Thursday, October 01, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

National

ਪੰਜਾਬ ’ਚ ਪੀਐੱਮ ਅਵਾਸ ਯੋਜਨਾ ਘੋਟਾਲੇ ਦੀ ਨਿਰਪੱਖ਼ ਜਾਂਚ ਹੋਵੇ- ਅਸ਼ਵਨੀ ਸ਼ਰਮਾ

October 01, 2026 07:15 PM

ਚੰਡੀਗੜ੍ਹ, : ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨ ਅਲਾਟ ਕਰਨ ਵਿੱਚ ਰਿਸ਼ਵਤ ਲੈਣ ਦੇ ਦੋਸ਼ਾਂ ਦੀ ਨਿਰਪੱਖ਼ ਜਾਂਚ ਕਰਵਾਈ ਜਾਵੇ।

ਉਨ੍ਹਾਂ ਕਿਹਾ ਰਿਸ਼ਵਤ ਲੈ ਕੇ ਮਕਾਨ ਅਲਾਟ ਕਰਨ ਦੇ ਇਲ਼ਜ਼ਾਮਾਂ ਦਾ ਇਹ ਮਾਮਲਾ ਬੇਹੱਦ ਮੰਦਭਾਗਾ ਅਤੇ ਸ਼ਰਮਨਾਕ ਹੈ। ਇਹ ਗਰੀਬਾਂ ਦੇ ਹੱਕ ’ਤੇ ਡਾਕਾ ਹੈ। 400 ਲੋੜਵੰਦ ਪਰਿਵਾਰਾਂ ਦੀ ਸੂਚੀ ਵਿੱਚੋਂ ਸਿਰਫ਼ 33 ਮਕਾਨ ਮਨਜ਼ੂਰ ਹੋਏ ਅਤੇ ਇਨ੍ਹਾਂ ਵਿੱਚੋਂ ਵੀ ਸਿਰਫ਼ ਦੋ ਮਕਾਨ ਲੋੜਵੰਦਾਂ ਨੂੰ ਮਿਲੇ, ਜਦਕਿ ਬਾਕੀ 31 ਮਕਾਨ 50 ਤੋਂ 200 ਏਕੜ ਜ਼ਮੀਨ ਵਾਲੇ ਰਸੂਖਦਾਰਾਂ ਨੂੰ ਦੇ ਦਿੱਤੇ ਗਏ। ਇਹ ਇੱਕ ਗੰਭੀਰ ਮਾਮਲਾ ਹੈ ਅਤੇ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗਰੀਬ ਕਲਿਆਣ ਦੇ ਸੁਪਨੇ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ।

ਪੰਜਾਬ ਸਰਕਾਰ ਨੂੰ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਉਣੀ ਚਾਹੀਦੀ ਹੈ। ਨਾਲ ਹੀ, ਜਿਨ੍ਹਾਂ ਕਰਮਚਾਰੀਆਂ ’ਤੇ ਰਿਸ਼ਵਤ ਲੈਣ ਦੇ ਇਲਜ਼ਾਮ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਜਿਨ੍ਹਾਂ ਲੋਕਾਂ ਨੂੰ ਮਕਾਨ ਅਲਾਟ ਕੀਤੇ ਗਏ ਹਨ, ਉਨ੍ਹਾਂ ਦੀ ਯੋਗਤਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ, ਜਿਨ੍ਹਾਂ 367 ਗਰੀਬ ਪਰਿਵਾਰਾਂ ਦੇ ਮਕਾਨ ਕੱਟੇ ਗਏ ਹਨ, ਉਨ੍ਹਾਂ ਦੀ ਮੁੜ ਤਸਦੀਕ ਕਰਵਾਈ ਜਾਵੇ। ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿੱਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਾਜਪਾ ਗਰੀਬਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਲੜਾਈ ਵਿੱਚ ਉਨ੍ਹਾਂ ਨੂੰ ਨਿਆਂ ਦਿਵਾ ਕੇ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

National

ਵਟਸਐਪ ਨੇ ਨੌਜਵਾਨਾਂ ਦੀ ਸੁਰੱਖਿਆ ਲਈ ਨਵੇਂ ਪੇਰੈਂਟਲ ਕੰਟਰੋਲ ਫੀਚਰ ਕੀਤੇ ਜਾਰੀ

ਯੂਪੀ ਦੀਆਂ ਸੜਕਾਂ ’ਤੇ ਦੌੜ ਰਿਹਾ 308 ਪਹੀਆਂ ਵਾਲਾ ਵਿਸ਼ਾਲ ਟਰੱਕ

ਦਿੱਲੀ ਦੇ ਮੰਤਰੀ ਪ੍ਰਵੇਸ਼ ਵਰਮਾ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦਾ ਵੀਡੀਓ ਵਾਇਰਲ

ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ

PM ਮੋਦੀ ਨਾਲ CM ਯੋਗੀ ਦੀ ਮੁਲਾਕਾਤ, ਕਰੀਬ ਇੱਕ ਘੰਟਾ ਚੱਲੀ ਬੈਠਕ

ਬਲਦ ਨੇ ਨਿਗਲ ਲਿਆ 3 ਤੋਲੇ ਦਾ ਸੋਨੇ ਦਾ ਮੰਗਲਸੂਤਰ, ਸਰਜਰੀ ਕਰ ਕੱਢਿਆ ਬਾਹਰ

ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਟਰੈਕਟਰ ਦੇ ਨਾਲ ਦਰੜ ਕੇ 80 ਸਾਲਾ ਬਜ਼ੁਰਗ ਔਰਤ ਦਾ ਕਤਲ

ਏਅਰ ਇੰਡੀਆ ਦਾ ਪਾਇਲਟ ਅਲਕੋਹਲ ਟੈਸਟ ’ਚ ਫੇਲ੍ਹ ਹੋਣ 'ਤੇ ਸਸਪੈਂਡ

ਤੇਂਦੂਏ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ

ਵੋਟ ਚੋਰੀ ਦੇ ਸਰਗਨਾ ਗਿਆਨੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ 'ਤੇ ਦੇਸ਼ਧ੍ਰੋਹ ਦਾ ਕੇਸ ਚਲਾਇਆ ਜਾਵੇ - ਕੇਜਰੀਵਾਲ