Friday, November 27, 2026

National

ਤਿਲਕ ਜੰਞੂ ਰੱਖਿਅਕ ਯਾਤਰਾ 29 ਨਵੰਬਰ ਨੂੰ ਆਗਰਾ ਤੋਂ ਦਿੱਲੀ ਤੱਕ ਸਜਾਈ ਜਾਵੇਗੀ: ਕਾਲਕਾ, ਕਾਹਲੋਂ

MANMOHAN SINGH | November 27, 2026 07:22 PM

ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਮਹਾਨ ਸ਼ਹੀਦਾਂ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਇਤਿਹਾਸਕ ਯਾਤਰਾ ਵਿੱਚ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ

ਨਵੀਂ ਦਿੱਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਹੈ ਕਿ ਨੌਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਲਾਸਾਨੀ ਸ਼ਹਾਦਤ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਇਤਿਹਾਸਕ ਤਿਲਕ ਜੰਞੂ ਰੱਖਿਅਕ ਯਾਤਰਾ 29 ਨਵੰਬਰ, 2026 ਦਿਨ ਐਤਵਾਰ ਨੂੰ ਸਜਾਈ ਜਾਵੇਗੀ।

ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਹ ਤਿਲਕ ਜੰਞੂ ਰੱਖਿਅਕ ਯਾਤਰਾ ਗੁਰਦੁਆਰਾ ਗੁਰੂ ਕਾ ਤਾਲ ਆਗਰਾ ਸਾਹਿਬ ਤੋਂ ਸਵੇਰੇ 9 ਵਜੇ ਆਰੰਭ ਹੋ ਕੇ ਮਥੁਰਾ, ਕੋਸੀ, ਹੋਦਲ, ਪਲਵਲ, ਸਿਕਰੀ, ਬੱਲਭਗੜ, ਫਰੀਦਾਬਾਦ ਹੁੰਦੀ ਹੋਈ ਰਾਤ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨਵੀਂ ਦਿੱਲੀ ਵਿਖੇ ਪੁੱਜੇਗੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵੇਂ ਆਗੂਆਂ ਨੇ ਕਿਹਾ ਇਹ ਯਾਤਰਾ ਨੌਵੇਂ ਪਾਤਸ਼ਾਹ ਅਤੇ ਉਨ੍ਹਾਂ ਦੇ ਮਹਾਨ ਸਿੱਖਾਂ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਬ-ਸਾਂਝੀਵਾਲਤਾ, ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਮਹਾਨ ਸੰਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਉਣ ਦਾ ਅਹਿਮ ਉਪਰਾਲਾ ਹੈ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੁਨੀਆ ਭਰ ਦੇ ਇਤਿਹਾਸ ਵਿੱਚ ਧਾਰਮਿਕ ਸੁਤੰਤਰਤਾ, ਮਨੁੱਖੀ ਮਰਿਆਦਾ ਅਤੇ ਦੂਜਿਆਂ ਦੇ ਧਾਰਮਿਕ ਵਿਸ਼ਵਾਸਾਂ ਦੀ ਰਾਖੀ ਲਈ ਦਿੱਤੀ ਗਈ ਬੇਮਿਸਾਲ ਕੁਰਬਾਨੀ ਦੀ ਅਦੁੱਤੀ ਮਿਸਾਲ ਹੈ। ਉਨਾਂ ਕਿਹਾ ਕਿ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੇ ਵੀ ਅਡੋਲ ਵਿਸ਼ਵਾਸ, ਅਦੁੱਤੀ ਸਿਦਕ ਅਤੇ ਅਥਾਹ ਗੁਰੂ-ਭਗਤੀ ਦਾ ਪ੍ਰਗਟਾਵਾ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ, ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਮੁੱਚੀ ਮਨੁੱਖਤਾ ਲਈ ਸਦਾ ਪ੍ਰੇਰਨਾ ਦਾ ਸਰੋਤ ਰਹਿਣਗੀਆਂ।
ਦਿੱਲੀ ਕਮੇਟੀ ਦੇ ਦੋਵਾਂ ਆਗੂਆਂ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਇਤਿਹਾਸਕ ਤਿਲਕ ਜੰਞੂ ਰੱਖਿਅਕ ਯਾਤਰਾ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰੂ ਸਾਹਿਬਾਨ ਤੇ ਮਹਾਨ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ।

Have something to say? Post your comment

google.com, pub-6021921192250288, DIRECT, f08c47fec0942fa0

National

ਬੇਅੰਤ ਸਿੰਘ ਕਤਲ ਕੇਸ: ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਦੀ ਪਟੀਸ਼ਨ 'ਤੇ ਫੈਸਲਾ ਰਾਖਵਾਂ ਰੱਖ ਲਿਆ

ਕਾਸ਼ ਪੁਰਬ ਮੌਕੇ ਨਿਤਿਨ ਨਬੀਨ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਮੱਥਾ ਟੇਕਿਆ

ਰਾਜਸਥਾਨ ਦੇ ਕੋਟਾ ਵਿੱਚ ਇੱਕ ਵਾਹਨ ਖੜ੍ਹੇ ਟਰੱਕ ਵਿੱਚ ਟਕਰਾਉਣ ਕਾਰਨ ਨੌਂ ਲੋਕਾਂ ਦੀ ਮੌਤ ਹੋ ਗਈ।

'ਸਭ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ': ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਦਿੱਲੀ ਦਾ AQI 365 'ਤੇ ਬਣਿਆ ਹੋਇਆ ਹੈ; ਪ੍ਰਦੂਸ਼ਣ ਦਾ ਪੱਧਰ ਵਧਣਾ ਜਾਰੀ ਹੈ

ਕਰਤਾਰਪੁਰ ਲਾਂਘੇ ਦੀ ਲੰਮੀ ਬੰਦਸ਼ ਕਾਰਨ ਸਿੱਖ ਭਾਈਚਾਰੇ ਵਿੱਚ ਵਧ ਰਹੀ ਨਿਰਾਸ਼ਾ, ਸਰਕਾਰ ਨਾਲ ਭਰੋਸੇ ਦਾ ਪਾੜਾ ਹੋਰ ਡੂੰਘਾ ਸਤਨਾਮ ਸਿੰਘ ਚਾਹਲ

ਅਮੂਲ ਨੇ ਭਾਰਤ ਭਰ ਵਿੱਚ ਘਿਓ ਅਤੇ ਮੱਖਣ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ; 1 ਕਿਲੋਗ੍ਰਾਮ ਘਿਓ ਦੇ ਪੈਕ ਦੀ ਕੀਮਤ 50 ਰੁਪਏ ਵਧਾਈ 

ਪੰਜਾਬ ਸਰਕਾਰ, ਝੋਟਾ ਪਰਿਵਾਰ ਵਿਚਕਾਰ ਸਮਝੌਤਾ; 5 ਨਵੰਬਰ ਨੂੰ ਮੁੱਖ ਮੰਤਰੀ ਰਿਹਾਇਸ਼ 'ਤੇ ਧਰਨਾ ਰੱਦ

ਹਰਿਆਣਾ ਦੇ ਰਾਜਪਾਲ ਨੇ ਸਤੀਸ਼ ਕੁਮਾਰ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦੇ ਦੀ ਸਹੁੰ ਚੁਕਾਈ

ਸ਼ਰਧਾ ਦਾ ਹਲਫ਼ਨਾਮਾ ਦਿੱਤੇ ਬਿਨਾਂ ਗੈਰ-ਹਿੰਦੂ ਨਹੀਂ ਜਾ ਸਕਣਗੇ ਮੰਦਰਾਂ ਦੇ ਅੰਦਰ: ਮਦਰਾਸ ਹਾਈ ਕੋਰਟ ਦਾ ਅਹਿਮ ਫੈਸਲਾ