Saturday, May 04, 2024

National

ਡਿਪਟੀ ਕਮਿਸ਼ਨਰ ਵੱਲੋਂ ਅੱਠਵੀਂ ਦੀ ਪ੍ਰੀਖਿਆ ਵਿੱਚ ਮੈਰਿਟ ਵਿੱਚ ਆਈਆਂ 4 ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

ਦਲਜੀਤ ਕੌਰ  | May 03, 2023 08:20 AM
ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਮਿਹਨਤ ਨਾਲ ਪੜ੍ਹਾਈ ਕਰਦੇ ਰਹਿਣ ਦਾ ਦਿੱਤਾ ਸੱਦਾ
ਜੀਵਨ ਤਜਰਬੇ ਸਾਂਝੇ ਕਰਦਿਆਂ ਬੱਚੀਆਂ ਦੀ ਹੌਂਸਲਾ ਅਫਜ਼ਾਈ ਕੀਤੀ
ਸੰਗਰੂਰ:  ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਆਪਣੇ ਦਫ਼ਤਰ ਵਿਖੇ ਉਨ੍ਹਾਂ ਚਾਰ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ, ਜਿਨ੍ਹਾਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਵੱਲੋਂ ਅੱਠਵੀਂ ਦੀ ਪ੍ਰੀਖਿਆ ਵਿੱਚ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਗਿਆ ਹੈ।
 
ਬੱਚੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਣੀ ਮਿਹਨਤ ਤੇ ਲਗਨ ਨਾਲ ਪੜ੍ਹਾਈ ਵਿੱਚ ਮੱਲਾਂ ਮਾਰਨ ਵਾਲੇ ਜੇਕਰ ਦ੍ਰਿੜ ਇਰਾਦੇ ਨਾਲ ਜੁਟੇ ਰਹਿਣ ਤਾਂ ਜ਼ਿੰਦਗੀ ਵਿੱਚ ਕੋਈ ਵੀ ਮੁਕਾਮ ਹਾਸਲ ਕਰਨਾ ਮੁਸ਼ਕਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੋਣਹਾਰ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
 
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ 600 ਵਿੱਚੋਂ 592 ਅੰਕ ਲੈ ਕੇ ਪੰਜਾਬ ਵਿੱਚ 8ਵਾਂ ਰੈਂਕ ਅਤੇ ਜ਼ਿਲ੍ਹਾ ਸੰਗਰੂਰ ਵਿੱਚ ਕ੍ਰਮਵਾਰ ਦੂਜੇ, ਤੀਜੇ ਅਤੇ ਚੌਥੇ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਮਲਕੀਤ ਕੌਰ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕ) ਲੌਂਗੋਵਾਲ), ਜਸਵੰਦਨਾ ਕੌਰ (ਸਰਕਾਰੀ ਮਿਡਲ ਸਕੂਲ ਹਰੀਗੜ੍ਹ) ਅਤੇ ਜਸਦੀਪ ਕੌਰ (ਸਰਕਾਰੀ ਹਾਈ ਸਕੂਲ ਮੰਗਵਾਲ) ਦੇ ਨਾਲ ਨਾਲ 600 ਵਿੱਚੋਂ 587 ਅੰਕ ਲੈਣ ਵਾਲੀ ਖੁਸ਼ੀ ਗੁਪਤਾ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕ) ਸੁਨਾਮ) ਨੂੰ ਸਨਮਾਨ ਚਿੰਨ੍ਹ ਅਤੇ ਮੈਰਿਟ ਸਰਟੀਫਿਕੇਟ ਪ੍ਰਦਾਨ ਕੀਤੇ।
 
ਸ੍ਰੀ ਜੋਰਵਾਲ ਨੇ ਵਿਦਿਆਰਥਣਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ। ਉਨ੍ਹਾਂ ਬੱਚੀਆਂ ਦੇ ਜੀਵਨ ਉਦੇਸ਼ ਬਾਰੇ ਸਵਾਲ ਪੁੱਛੇ ਅਤੇ ਆਪਣੇ ਜੀਵਨ ਸੰਘਰਸ਼ ਨਾਲ ਜੁੜੀਆਂ ਯਾਦਾਂ ਨਾਲ ਬੱਚੀਆਂ ਦੇ ਮਨੋਬਲ ਨੂੰ ਉੱਚਾ ਚੁੱਕਿਆ। ਡਿਪਟੀ ਕਮਿਸ਼ਨਰ ਨੇ ਕਿਹਾ ਸਫਲਤਾ ਅਤੇ ਅਸਫ਼ਲਤਾ ਮਨ ਦੇ ਅੰਦਰੋਂ ਹੀ ਸ਼ੁਰੂ ਹੁੰਦੀ ਹੈ ਅਤੇ ਜੇਕਰ ਅਸੀਂ ਆਪਣੇ ਵਿਚਾਰਾਂ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਵਿਚ ਕਾਮਯਾਬ ਹੋ ਜਾਂਦੇ ਹਾਂ ਤਾਂ ਇਸ ਦੇ ਚੰਗੇ ਸਿੱਟੇ ਸਾਹਮਣੇ ਆਉਂਦੇ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਗੰਭੀਰਤਾ ਨਾਲ ਪੜ੍ਹਾਈ ਕਰਦੇ ਹੋਏ ਭਵਿੱਖ ਵਿੱਚ ਹੋਰ ਵੀ ਬੁਲੰਦੀਆਂ ਛੂਹਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
 
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ ਤੋਂ ਇਲਾਵਾ ਅਧਿਆਪਕ ਅਤੇ ਵਿਦਿਆਰਥਣਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।
 
 

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ