Saturday, April 27, 2024

National

ਦਿੱਲੀ ਵਿਖੇ ਮਹਿਲਾ ਪਹਿਲਵਾਨਾਂ ਉੱਤੇ ਜ਼ਬਰ ਧਰਨਾ ਪੁੱਟਣ ਦੀ ਨਿਖੇਧੀ: ਢਿੱਲਵਾਂ

ਦਲਜੀਤ ਕੌਰ | May 29, 2023 03:22 AM
ਸੰਗਰੂਰ:  ਦਿੱਲੀ ਦੇ ਜੰਤਰ ਮੰਤਰ ਚੌਂਕ ਵਿੱਚ ਕਰੀਬ ਇਕ ਮਹੀਨੇ ਤੋਂ ਪੱਕਾ ਧਰਨਾ ਲਗਾ ਕੇ ਬੈਠੀਆਂ ਮਹਿਲਾ ਪਹਿਲਵਾਨਾਂ ਨੂੰ ਇਨਸਾਫ ਦੇਣ ਦੀ ਬਜਾਏ ਲਾਠੀਚਾਰਜ ਕਰਕੇ ਜੁਬਾਨ ਬੰਦ ਕਰਵਾਉਣ ਦੀ ਮੋਦੀ ਸਰਕਾਰ ਦੀ ਘਿਨਾਉਣੀ ਹਰਕਤ ਦਾ ਸਮੁੱਚੇ ਦੇਸ਼ ਅਤੇ ਅੰਤਰਰਾਸਟਰੀ ਪੱਧਰ ਉੱਤੇ ਵਿਰੋਧ ਉੱਠ ਰਿਹਾ ਹੈ।ਜਿਸਦਾ ਖਮਿਆਜ਼ਾ ਭਾਜਪਾ ਸਰਕਾਰ ਨੂੰ ਭੁਗਤਣਾ ਪਵੇਗਾ। ਉਕਤ ਵਿਚਾਰ ਦਿੱਲੀ ਵਿਖੇ ਬਣੀ ਨਵੀਂ ਸੰਸਦ ਅੱਗੇ ਮਹਿਲਾ ਪੰਚਾਇਤ ਕਰਨ ਜਾ ਰਹੀਆਂ ਜਿਣਸੀ ਸ਼ੋਸ਼ਣ ਤੋ ਪੀੜਤ ਮਹਿਲਾ ਪਹਿਲਵਾਨਾਂ ਉੱਤੇ ਭਾਜਪਾ ਸਰਕਾਰ ਵੱਲੋਂ ਕੀਤੇ ਜ਼ਬਰ ਉੱਤੇ ਪ੍ਰਤੀਕਰਮ ਜ਼ਾਹਿਰ ਕਰਦਿਆਂ ਬੇਰੁਜ਼ਗਾਰ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਆਖੇ।
 
ਓਹਨਾ ਕਿਹਾ ਕਿ ਇਕ ਪਾਸੇ ਮੋਦੀ ਸਰਕਾਰ, 'ਬੇਟੀ ਬਚਾਓ, ਬੇਟੀ ਪੜ੍ਹਾਓ', ਦਾ ਨਾਹਰਾ ਦੇਕੇ ਔਰਤਾਂ ਦੇ ਸਨਮਾਨ ਦਾ ਡਰਾਮਾ ਕਰਦੀ ਹੈ, ਦੂਜੇ ਪਾਸੇ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਵੱਲੋ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿਚ ਇਨਸਾਫ਼ ਦੇਣ ਦੀ ਜੁਬਾਨ ਬੰਦੀ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਭਾਜਪਾ ਦੇ ਸ਼ਾਸਨ ਕਾਲ ਵਿੱਚ ਜੇਕਰ ਦੇਸ਼ ਲਈ ਸੋਨ ਤਮਗੇ ਜਿੱਤਣ ਵਾਲੀਆ ਪਹਿਲਵਾਨ ਹੀ ਸੁਰੱਖਿਅਤ ਨਹੀਂ ਤਾਂ ਆਮ ਔਰਤਾਂ ਕਿੰਨਾ ਕੂ ਸੁਰੱਖਿਅਤ ਹੋਣਗੀਆਂ ਇਸਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਭਾਰਤ ਪ੍ਰਧਾਨ ਮੰਤਰੀ ਨੂੰ ਸਮੁੱਚੀ ਔਰਤ ਜਾਤੀ ਅਤੇ ਮਹਿਲਾ ਪਹਿਲਵਾਨਾਂ ਤੋ ਮੁਆਫੀ ਮੰਗ ਨੇ ਜਲਦ ਤੋਂ ਜਲਦ ਇਨਸਾਫ਼ ਦੇਣਾ ਚਾਹੀਦਾ ਹੈ।ਫੈਡਰੇਸ਼ਨ ਦੇ ਦੋਸ਼ੀ ਮੁਖੀ ਨੂੰ ਲਾਂਭੇ ਕਰਕੇ ਜੇਲ੍ਹ ਵਿੱਚ ਸੁੱਟਣਾ ਚਾਹੀਦਾ ਹੈ।
 
ਵਰਨਣਯੋਗ ਹੈ ਕਿ ਵਿਨੇਸ਼ ਫੋਗਾਟ, ਸ਼ਾਕਸੀ ਅਤੇ ਬਜਰੰਗ ਪੂਨੀਆ ਅਧਾਰਤ ਤਿਕੜੀ ਪਿਛਲੇ ਕਰੀਬ ਸਵਾ ਮਹੀਨੇ ਤੋ ਜੰਤਰ ਜੰਤਰ ਦਿੱਲੀ ਵਿਖੇ ਇਨਸਾਫ਼ ਲੈਣ ਲਈ ਮੋਰਚੇ ਉੱਤੇ ਬੈਠੀ ਹੋਈ ਹੈ। ਅੱਜ ਭਾਜਪਾ ਸਰਕਾਰ ਵੱਲੋਂ ਨਵੀਂ ਸੰਸਦ ਇਮਾਰਤ ਦ ਉਦਘਾਟਨ ਕੀਤਾ ਜਾਣਾ ਸੀ। ਸਮੁੱਚੇ ਦੇਸ਼ ਦੀਆਂ ਔਰਤ ਜਥੇਬੰਦੀਆਂ ਨੇ ਪੀੜਤ ਮਹਿਲਾ ਪਹਿਲਵਾਨਾਂ ਦੇ ਸੱਦੇ ਉੱਤੇ ਨਵੀਂ ਸੰਸਦ ਅੱਗੇ ਮਹਿਲਾ ਪੰਚਾਇਤ ਕਰਨੀ ਸੀ।ਜਿਸ ਨੂੰ ਡੱਕਣ ਲਈ ਲਾਠੀਚਾਰਜ ਕੀਤਾ ਗਿਆ ਅਤੇ ਜੰਤਰ ਮੰਤਰ ਵਿਖੇ ਚੱਲਦਾ ਮੋਰਚਾ ਪੁੱਟਣ ਦੀ ਕੋਸ਼ਿਸ਼ ਕੀਤੀ ਗਈ। ਉੱਧਰ ਭਾਵੇਂ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਪਹਿਲਵਾਨਾਂ ਦ ਸੋਸ਼ਣ ਕਰਨ ਵਾਲੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਮਾਮਲਾ ਤਾਂ ਦਰਜ ਕੀਤਾ ਗਿਆ ਹੈ ਪ੍ਰੰਤੂ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ