Saturday, May 18, 2024

National

ਘਰ ਘਰ ਰੋਜ਼ਗਾਰ ਯੋਜਨਾ ਤਹਿਤ ਨੌਕਰੀ ਤਲਾਸ਼ ਰਹੇ ਨੌਜਵਾਨਾਂ ਲਈ ਆਪਣੀ ਕਿਸਮ ਦਾ ਪਹਿਲਾ ਸੂਬਾ ਪੱਧਰੀ ਵੈਬੀਨਾਰ ਕਰਵਾਇਆ ਗਿਆ

punjab newsline | July 25, 2020 11:47 AM

ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਦੇ ਨੌਜਵਾਨਾਂ ਲਈ ਕੋਵਿਡ-19  ਤੋਂ  ਬਾਅਦ ਨੌਕਰੀਆਂ ਲਈ ਚੁਣੌਤੀਆਂ ਤੇ ਸੰਭਾਵਨਾਵਾਂ ’ ਵਿਸ਼ੇ ’ਤੇ ਆਪਣੀ ਕਿਸਮ ਦਾ ਪਹਿਲਾ ਸੂਬਾ ਪੱਧਰੀ ਵੈਬੀਨਾਰ ਕਰਵਾਇਆ ਗਿਆ। ਸੂਬਾ ਸਰਕਾਰ ਵੱਲੋਂ ਕਰਵਾਏ ਗਏ ਇਸ ਵੈਬੀਨਾਰ ਦਾ ਉਦੇਸ਼ ਨੌਜਵਾਨਾਂ ਵਿੱਚ ਰੁਜ਼ਗਾਰ, ਉੱਭਰ ਰਹੇ ਖੇਤਰਾਂ ਅਤੇ ਰੁਜ਼ਗਾਰ ਦੇ ਮੌਕਿਆਂ ਦੇ ਬਦਲਦੇ ਦੌਰ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਉਹ ਉਦਯੋਗ ਦੀਆਂ ਜ਼ਰੂਰਤਾਂ ਮੁਤਾਬਕ ਆਪਣੇ ਆਪ ਨੂੰ ਤਿਆਰ ਕਰ ਸਕਣ ਅਤੇ ਰੁਜ਼ਗਾਰ ਹਾਸਲ ਕਰ ਸਕਣ।  ਵੈਬਿਨਾਰ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ 20 ਹਜ਼ਾਰ ਤੋਂ ਵੱਧ ਨੌਜਵਾਨਾਂ ਨੇ ਇਸ ਵੈਬੀਨਾਰ ਵਿੱਚ ਸ਼ਮੂਲੀਅਤ ਕੀਤੀ। ਵੈਬੀਨਾਰ ਦੌਰਾਨ ਮਾਈਕਰੋਸੌਫਟ, ਐਨਸਿਸ, ਵਾਲਮਾਰਟ, ਪੈਪਸੀਕੋ, ਡੱੈਲ, ਐਮਾਜ਼ੌਨ ਅਤੇ ਬੀ ਐਂਡ ਡਬਲਯੂਐਸਐਸਸੀ ਜਿਹੀਆਂ ਕੰਪਨੀਆਂ ਦੇ ਉੱਘੇ ਮਾਹਰਾਂ ਦੁਆਰਾ ਆਪਣੇ ਵਿਚਾਰ ਪੇਸ਼ ਕੀਤੇ ਗਏ। ਮਾਈਕ੍ਰੋਸਾੱਫਟ ਨੇ ਵੈਬਿਨਾਰ ਲਈ ਇਕ ਯੂਟਿਊਬ ਚੈਨਲ ਬਣਾ ਕੇ ਵੈਬਿਨਾਰ ਲਈ ਤਕਨੀਕੀ ਸਹਾਇਤਾ ਅਤੇ ਪਲੇਟਫਾਰਮ ਪ੍ਰਦਾਨ ਕੀਤਾ।
ਪੰਜਾਬ ਦੇ ਰੁਜ਼ਗਾਰ ਉੱਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੀ ਇਸ ਵੈਬੀਨਾਰ ਵਿੱਚ ਸ਼ਾਮਲ ਹੋਏ ਅਤੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਰੋਜ਼ਗਾਰ ਉੱਤਪਤੀ ਵਿਭਾਗ ਨੇ ਰਾਜ ਦੇ ਨੌਜਵਾਨਾਂ ਨੂੰ ਕਰੀਅਰ ਕੌਂਸਲਿੰਗ ਪ੍ਰਦਾਨ ਕਰਨ ਲਈ ਇੱਕ ਵਿਲੱਖਣ ਪਹਿਲ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਕੋਵਿਡ-19 ਤੋਂ ਬਾਅਦ ਰੁਜ਼ਗਾਰ ਖੇਤਰ ਵਿੱਚਲੀਆਂ ਚੁਣੌਤੀਆਂ ਅਤੇ ਮੌਕਿਆਂ ਬਾਰੇ ਜਾਗਰੂਕ ਅਤੇ ਸੇਧ ਦਿੱਤੀ ਜਾ ਸਕੇ। ਮੰਤਰੀ ਨੇ ਕਿਹਾ ਕਿ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਕੋਰੋਨਾ ਮਹਾਂਮਾਰੀ ਕਰਕੇ ਦਰਪੇਸ਼ ਚੁਣੌਤੀਆਂ ਦੇ ਬਾਵਜੂਦ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਚੰਗੇ ਮੌਕਿਆਂ ਪ੍ਰਦਾਨ ਕਰਨ ਲਈ ਸਿਰਤੋੜ ਯਤਨ ਕਰ ਰਿਹਾ ਹੈ। ਰੁਜ਼ਗਾਰ ਉਤਪਤੀ ਮੰਤਰੀ ਨੇ ਵੱਖ-ਵੱਖ ਵਿਸ਼ਿਆਂ `ਤੇ ਨਿਯਮਤ ਤੌਰ` ਤੇ ਅਜਿਹੇ ਹੋਰ ਵੈਬਿਨਾਰ ਲਗਾਉਣ ਦਾ ਐਲਾਨ ਵੀ ਕੀਤਾ ਹੈ ਤਾਂ ਜੋ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ `ਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ।
ਇਸ ਤੋਂ ਪਹਿਲਾਂ ਵੈਬਿਨਾਰ ਦਾ ਪਹਿਲਾ ਸੈਸ਼ਨ ‘ਡੀਮਿਸਟਰੀਫਾਇੰਗ ‘ਦ ਨਿਊ ਨਾਰਮਲ `  ਚੁਣੌਤੀਆਂ ਅਤੇ ਮੌਕਿਆਂ` ਵਿਸ਼ੇ `ਤੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਮਾਹਿਰਾਂ ਸ੍ਰੀ ਮਨੀਸ਼ ਪ੍ਰਕਾਸ਼, ਕਾਰਜਕਾਰੀ ਡਾਇਰੈਕਟਰ (ਐਂਟਰਪ੍ਰਾਈਜ਼ ਪਬਲਿਕ ਸੈਕਟਰ) - ਮਾਈਕਰੋਸੌਫਟ ਅਤੇ ਖੇਤਰ ਉਪ-ਪ੍ਰਧਾਨ (ਭਾਰਤ ਅਤੇ ਦੱਖਰੀ ਏਸ਼ੀਆ ਪੈਸੀਫਿਕ)-ਏਐਨਐਸਵਾਈਐਸ ਸ੍ਰੀ ਰਫੀਕ ਸੋਮਾਨੀ ਵੱਲੋਂ ਵਿਸ਼ੇ `ਤੇ ਆਪਣੇ ਵਿਚਾਰ ਪੇਸ਼ ਕੀਤੇ ਗਏ। ਮਾਈਕ੍ਰੋਸਾੱਫਟ ਏਸ਼ੀਆ ਦੇ ਮੁਖੀ ਸ੍ਰੀ ਮਨੀਸ਼ ਪ੍ਰਕਾਸ਼ ਨੇ ਕਿਹਾ ਕਿ ਕੋਵਿਡ-19 ਤੋਂ ਬਾਅਦ ਮੁੱਖ ਤੌਰ `ਤੇ 10 ਸੈਕਟਰਾਂ ਜਿਵੇਂ ਆਨ ਲਾਈਨ ਸਿੱਖਿਆ, ਈ-ਕਾਮਰਸ, ਫਾਰਮਾ, ਆਈ ਟੀ, ਐਫਐਮਸੀਜੀ, ਪ੍ਰਚੂਨ, ਊਰਜਾ ਅਤੇ ਐਗਰੋ ਸੈਕਟਰ ਵਿੱਚ ਨੌਕਰੀਆਂ ਦੇ ਬਹੁਤ ਸਾਰੇ ਮੌਕੇ ਪੈਦਾ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮਾਈਕਰੋਸੌਫਟ ਭਵਿੱਖ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਉਨ੍ਹਾਂ ਦੁਆਰਾ ਸ਼ੁਰੂ ਕੀਤੇ ਗਏ ਵੱਖ ਵੱਖ ਕੋਰਸਾਂ ਵਿੱਚ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਾਇਤਾ ਦੇਵੇਗਾ। ਪਹਿਲੇ ਸੈਸ਼ਨ ਦੇ ਦੂਜੇ ਪੈਨਲਿਸਟ ਸ੍ਰੀ ਰਫੀਕ ਸੋਮਾਨੀ ਖੇਤਰ ਉਪ ਪ੍ਰਧਾਨ (ਭਾਰਤ ਅਤੇ ਦੱਖਣੀ ਏਸ਼ੀਆ ਪੈਸੀਫਿਕ) - ਏਐਨਐਸਵਾਈਐਸ (ਐਨਸਿਸ) ਨੇ ਕਿਹਾ ਕਿ ਨੌਜਵਾਨਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਭਵਿੱਖ ਵਿੱਚ ਉਨ੍ਹਾਂ ਨੂੰ ਚੰਗੇ ਮੌਕੇ ਮਿਲਣਗੇ। ਲੋੜ ਹੈ ਕਿ ਨੌਜਵਾਨ ਆਪਣੇ ਆਪ ਨੂੰ ਵੱਖ ਵੱਖ ਸੈਕਟਰਾਂ ਵਿੱਚ ਕੁਸ਼ਲ ਬਣਾਉਣ।
ਵੈਬਿਨਾਰ ਦਾ ਦੂਜਾ ਸੈਸ਼ਨ ‘ਨੌਕਰੀਆਂ ਦੇ ਮੌਕੇ ਹਾਸਲ ਕਰਨ ਲਈ ਬਦਲਦੇ ਸਮਿਆਂ ਅਨੁਸਾਰ ਖੁਦ ਨੂੰ ਢਾਲਣਾ` ਵਿਸ਼ੇ ‘ਤੇ ਹੋਇਆ ਜਿਸ ਵਿੱਚ ਪੈਨਲਿਸਟਾਂ ਸ੍ਰੀਮਤੀ ਲੀਆ ਕੁਰਿਅਨ, ਡਾਇਰੈਕਟਰ ਸਾੱਫਟਵੇਅਰ ਇੰਜੀਨੀਅਰ ਡੈੱਲ, ਸ੍ਰੀ ਪੀ ਪੀ ਸੁਨੀਲ ਅਚਾਰਿਆ, ਇੰਡੀਆ ਹੈੱਡ ਐਜੂਕੇਸ਼ਨ- ਐਮਾਜ਼ੌਨ, ਸ੍ਰੀਮਤੀ ਮੋਨਿਕਾ ਬਹਿਲ, ਸੀਈਓ- ਬੀ ਐਂਡ ਡਬਲਯੂ.ਐਸ.ਐਸ.ਸੀ, ਸ਼੍ਰੀ ਮ੍ਰਿਤੁਨਜੈਅ ਪ੍ਰਤਾਪ ਐਸੋਸੀਏਟ ਡਾਇਰੈਕਟਰ ਸੇਲਜ਼ - ਪੈਪਸੀਕੋ, ਸ੍ਰੀ ਆਨੰਦ ਵਿਜੇ ਝਾਅ, ਚੀਫ ਪਬਲਿਕ ਪਾਲਿਸੀ ਅਫਸਰ- ਵਾਲਮਾਰਟ ਇੰਡੀਆ ਨੇ ਸੂਬੇ ਦੇ ਨੌਜਵਾਨਾਂ ਨਾਲ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ।
ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਪੈਨਲਿਸਟਾਂ ਅਤੇ ਇਸ ਵੈਬੀਨਾਰ ਵਿੱਚ ਹਿੱਸਾ ਲੈਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਭਾਗ ਸੋਸ਼ਲ ਮੀਡੀਆ ਅਤੇ ਹੋਰ ਵੱਖ-ਵੱਖ ਪਲੇਟਫਾਰਮਾਂ ਰਾਹੀਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰੇਗਾ ਤਾਂ ਜੋ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ।
ਰੋਜ਼ਗਾਰ ਉੱਤਪਤੀ ਵਿਭਾਗ ਦੇ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਪੈਨਲਿਸਟਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿੱਚ ਸਰਕਾਰ ਦਾ ਸਾਥ ਦੇਣ।
ਹੁਨਰ ਵਿਕਾਸ ਅਤੇ ਤਕਨੀਕੀ ਸਿੱਖਿਆ ਦੇ ਸਲਾਹਕਾਰ ਡਾ. ਸੰਦੀਪ ਕੌੜਾ ਨੇ ਪਹਿਲੇ ਸੈਸ਼ਨ ਦਾ ਸੰਚਾਲਨ ਕੀਤਾ।ਉਨ੍ਹਾਂ ਆਲਮੀ ਉਦਯੋਗ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਨੌਜਵਾਨਾਂ ਲਈ  ਰੋਜ਼ਗਾਰ ਦੇ ਚੰਗੇ ਮੌਕੇ ਪ੍ਰਦਾਨ ਕਰਨ ਅਤੇ ਸਟਾਰਟਅੱਪਜ ਲਈ ਢੁੱਕਵਾਂ ਮਾਹੌਲ ਸਿਰਜਣ ਵਾਸਤੇ ਸਰਕਾਰ ਦੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ।
ਡਿਪਟੀ ਸੀਈਓ ਸ੍ਰੀ ਨਵਦੀਪ ਸਿੰਘ ਨੇ ਦੂਜੇ ਸੈਸ਼ਨ ਦਾ ਸੰਚਾਲਨ ਕੀਤਾ ਅਤੇ ਆਗੂਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਆਲਮੀ ਆਗੂਆਂ ਨੂੰ ਆਉਣ ਵਾਲੇ ਮਹੀਨਿਆਂ ਵਿੱਚ  ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਸੂਬੇ ਵਿੱਚ ਚਲਾਈਆਂ ਜਾਣ ਵਾਲੀਆਂ ਮੁਹਿੰਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ