Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਕੰਮ ਵਾਲੀ ਜਗ੍ਹਾ ਤੇ ਔਰਤਾਂ ਤੇ ਹੋਣ ਵਾਲੇ ਯੌਨ ਉਤਪੀੜਨ ਦੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ - ਚੇਅਰ ਵੂਮੈਨ ਅਨੁਪਮਾ ਪੁਸ਼ਕਰ

ਸਿਮਰਪ੍ਰੀਤ  ਕੌਰ  | May 23, 2023 05:58 AM
ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਕਸੁਅਲ ਹਰਾਸਮੈਂਟ ਆਫ ਵੂਮੈਨ ਐਟ ਵਰਕਪਲੇਸ ਐਕਟ 2013 ਅਧੀਨ ਜ਼ਿਲ੍ਹਾ ਪੱਧਰੀ ਲੋਕਲ ਲੈਵਲ ਸ਼ਿਕਾਇਤ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸ਼੍ਰੀ ਮਤੀ ਅਨੁਪਮਾ ਪੁਸ਼ਕਰ ਚੇਅਰਵੂਮੇਨ,  ਸ਼੍ਰੀ ਮਤੀ ਰਿਤੂ ਸਕੱਤਰ,  ਸ਼੍ਰੀ ਮਤੀ ਕਿਰਨਦੀਪ ਪਾਸੀ ਮੈਂਬਰ,  ਸ਼੍ਰੀ ਮਤੀ ਸ਼ਿਵਾਨੀ ਸ਼ਰਮਾ ਮੈਂਬਰ,  ਸ਼੍ਰੀ ਮਤੀ ਜਸਬੀਰ ਕੌਰ ਮੈਂਬਰ ਆਪਣੀਆਂ ਸੇਵਾਵਾਂ ਦੇ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੇਅਰ ਵੁਮੈਨ ਸ੍ਰੀਮਤੀ ਅਨੁਪਮਾ ਪੁਸ਼ਕਰ ਨੇ ਦੱਸਿਆ ਕਿ ਲੋਕਲ ਸ਼ਿਕਾਇਤ ਕਮੇਟੀ ਦਾ ਮੁੱਖ ਕਾਰਜ ਯੋਨ ਉਤਪੀੜਨ ਦੇ ਮਾਮਲਿਆਂ ਦੀ ਛਾਣਬੀਣ ਕਰਨਾ ਅਤੇ ਸ਼ਿਕਾਇਤ ਦਾ ਨਿਵਾਰਨ/ਨਿਪਟਾਰਾ ਕਰਨਾ ਹੈ।ਇਹ ਐਕਟ ਸਰਕਾਰੀ/ਗੈਰਸਰਕਾਰੀ ਦਫਤਰ,  ਹਸਪਤਾਲ,  ਸਿੱਖਿਆ ਸੰਸਥਾਵਾਂ ,  ਖੇਡ ਸੰਸਥਾਨ,  ਉਸਾਰੀ ਹੇਠ ਜਗ੍ਹਾ ਅਤੇ ਇਸ ਦੇ ਨਾਲ ਹੀ ਅਵਾਸਨਿਕ ਘਰ ਵਿੱਚ ਘਰੇਲੂ ਨੌਕਰਾਂ ਨੂੰ ਵੀ ਸੁਰੱਖਿਅਤ ਕਰਦਾ ਹੈ। ਇਹ ਕਾਨੂੰਨ ਉਨ੍ਹਾਂ ਔਰਤਾਂ ਦੀ ਹਿਫਾਜ਼ਤ ਵੀ ਕਰਦਾ ਹੈ ਜੋ ਦਫਤਰ ਦੇ ਕੰਮ ਲਈ ਦਫਤਰ ਦੀ ਹੋਂਦ ਤੋਂ ਬਾਹਰ ਜਾਂਦੀਆਂ ਹਨ। ਉਨਾਂ ਦੱਸਿਆ ਕਿ ਸੰਗਠਿਤ ਸੰਸਥਾਵਾਂ ਵਿੱਚ ਮਾਲਕਾਂ ਲਈ ਜ਼ਰੂਰੀ ਹੈ ਕਿ ਜਾਗਰੂਕਤਾ ਅਭਿਆਨ ਦੁਆਰਾ ਔਰਤਾਂ ਲਈ ਸੁਰੱਖਿਅਤ ਕੰਮ ਕਰਨ ਦਾ ਮਾਹੌਲ ਸੁਨੀਸ਼ਚਿਤ ਕੀਤੀ ਜਾਵੇ ਅਤੇ ਯੌਨ ਉਤਪੀੜਨ ਦੀਆਂ ਸ਼ਿਕਾਇਤਾਂ ਕਰਨ ਲਈ ਅੰਦਰੂਨੀ ਸ਼ਿਕਾਇਤ ਕਮੇਟੀ ਦਾ ਗਠਨ ਹੋਵੇ। ਉਨਾਂ ਦੱਸਿਆ ਕਿ ਅੰਦਰੂਨੀ ਸ਼ਿਕਾਇਤ ਕਮੇਟੀ ਵਲੋਂ ਦੋਸ਼ੀ ਸਾਬਤ ਹੋਏ ਵਿਅਕਤੀ ਦੇ ਖਿਲਾਫ਼ ਕਾਨੂੰਨੀ ਕਰਵਾਈ ਕੀਤੀ ਜਾਵੇ।

ਸ੍ਰੀਮਤੀ ਅਨੁਪਮਾ ਨੇ ਦੱਸਿਆ ਕਿ ਯੌਨ ਉਤਪੀੜਨ ਦੇ ਵਿੱਚ ਭਿੰਨ ਨਾਪਸੰਦ ਅਤੇ ਅਣਚਾਹੀਆਂ ਕ੍ਰਿਆਵਾਂ ਸ਼ਾਮਲ ਹਨ ਜਿਨ੍ਹਾਂ ਵਿੱਚ ਸਾਰੀਰਿਕ ਛੋਟ ਅਤੇ ਇਸਦੀ ਕੋਸ਼ਿਸ਼,  ਲੈਂਗਿਕ ਸਬੰਧਾਂ ਦੀ ਮੰਗ,  ਅਸ਼ਲੀਲ ਚੀਜਾਂ ਦਿਖਾਉਣੀਆਂ,  ਜਾਂ ਸਰੀਰਿਕ ਤੌਰ ਤੇ ਹੋਰ ਨਾ ਪਸੰਦ ਹਰਕਤਾਂ ਕਰਨੀਆਂ ਸ਼ਾਮਲ ਹਨ।

ਚੇਅਰ ਵੂਮੈਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਔਰਤ ਆਪਣੇ ਕੰਮ-ਕਾਜੀ ਸਥਾਨ/ਜਗ੍ਹਾ ਤੇ ਯੋਨ ਉਤਪੀੜਨ ਦੀ ਸ਼ਿਕਾਰ ਹੈ ਤਾਂ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗਰਾਊਂਡ ਫਲੋਰ ਤੇ ਕਮਰਾ ਨੰ: 49 ਵਿਖੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ