Thursday, April 25, 2024

National

ਜਨਮ ਅਸ਼ਟਮੀ ਵਾਲੇ ਦਿਨ ਆਪਣੀਆਂ ਹੱਕੀ ਮੰਗਾਂ ਲਈ ਮੋਤੀ ਮਹਿਲ ਘੇਰਨ ਗਏ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ 'ਤੇ ਲਾਠੀਚਾਰਜ਼

ਦਲਜੀਤ ਕੌਰ ਭਵਾਨੀਗੜ੍ਹ | August 30, 2021 09:34 PM

ਪਟਿਆਲਾ: ਪਿਛਲੇ ਸੱਤ ਸਾਲਾਂ ਤੋਂ ਠੇਕੇ ਦੀ ਨੌਕਰੀ ਸੰਤਾਪ ਹੰਢਾ ਰਹੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਲਈ ਪੰਜਾਬ ਸਰਕਾਰ ਦੀ ਟਾਲਮਟੋਲ ਦੀ ਨੀਤੀ ਤੋਂ ਅੱਕ ਕੇ ਅੱਜ ਜਨਮਅਸ਼ਟਮੀ ਦੇ ਮੌਕੇ ਮੁੜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਜਿੱਥੇ ਪੁਲਿਸ ਪ੍ਰਸ਼ਾਸ਼ਨ ਵਲੋਂ ਮਹਿਲਾ ਅਧਿਆਪਕਾਂ ਦੀ ਪੁਰਸ਼ ਪੁਲਿਸ ਮੁਲਾਜ਼ਮਾਂ ਵੱਲੋਂ ਖਿੱਚ-ਧੂਹ ਕਰਨ ਉਪਰੰਤ ਲਾਠੀਚਾਰਜ ਕੀਤਾ ਗਿਆ, ਜਿਸ ਨੇ ਇੱਕ ਵਾਰ ਫਿਰ ਹਰਿਆਣੇ ਦੇ ਮੁੱਖ ਮੰਤਰੀ ਨੂੰ ਕਿਸਾਨਾਂ ਤੇ ਲਾਠੀਚਾਰਜ ਕਰਨ ਲਈ ਨਿੰਦਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਨੰਗਾ ਕੀਤਾ ਹੈ।

ਬਾਰਾਂਦਰੀ ਪਾਰਕ ਵਿਖੇ ਇਕੱਤਰ ਹੋਣ ਤੋਂ ਬਾਅਦ ਪੰਜਾਬ ਰਾਜ ਦੇ 10 ਮੈਰੀਟੋਰੀਅਸ ਸਕੂਲਾਂ ਦਾ ਸਮੁੱਚਾ ਟੀਚਿੰਗ ਸਟਾਫ਼ ਨਾਅਰੇਬਾਜ਼ੀ ਕਰਦਾ ਹੋਇਆ ਆਪਣੀ ਮੰਗ ਮੰਨਵਾਉਣ ਦੇ ਲਈ ਮੋਤੀ ਮਹਿਲ ਵੱਲ ਰੋਸ਼ ਮਾਰਚ ਕਰਦੇ ਹੋਏ ਵਧਿਆ। ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪੁਲਿਸ ਪ੍ਰਸ਼ਾਸ਼ਨ ਵੱਲੋਂ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਅਗਾਂਹ ਵਧਣ ਤੋਂ ਰੋਕ ਦਿੱਤਾ ਗਿਆ। ਜਿਸ ਉਪਰੰਤ ਅਧਿਆਪਕਾਂ ਵਾਈ.ਪੀ.ਐਸ. ਚੌਂਕ ਵਿੱਚ ਬੈਠ ਕੇ ਸਰਕਾਰ ਵਿਰੁੱਧ ਆਪਣੀ ਭੜਾਸ ਕੱਢੀ।

ਪ੍ਰਸ਼ਾਸ਼ਨ ਵੱਲੋਂ ਮੁੱਖ ਮੰਤਰੀ ਦੇ ਓ.ਐੱਸ.ਡੀ. ਐਮ.ਪੀ.ਸਿੰਘ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਚੰਡੀਗੜ੍ਹ ਵਿਖੇ 2 ਸਤੰਬਰ ਨੂੰ ਗਿਆਰਾਂ ਵਜੇ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦੇਣ ਤੋੰ ਬਾਅਦ ਇਹ ਧਰਨਾ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਗਿਆ।

ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬਾਠ ਨੇ ਇਸ ਮੌਕੇ ਦੱਸਿਆ ਕਿ ਬੀਤੇ ਦਿਨੀਂ 24 ਅਗਸਤ ਨੂੰ ਯੂਨੀਅਨ ਦੇ ਵਫ਼ਦ ਦੀ ਮੀਟਿੰਗ ਮੁੱਖ ਮੰਤਰੀ ਦੇ ਓ.ਐਸ.ਡੀ. ਐੱਮ.ਪੀ.ਸਿੰਘ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਹੋਈ ਸੀ। ਇਸ ਮੀਟਿੰਗ ਵਿੱਚ ਯੂਨੀਅਨ ਦੇ ਆਗੂਆਂ ਨੇ ਆਪਣੀ ਰੈਗੂਲਰ ਕਰਨ ਦੀ ਮੰਗ ਨੂੰ ਐੱਮ.ਪੀ.ਸਿੰਘ ਅੱਗੇ ਰੱਖਿਆ ਸੀ। ਮੁੱਖ ਮੰਤਰੀ ਦੇ ਓ.ਐਸ.ਡੀ. ਨੇ ਇਸ ਮੀਟਿੰਗ ਵਿੱਚ ਇਹ ਮੰਨਿਆ ਸੀ ਕਿ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਜਾਇਜ਼ ਹੈ ਅਤੇ ਇਸ ਸੰਬੰਧੀ ਮੁੱਖ ਮੰਤਰੀ ਨਾਲ ਗੱਲ ਕਰਕੇ ਉਹਨਾਂ ਦੀ ਇਸ ਮੰਗ ਨੂੰ ਇੱਕ ਦੋ ਦਿਨ ਤੱਕ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਪਰ ਹੁਣ ਉਹਨਾਂ ਵੱਲੋਂ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਦੀ ਇਸ ਜਾਇਜ਼ ਮੰਗ ਪ੍ਰਤੀ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਉਹਨਾਂ ਨੂੰ ਲਾਰੇ ਲਾਏ ਜਾ ਰਹੇ ਹਨ। ਇਸ ਸਾਰੇ ਵਰਤਾਰੇ ਤੋਂ ਦੁਖੀ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ, ਪੰਜਾਬ ਨੇ ਅੱਜ ਮੋਤੀ ਮਹਿਲ ਨੂੰ ਘੇਰਨ ਦਾ ਫੈਸਲਾ ਕੀਤਾ ਸੀ।

ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬਾਠ ਨੇ ਕਿਹਾ ਕਿ ਰੱਖੜੀ ਵਾਲੇ ਦਿਨ ਵਰ੍ਹਦੇ ਮੀਂਹ ਵਿੱਚ ਵੀ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੇ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾ ਅਧਿਆਪਕ ਸ਼ਾਮਿਲ ਸਨ, ਗੂੰਗੀ ਬੋਲੀ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਉਪਰੰਤ ਸਰਕਾਰ ਨੇ ਉਹਨਾਂ ਨੂੰ ਮੀਟਿੰਗ ਦੇ ਲਈ ਬੁਲਾਇਆ ਗਿਆ ਸੀ ਪਰ ਮੀਟਿੰਗ ਵਿੱਚ ਸਾਡੀ ਮੰਗ ਨੂੰ ਜਾਇਜ਼ ਮੰਨ ਕੇ ਵੀ ਇਸ ਉੱਪਰ ਕੋਈ ਗੌਰ ਨਹੀਂ ਕੀਤਾ ਗਿਆ।

ਡੇਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਡੀਐਮਐੱਫ ਦੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਹੱਕ ਮੰਗਦੇ ਅਧਿਆਪਕਾਂ ਤੇ ਕੀਤੇ ਗਏ ਅੰਨੇਵਾਹ ਲਾਠੀਚਾਰਜ਼ ਦੀ ਨਿਖੇਧੀ ਕਰਦਿਆਂ ਇਹਨਾਂ ਅਧਿਆਪਕਾਂ ਨੂੰ ਬਿਨ੍ਹਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਰੈਗੁਲਰ ਕਰਨ ਦੀ ਮੰਗ ਰੱਖੀ।

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਪੀ.ਐਚ.ਡੀ., ਐਮ.ਫ਼ਿਲ, ਯੂ.ਜੀ.ਸੀ. ਨੈੱਟ ਪਾਸ ਅਧਿਆਪਕ ਪਿਛਲੇ 7 ਸਾਲਾਂ ਤੋਂ ਠੇਕੇ ਦੀ ਨੌਕਰੀ ਦਾ ਸੰਤਾਪ ਹੰਢਾ ਰਹੇ ਹਨ । ਇਹਨਾਂ ਅਧਿਆਪਕਾਂ ਨੂੰ 2018 ਵਿੱਚ SSA/ RMSA ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਲਈ ਬਣਾਈ ਪਾਲਿਸੀ ਅਧੀਨ ਕਲਿੱਕ ਕਰਵਾ ਕੇ ਵੀ ਰੈਗੂਲਰ ਨਹੀਂ ਕੀਤਾ ਗਿਆ।

ਇਸ ਰੋਸ ਪ੍ਰਦਰਸ਼ਨ ਦੌਰਾਨ ਡੀ.ਟੀ.ਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ, ਹਰਦੀਪ ਸਿੰਘ ਟੋਡਰਪੁਰ, ਰਾਮ ਸ਼ਰਨ , ਜੀ.ਟੀ.ਯੂ. ਦੇ ਪਰਮਜੀਤ ਸਿੰਘ, ਪੁਰਾਣੀ ਪੈਨਸ਼ਨ ਬਹਾਲੀ ਯੂਨੀਅਨ ਦੇ ਆਗੂ ਵੀ ਮੌਜੂਦ ਰਹੇ।

ਇਸ ਮੌਕੇ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬਾਠ, ਸੂਬਾ ਪ੍ਰਧਾਨ ਦਲਜੀਤ ਕੌਰ, ਜਨਰਲ ਸਕੱਤਰ ਡਾ. ਬਲਰਾਜ ਸਿੰਘ, ਵਿੱਤ ਸਕੱਤਰ ਸੁਖਜੀਤ ਸਿੰਘ, ਮੀਤ ਪ੍ਰਧਾਨ ਅਮਰੀਸ਼ ਸ਼ਰਮਾ, ਮੀਤ ਪ੍ਰਧਾਨ ਦਲਜੀਤ ਕੌਰ, ਮੀਤ ਪ੍ਰਧਾਨ ਜਤਿੰਦਰਪਾਲ ਸਿੰਘ, ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ, ਮੁੱਖ ਬੁਲਾਰਾ ਹਰਪ੍ਰੀਤ ਸਿੰਘ, ਮੁੱਖ ਬੁਲਾਰਾ ਸਤਨਾਮ ਸਿੰਘ, ਜਥੇਬੰਦਕ ਸਕੱਤਰ ਸੀਮਾ ਰਾਣੀ ਅਤੇ ਸੰਯੁਕਤ ਸਕੱਤਰ ਵਿਪਨੀਤ ਕੌਰ ਆਦਿ ਆਗੂਆਂ ਸਮੇਤ ਸੈਂਕੜੇ ਅਧਿਆਪਕ ਮੌਜ਼ੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ