Sunday, October 11, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

National

ਕੰਗਨਾ ਰਣੌਤ ਨੇ CJP ਆਗੂਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਪੰਜਾਬ ਨਿਊਜ਼ ਐਕਸਪ੍ਰੈੱਸ | October 11, 2026 08:02 PM

ਨਵੀਂ ਦਿੱਲੀ, 11 ਅਕਤੂਬਰ : ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਾਕਰੋਚ ਜਨਤਾ ਪਾਰਟੀ (CJP) ਦੀ ਲੀਡਰਸ਼ਿਪ ਨੂੰ ‘ਦੇਸ਼ਧ੍ਰੋਹੀ ਅਤੇ ਅੱਤਵਾਦੀ ਤਾਕਤਾਂ’ ਕਰਾਰ ਦਿੱਤਾ ਹੈ। ਦਿੱਲੀ ਦੇ ਜੰਤਰ-ਮੰਤਰ ’ਤੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਉਨ੍ਹਾਂ ਦਾ ਇਹ ਬਿਆਨ ਸਾਹਮਣੇ ਆਇਆ ਹੈ।

ਸ਼ਨੀਵਾਰ ਨੂੰ ਦਿੱਲੀ ਪੁਲਿਸ ਨੇ ਕਾਰਵਾਈ ਕਰਦਿਆਂ ਕਰੀਬ 7, 000 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ। ਅਯੁੱਧਿਆ ਜਾਂਦੇ ਸਮੇਂ ਲਖਨਊ ਪਹੁੰਚੀ ਕੰਗਨਾ ਰਣੌਤ ਨੇ ਕਿਹਾ ਕਿ ਦੇਸ਼ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਹੁਣ ਆਮ ਲੋਕ ਵੀ ਇਨ੍ਹਾਂ ਤਾਕਤਾਂ ਨੂੰ ਫੜ ਕੇ ਜਵਾਬ ਮੰਗਣਗੇ।

ਕੰਗਨਾ ਨੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਦੀ ਅਸਲੀਅਤ ਸਾਹਮਣੇ ਆ ਰਹੀ ਹੈ। ਉਨ੍ਹਾਂ ਮੁਤਾਬਕ, ਪੁਲਿਸ ਦੀ ਕਾਰਵਾਈ ਤੋਂ ਇਲਾਵਾ ਹੁਣ ਆਮ ਜਨਤਾ ਵੀ ਇਨ੍ਹਾਂ ਲੋਕਾਂ ਨੂੰ ਫੜ ਕੇ ਸਵਾਲ ਕਰੇਗੀ, ਕਿਉਂਕਿ ਲੋਕਾਂ ਨੇ ਉਨ੍ਹਾਂ ਦੀ ਪਛਾਣ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਏਜੰਸੀਆਂ ਕੰਮ ਕਰ ਰਹੀਆਂ ਹਨ, ਪਰ ਇਹ ਵੀ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਆਮ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।

ਜ਼ਿਕਰਯੋਗ ਹੈ ਕਿ ਕੰਗਨਾ ਰਣੌਤ ਅਯੁੱਧਿਆ ਵਿੱਚ ਰਾਮਲਲਾ ਦੇ ਦਰਸ਼ਨਾਂ ਲਈ ਜਾ ਰਹੀ ਸੀ, ਜਦੋਂ ਲਖਨਊ ਵਿੱਚ ਉਨ੍ਹਾਂ ਤੋਂ ਦਿੱਲੀ ਦੇ ਪ੍ਰਦਰਸ਼ਨ ਬਾਰੇ ਸਵਾਲ ਪੁੱਛਿਆ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

National

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ - ਕੇਜਰੀਵਾਲ

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਰਦੀਆਂ ਲਈ ਬੰਦ, ਇਸ ਸਾਲ 3.84 ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ

ਸ਼ਨੀਵਾਰ ਨੂੰ ਵੋਟ ਚੋਰੀ ਖਿਲਾਫ ਜੰਤਰ-ਮੰਤਰ 'ਤੇ ਪ੍ਰਦਰਸ਼ਨ 'ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

ਸਕੂਲ ਬੱਸ ਨੇ ਸਕੂਟੀ ਸਵਾਰ ਮਹਿਲਾ ਅਧਿਆਪਕਾ ਨੂੰ ਕੁਚਲਿਆ, ਮੌਕੇ ’ਤੇ ਹੀ ਹੋਈ ਮੌਤ

CM ਦੀ ਸੁਰੱਖਿਆ ਡਿਊਟੀ ’ਚ ਤਾਇਨਾਤ ਮਹਿਲਾ ਸਿਪਾਹੀ ਦੀ ਤਸਵੀਰ ਵਾਇਰਲ, ਗੋਦ ’ਚ ਨਜ਼ਰ ਆਇਆ ਮਾਸੂਮ

ਖਦਾਨਾਂ 'ਚ ਲਾਵਾਰਿਸ ਮਿਲੀ ਨਵਜਾਤ ਬੱਚੀ, ਸਰੀਰ ’ਤੇ ਕੀੜੀਆਂ ਦੇ ਕੱਟਣ ਦੇ ਨਿਸ਼ਾਨ

ਹਰਿਆਣਾ ਦੀਆਂ ਸੜਕਾਂ ਦੀ ਬਦਲੇਗੀ ਤਸਵੀਰ, ਭਵਿੱਖ ਦੀ ਲੋੜ ਦੇ ਹਿਸਾਬ ਨਾਲ ਬਣੇਗੀ ਯੋਜਨਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ

PM ਮੋਦੀ ਨੇ ਫਲਾਈਦੁਬਈ ਦੇ ਪਾਇਲਟ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ