Wednesday, June 17, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

National

ਟੈਲੀਗ੍ਰਾਮ 'ਤੇ ਬੈਨ ਲਾਉਣ ਦਾ ਮਾਮਲਾ: ਸੀਈਓ ਨੇ ਦਿੱਲੀ ਹਾਈ ਕੋਰਟ ਦਾ ਕੀਤਾ ਰੁਖ

ਪੰਜਾਬ ਨਿਊਜ਼ ਐਕਸਪ੍ਰੈੱਸ | June 17, 2026 03:33 PM

ਨਵੀਂ ਦਿੱਲੀ: ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ 'ਚ NEET-UG ਦੀ ਮੁੜ ਪ੍ਰੀਖਿਆ ਤੋਂ ਪਹਿਲਾਂ ਐਪ 'ਤੇ ਅਸਥਾਈ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਅਦਾਲਤ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਲਈ ਸਹਿਮਤ ਹੋ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਮੰਗਲਵਾਰ ਨੂੰ ਟੈਲੀਗ੍ਰਾਮ 'ਤੇ ਸਰਕਾਰ ਦੀ ਪਾਬੰਦੀ ਦਾ ਐਲਾਨ ਕੀਤਾ ਸੀ। ਇਹ ਪਾਬੰਦੀ 22 ਜੂਨ, 2026 ਤੱਕ ਲਾਗੂ ਰਹੇਗੀ। ਟੈਲੀਗ੍ਰਾਮ ਦੀ ਸੁਮੈਸੇਜ ਐਡੀਟਿੰਗ ਸੇਵਾ ਨੂੰ ਵੀ 30 ਜੂਨ ਤੱਕ ਬੰਦ ਕਰ ਦਿੱਤਾ ਗਿਆ ਹੈ।

ਟੈਲੀਗ੍ਰਾਮ ਦੇ ਸੀਈਓ ਨੇ ਸਰਕਾਰ ਦੇ ਫੈਸਲੇ ਦੀ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ਇਸ ਫੈਸਲੇ ਨੇ ਭਾਰਤ ਦੇ 15 ਕਰੋੜ ਤੋਂ ਵੱਧ ਟੈਲੀਗ੍ਰਾਮ ਉਪਭੋਗਤਾਵਾਂ ਨੂੰ ਸਜ਼ਾ ਦਿੱਤੀ ਹੈ, ਨਾ ਕਿ ਪੇਪਰ ਲੀਕ ਕਰਨ ਵਾਲਿਆਂ ਨੂੰ। ਇਹ ਪਾਬੰਦੀ ਕੁਝ ਵੀ ਨਹੀਂ ਰੋਕੇਗੀ। ਲੀਕ ਕਰਨ ਵਾਲੇ ਸਿਰਫ਼ ਹੋਰ ਐਪਸ ਵੱਲ ਸ਼ਿਫਟ ਹੋ ਜਾਣਗੇ।

ਦੇਸ਼ ਵਿੱਚ ਪਹਿਲੀ ਵਾਰ, ਪੇਪਰ ਲੀਕ ਹੋਣ ਦੀ ਸੰਭਾਵਨਾ ਕਾਰਨ ਇੱਕ ਐਪ 'ਤੇ ਪਾਬੰਦੀ ਲਗਾਈ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਕੁਝ ਲੋਕ ਪੇਪਰ ਲੀਕ ਦੀਆਂ ਅਫਵਾਹਾਂ ਫੈਲਾਉਣ ਅਤੇ ਵਿਦਿਆਰਥੀਆਂ ਨਾਲ ਧੋਖਾ ਕਰਨ ਲਈ ਐਪ ਦੀ ਵਰਤੋਂ ਕਰ ਰਹੇ ਸਨ। NTA ਦੇ ਡਾਇਰੈਕਟਰ ਜਨਰਲ ਅਭਿਸ਼ੇਕ ਸਿੰਘ ਨੇ ਕਿਹਾ ਕਿ "ਕੋਈ ਵਿਕਲਪ" ਨਹੀਂ ਬਚਿਆ ਸੀ ਕਿਉਂਕਿ ਧੋਖੇਬਾਜ਼ ਇਸਦੀ ਦੁਰਵਰਤੋਂ ਕਰ ਰਹੇ ਸਨ। ਸਰਕਾਰੀ ਆਦੇਸ਼ਾਂ 'ਤੇ, ਗੂਗਲ ਅਤੇ ਐਪਲ ਨੇ ਵੀ ਪਲੇ ਸਟੋਰ ਤੋਂ ਟੈਲੀਗ੍ਰਾਮ ਐਪ ਨੂੰ ਹਟਾ ਦਿੱਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਦੇਸ਼ 'ਚ ਮੌਨਸੂਨ ਨੂੰ ਲੈ ਕੇ ਆਈ ਬੁਰੀ ਖ਼ਬਰ

FSSAI ਵੱਲੋਂ ਗੁੰਮਰਾਹਕੁੰਨ ਦਾਅਵੇ ਕਰਨ ਵਾਲੀਆਂ 8 ਕੰਪਨੀਆਂ ਨੂੰ ਨੋਟਿਸ ਜਾਰੀ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ ਦੌਰਾਨ ਪਾਟਲੀਪੁੱਤਰ ਰੇਲਵੇ ਸਟੇਸ਼ਨ 'ਤੇ ਪੱਥਰਬਾਜ਼ੀ ਅਤੇ ਭੰਨਤੋੜ

ਸ਼ਿਮਲਾ ਵਿੱਚ ਇੱਕ ਪ੍ਰਾਈਵੇਟ ਸਕੂਲ ਮਾਲਕਣ ਦਾ ਗੋਲੀਆਂ ਮਾਰ ਕੇ ਕਤਲ

ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ: ਦੋ ਦਿਨਾਂ ਤੋਂ ਸੀ ਲਾਪਤਾ,  ਡਿਵਾਈਡਰ 'ਤੇ ਮਿਲੀ ਲਾਸ਼

ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੇ ਘਰ ਸਵੇਰੇ 3 ਵਜੇ ਪੁਲਿਸ ਦਾ ਛਾਪਾ: ਚਾਰ ਘੰਟੇ ਲਈ ਤਲਾਸ਼ੀ

ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ, ਪਾਇਲਟ ਸਮੇਤ ਪੰਜ ਜਵਾਨਾਂ ਦੀ ਮੌਤ

ਬਹੁ-ਪਰਤੀ ਬੈਲਿਸਟਿਕ ਰੱਖਿਆ ਪ੍ਰਣਾਲੀ ਦਾ ਸਫਲ ਪ੍ਰੀਖਣ: ਭਾਰਤ ਇਸ ਤਕਨਾਲੋਜੀ ਨੂੰ ਪ੍ਰਾਪਤ ਕਰਨ ਵਾਲਾ ਪੰਜਵਾਂ ਦੇਸ਼ ਬਣਿਆ

ਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾ

ਨੇਪਾਲ ਭੱਜਣ ਦੀ ਕੋਸ਼ਿਸ਼ ਕਰਦਾ ਹੋਇਆ TMC ਨੇਤਾ ਸਰਹੱਦ ਤੋਂ ਗ੍ਰਿਫਤਾਰ