Sunday, April 28, 2024

National

ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਕਰਵਾਇਆ 33ਵੀਂ ਵਜ਼ੀਫਾ ਪ੍ਰੀਖਿਆ ਦਾ ਸਨਮਾਨ ਸਮਾਰੋਹ 

ਦਲਜੀਤ ਕੌਰ  | April 17, 2023 06:35 AM
ਪ੍ਰੀਖਿਆ 'ਚ ਅੱਵਲ ਵਿਦਿਆਰਥੀਆਂ ਦਾ ਕੀਤਾ ਸਨਮਾਨ 
ਸੰਗਰੂਰ, :  ਅਧਿਆਪਕਾਂ ਦੀ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਸੰਗਰੂਰ ਵੱਲੋਂ ਇਸ ਸਾਲ ਕਰਵਾਈ ਗਈ ਆਧੁਨਿਕ ਭਾਰਤ ਦੀਆਂ ਮਹਾਨ ਅਧਿਆਪਕਾਵਾਂ ਸਵਿੱਤਰੀ ਬਾਈ ਫੂਲੇ ਅਤੇ ਫ਼ਾਤਿਮਾ ਸ਼ੇਖ ਨੂੰ ਸਮਰਪਿਤ 33ਵੀਂ ਵਜੀਫ਼ਾ ਪ੍ਰਰੀਖਿਆ ਦਾ ਸਨਮਾਨ ਸਮਾਰੋਹ ਅੱਜ ਅੰਬੇਦਕਰ ਜਯੰਤੀ ਮੌਕੇ ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਇਆ। ਸਨਮਾਨ ਸਮਾਰੋਹ ਵਿੱਚ ਜ਼ਿਲ੍ਹੇ ਭਰ ਦੇ ਸਰਕਾਰੀ ਅਤੇ ਪ੍ਰਰਾਈਵੇਟ ਸਕੂਲਾਂ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ, ਉਹਨਾਂ ਦੇ ਮਪਿਆਂ ਅਤੇ ਅਧਿਆਪਕਾਂ, ਇਲਾਕੇ ਦੀਆਂ ਜਨਤਕ ਜ਼ਮਹੂਰੀ ਜਥੇਬੰਦੀਆਂ ਦੇ ਆਗੂਆਂ ਅਤੇ ਡੀ.ਟੀ.ਐੱਫ. ਦੇ ਮੌਜੂਦਾ ਅਤੇ ਸਾਬਕਾ ਆਗੂਆਂ ਅਤੇ ਕਾਰਕੁਨਾਂ ਨੇ ਹੁੰਮ-ਹੁੰਮਾ ਕੇ ਭਾਗ ਲਿਆ।
 
ਇਸ ਸਮਾਰੋਹ ਦੇ ਸ਼ੁਰੂ ਵਿੱਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਅਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਦਾਤਾ ਸਿੰਘ ਨਮੋਲ ਨੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਤੋਂ ਬਾਅਦ ਸਮਾਰੋਹ ਵਿੱਚ ਆਏ ਵਿਦਿਆਰਥੀਆਂ ਵਿੱਚੋਂ ਕਈ ਵਿਦਿਆਰਥੀਆਂ ਨੇ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਡੀ.ਟੀ.ਐੱਫ. ਦੇ ਆਗੂ ਜਗਦੇਵ ਵਰਮਾ, ਹਰਭਗਵਾਨ ਗੁਰਨੇ, ਨਾਇਬ ਸਿੰਘ ਰਟੋਲਾਂ ਅਤੇ ਲੈਕਚਰਾਰ ਮਨੋਜ ਲਹਿਰਾ ਨੇ ਅਗਾਂਹਵਧੂ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ। 
 
ਸਮਾਰੋਹ ਨੂੰ ਸੰਬੋਧਨ ਕਰਦਿਆਂ ਰਿਟਾਇਰਡ ਲੈਕਚਰਾਰ ਅਵਤਾਰ ਸਿੰਘ ਢੀਂਡਸਾ, ਡੀ.ਟੀ.ਐੱਫ. ਦੇ ਸੰਗਰੂਰ ਜ਼ਿਲ੍ਹੇ ਦੇ ਸਾਬਕਾ ਪ੍ਰਧਾਨ ਤਰਸੇਮ ਲਾਲ, ਜ਼ਮਹੂਰੀ ਅਧਿਕਾਰ ਸਭਾ ਸੰਗਰੂਰ ਇਕਾਈ ਦੇ ਪ੍ਰਧਾਨ ਸਵਰਨਜੀਤ ਸਿੰਘ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਮਾਸਟਰ ਪਰਮਵੇਦ, ਦੇਸ਼-ਭਗਤ ਯਾਦਗਾਰ ਲੌਂਗੋਵਾਲ ਦੇ ਆਗੂ ਜੁਝਾਰ ਲੌਂਗੋਵਾਲ, ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਸੁਨਾਮ ਦੇ ਰਾਕੇਸ਼ ਕੁਮਾਰ ਇਤਿਹਾਸਕਾਰ ਅਤੇ ਵਿਸ਼ਵ ਕਾਂਤ, ਮਾਸਟਰ ਚਰਨਜੀਤ ਕੈਂਥ ਧੂਰੀ, ਅਮਰੀਕ ਸਿੰਘ ਖੋਖਰ ਨੇ ਇਸ ਵਜ਼ੀਫ਼ਾ ਪ੍ਰਰੀਖਿਆ ਦੇ ਇਤਿਹਾਸ ਅਤੇ ਅਜੋਕੇ ਸਮੇਂ ਵਿੱਚ ਇਸ ਦੀ ਲੋੜ ਅਤੇ ਮਹੱਤਤਾ 'ਤੇ ਚਾਨਣਾ ਪਾਇਆ। ਬੁਲਾਰਿਆਂ ਨੇ ਅਜੋਕੇ ਸਿੱਖਿਆ ਪ੍ਰਬੰਧ ਦੇ ਸੰਦਰਭ ਵਿੱਚ ਵਿਦਿਆਰਥੀਆਂ ਦੀ ਚੇਤਨਾ ਦੇ ਵਿਕਾਸ ਲਈ ਪਿਛਲੇ ਲੰਮੇ ਸਮੇਂ ਤੋਂ ਕੀਤੇ ਜਾਂਦੇ ਇਸ ਉੱਦਮ ਲਈ ਡੀ.ਟੀ.ਐੱਫ. ਦੀ ਸ਼ਲਾਘਾ ਕੀਤੀ। 
 
ਇਸ ਉਪਰੰਤ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਜਿਸ ਵਿੱਚ ਸਰਕਾਰੀ ਅਤੇ ਪ੍ਰਰਾਈਵੇਟ ਕੈਟਾਗਰੀ ਦੇ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਦੇ ਪਹਿਲੀਆਂ ਤਿੰਨ ਪੁਜੀਸ਼ਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਨਕਦ ਵਜ਼ੀਫ਼ਾ ਰਾਸ਼ੀ, ਮੋਮੈਂਟੋ, ਸਰਟੀਫਿਕੇਟ, ਕਿਤਾਬਾਂ ਦੇ ਸੈੱਟ ਅਤੇ ਡਾਇਰੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਦੋਵੇਂ ਕੈਟਾਗਰੀਆਂ ਅਤੇ ਉਕਤ ਜਮਾਤਾਂ ਅਗਲੀਆਂ ਦਸ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੌਂਸਲਾ ਵਧਾਊ ਇਨਾਮ ਦੇ ਤੌਰ 'ਤੇ ਮੋਮੈਂਟੋ, ਸਰਟੀਫਿਕੇਟ, ਕਿਤਾਬਾਂ ਦੇ ਸੈੱਟ ਅਤੇ ਡਾਇਰੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਕੁੱਲ 155 ਵਿਦਿਆਰਥੀਆਂ ਨੂੰ ਇਸ ਸਮਾਰੋਹ ਮੌਕੇ ਸਨਮਾਨਿਤ ਕੀਤਾ ਗਿਆ। ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਦੇ ਪ੍ਰਿੰਸੀਪਲ ਸ੍ਰੀ ਜੋਗਾ ਸਿੰਘ ਨੂੰ ਜਥੇਬੰਦੀ ਨੂੰ ਹਮੇਸ਼ਾ ਸਹਿਯੋਗ ਦੇਣ ਬਦਲੇ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ। 
 
ਇਸ ਉਪਰੰਤ ਡੀ.ਟੀ.ਐੱਫ. ਦੇ ਬੁੱਧੀਜੀਵੀ ਅਧਿਆਪਕਾਂ ਦੁਆਰਾ ਲਿਖੀਆਂ ਮਹੱਤਵਪੂਰਨ ਪੁਸਤਕਾਂ ਨੂੰ ਰਿਲੀਜ਼ ਵੀ ਕੀਤਾ ਗਿਆ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਅਤੇ ਸੁਨਾਮ ਬਲਾਕ ਦੇ ਆਗੂ ਗੁਰਮੇਲ ਬਖਸ਼ੀਵਾਲਾ ਦੁਆਰਾ ਬਾਖ਼ੂਬੀ ਨਿਭਾਈ ਗਈ।
 
 

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ