗੱਲ ਕਰਕੇ 31 ਜਨਵਰੀ ਨੂੰ ਆਪਣੀ ਰਿਪੋਰਟ ਸੌਂਪੇ। ਉਨ੍ਹਾਂ ਟਰੱਕ ਉਪਰੇਟਰਾਂ ਨੂੰ ਵੀ ਸੁਝਾਅ ਦਿੱਤਾ ਕਿ ਉਹ ਕਮੇਟੀ ਨਾਲ ਗੱਲਬਾਤ ਲਈ ਕੁਝ ਮੈਂਬਰਾਂ ਤੇ ਆਧਾਰਤ ਇੱਕ ਐਕਸ਼ਨ ਕਮੇਟੀ ਬਨਾਉਣ ਤਾਂ ਜੋ ਗੱਲਬਾਤ ਰਾਹੀਂ ਕਿਸੇ ਸਾਰਥਕ ਨਤੀਜੇ 'ਤੇ ਪਹੁੰਚਿਆ ਜਾ ਸਕੇ।

ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਕਿਹਾ ਕਿ ਵਿਭਾਗ ਦੀ ਢੋਆ-ਢੁਆਈ ਸਬੰਧੀ ਨੀਤੀ ਬਣਾਉਣ ਵੇਲੇ ਟਰੱਕ ਆਪ੍ਰੇਟਰਾਂ ਦੇ ਸੁਝਾਅ ਲਏ ਜਾਣ ਤਾਂ ਜੋ ਪੰਜਾਬ ਅਤੇ ਲੋਕ-ਪੱਖੀ ਢੁਕਵੀਂ ਨੀਤੀ ਹੋਂਦ ਵਿੱਚ ਆ ਸਕੇ।

ਜੀ.ਓ.ਜੀ. ਦੇ ਮਸਲਿਆਂ ਦੇ ਨਿਪਟਾਰੇ ਲਈ ਵੀ ਕਮੇਟੀ ਬਣਾਈ

ਇਸੇ ਤਰ੍ਹਾਂ ਦੂਜੀ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਜੀ.ਓ.ਜੀ. ਦੇ ਮਸਲਿਆਂ ਦੇ ਨਿਪਟਾਰੇ ਲਈ ਵੀ 10 ਮੈਂਬਰੀ ਕਮੇਟੀ ਬਣਾਉਣ ਦੀ ਹਦਾਇਤ ਕੀਤੀ। ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਨਿਰਦੇਸ਼ ਦਿੱਤੇ ਕਿ ਸਕੱਤਰ ਤੇ ਡਾਇਰੈਕਟਰ ਰੱਖਿਆ ਸੇਵਾਵਾਂ, ਵਿੱਤ ਵਿਭਾਗ ਤੋਂ ਇੱਕ ਨੁਮਾਇੰਦੇ ਅਤੇ ਜੀ.ਓ.ਜੀ. ਦੇ 7 ਮੈਂਬਰਾਂ ਵਾਲੀ ਇਹ ਕਮੇਟੀ ਵੱਖ-ਵੱਖ ਪਹਿਲੂਆਂ ‘ਤੇ ਗੱਲਬਾਤ ਕਰਕੇ 30 ਦਿਨਾਂ ਵਿੱਚ ਰਿਪੋਰਟ ਦੇਵੇਗੀ।
 

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ