Tuesday, April 14, 2026

National

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

PUNJAB NEWS EXPRESS | February 10, 2025 09:37 PM

— ਇਸ ਸਮਝੌਤੇ ‘ਤੇ ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਅਤੇ ਸੇਵ ਲਾਈਫ ਫਾਊਂਡੇਸ਼ਨ ਦੇ ਸੰਸਥਾਪਕ ਪੀਯੂਸ਼ ਤਿਵਾਰੀ ਨੇ ਕੀਤੇ ਹਸਤਾਖਰ
— ਹਾਦਸਿਆਂ ਨੂੰ ਰੋਕਣ ਲਈ ਹਾਦਸਿਆਂ ਦੀ ਵਿਗਿਆਨਕ ਜਾਂਚ, ਬਲੈਕ ਸਪਾਟ ਦੀ ਪਛਾਣ ਅਤੇ ਟੀਚਾਗਤ ਦਖਲ 'ਤੇ ਧਿਆਨ ਕੇਂਦਰਿਤ ਕਰਨਾ ਇਸ ਸਮਝੌਤੇ ਦਾ ਉਦੇਸ਼ ਹੈ: ਡੀਜੀਪੀ ਪੰਜਾਬ ਗੌਰਵ ਯਾਦਵ
ਚੰਡੀਗੜ੍ਹ: 
ਸੂਬੇ ਭਰ ਵਿੱਚ ਸੜਕਾਂ 'ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸੜਕ ਸੁਰੱਖਿਆ ਲਈ ਡੇਟਾ-ਅਧਾਰਿਤ ਪਹੁੰਚ ਲਾਗੂ ਕਰਨ ਵਾਸਤੇ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ ਹੈ।

ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. ਰਾਏ ਅਤੇ ਸੇਵ ਲਾਈਫ ਫਾਊਂਡੇਸ਼ਨ ਦੇ ਸੰਸਥਾਪਕ ਪਿਊਸ਼ ਤਿਵਾਰੀ ਵੱਲੋਂ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਸਮਝੌਤਾ ਹਾਦਸਿਆਂ ਨੂੰ ਰੋਕਣ ਲਈ ਹਾਦਸੇ ਦੀ ਵਿਗਿਆਨਕ ਢੰਗ ਨਾਲ ਜਾਂਚ, ਬਲੈਕ ਸਪਾਟ ਦੀ ਪਛਾਣ ਅਤੇ ਟੀਚਾਗਤ ਦਖਲ 'ਤੇ ਕੇਂਦ੍ਰਿਤ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਟ੍ਰੈਫਿਕ ਮੁਲਾਜ਼ਮਾਂ ਨੂੰ ਹਾਦਸਿਆਂ ਦੇ ਵਿਸ਼ਲੇਸ਼ਣ ਸਬੰਧੀ ਉੱਨਤ ਤਕਨੀਕਾਂ ਵਿੱਚ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ ਇਸ ਸਹਿਯੋਗ ਤਹਿਤ ਨਿਯਮਾਂ ਅਤੇ ਪ੍ਰਭਾਵਸ਼ਾਲੀ ਸੜਕ ਸੁਰੱਖਿਆ ਉਪਾਵਾਂ ਨੂੰ ਲਾਗੂ ਕਰਨ ਸਬੰਧੀ ਉਨ੍ਹਾਂ ਦੀ ਯੋਗਤਾ ਵਿੱਚ ਵਾਧਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਸਬੂਤ-ਅਧਾਰਤ ਉਪਾਵਾਂ ਜ਼ਰੀਏ ਅਸੀਂ ਸੂਬੇ ਭਰ ਵਿੱਚ ਹਾਦਸਿਆਂ ਦੀ ਗਿਣਤੀ ਨੂੰ ਮਹੱਤਵਪੂਰਨ ਤੌਰ 'ਤੇ ਘਟਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਸਰਗਰਮ ਪਹੁੰਚ ਦਾ ਉਦੇਸ਼ ਨਾ ਸਿਰਫ਼ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣਾ ਹੈ ਬਲਕਿ ਸੜਕਾਂ ‘ਤੇ ਆਉਣ ਜਾਣ ਵਾਲੇ ਸਾਰੇ ਵਿਅਕਤੀਆਂ ਦਰਮਿਆਨ ਜਵਾਬਦੇਹੀ ਅਤੇ ਜਾਗਰੂਕਤਾ ਨੂੰ ਵੀ ਉਤਸ਼ਾਹਿਤ ਕਰਨਾ ਹੈ।

ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਨੇ ਕਿਹਾ ਕਿ ਪੰਜਾਬ ਪੁਲਿਸ ਪੇਸ਼ੇਵਰ ਪੁਲਿਸਿੰਗ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਲੋਕ ਸੜਕਾਂ 'ਤੇ ਯਾਤਰਾ ਕਰਦੇ ਸਮੇਂ ਸੁਰੱਖਿਅਤ ਮਹਿਸੂਸ ਕਰ ਸਕਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਹੀ ਇੱਕ ਅਜਿਹਾ ਸੂਬਾ ਹੈ ਜਿਸਨੇ ਪੂਰੇ ਭਾਰਤ ਵਿੱਚ ਵਧ ਰਹੇ ਹਾਦਸਿਆਂ ਦੇ ਰੁਝਾਨ ਨੂੰ ਬਦਲ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਅਧੀਨ ਆਉਂਦੇ ਖੇਤਰ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ 48 ਫੀਸਦੀ ਕਮੀ ਆਈ ਹੈ ਜਦੋਂ ਕਿ ਸੂਬੇ ਭਰ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 5 ਫੀਸਦੀ ਕਮੀ ਆਈ ਹੈ। ਇਸੇ ਸਮੇਂ ਦੌਰਾਨ, ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ ਲਗਭਗ ਦੁੱਗਣਾ ਵਾਧਾ ਹੋਇਆ ਹੈ।
 
ਜ਼ਿਕਰਯੋਗ ਹੈ ਕਿ ਸੇਵ ਲਾਈਫ ਫਾਊਂਡੇਸ਼ਨ ਭਾਰਤ ਅਤੇ ਹੋਰ ਸਥਾਨਾਂ ‘ਤੇ ਸੜਕ ਸੁਰੱਖਿਆ ਅਤੇ ਟਰੌਮਾ ਕੇਅਰ ਦੇ ਮਹੱਤਵਪੂਰਨ ਮੁੱਦਿਆਂ ਦੇ ਉਪਾਅ ਪ੍ਰਦਾਨ ਕਰਕੇ ਅਤੇ ਖਾਸ ਤੌਰ ‘ਤੇ ਗਰੀਬ ਭਾਈਚਾਰਿਆਂ ਵਿੱਚ ਮੌਤਾਂ ਅਤੇ ਸੱਟਾਂ ਨੂੰ ਘਟਾਉਣ 'ਤੇ ਧਿਆਨ ਕੇਂਦਰਿਤ ਕਰਕੇ ਸੜਕਾਂ 'ਤੇ ਹੋਣ ਵਾਲੇ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

11 ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆਇਆ ਰਾਮਪਾਲ

ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਖੱਡ ਵਿੱਚ ਪਲਟੀ: 3 ਮੌਤਾਂ, 32 ਜ਼ਖਮੀ

ਕੇਂਦਰ ਸਰਕਾਰ ਨੇ ਮਹਿਲਾ ਰਾਖਵਾਂਕਰਨ ਸੋਧ ਦੇ ਖਰੜੇ ਨੂੰ ਮਨਜ਼ੂਰੀ ਦਿੱਤੀ: ਇਸ ਮਹੀਨੇ ਪਾਸ ਹੋਣ ਦੀ ਸੰਭਾਵਨਾ

ਹਰਿਆਣਾ ਸਰਕਾਰ ਨੇ ਦੋ ਆਈਏਐਸ ਅਫ਼ਸਰ ਕੀਤੇ ਮੁਅੱਤਲ

'ਲੋਕਾਂ ਦੇ ਨੇਤਾ, ਮਜ਼ਬੂਤ ​​ਜ਼ਮੀਨੀ ਪੱਧਰ ਦੇ ਸੰਪਰਕ ਵਾਲੇ': ਪ੍ਰਧਾਨ ਮੰਤਰੀ ਮੋਦੀ ਨੇ ਅਜੀਤ ਪਵਾਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਪੰਜ ਹੋਰਾਂ ਦੀ ਬਾਰਾਮਤੀ ਵਿੱਚ ਹੋਏ ਜਹਾਜ਼ ਹਾਦਸੇ ਵਿੱਚ ਮੌਤ, ਡੀਜੀਸੀਏ ਨੇ ਪੁਸ਼ਟੀ ਕੀਤੀ

ਪ੍ਰਧਾਨ ਮੰਤਰੀ ਮੋਦੀ ਦਿੱਲੀ ਦੇ ਚਰਚ ਵਿਖੇ ਕ੍ਰਿਸਮਸ ਪ੍ਰਾਰਥਨਾ ਵਿੱਚ ਸ਼ਾਮਲ ਹੋਏ, ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ

ਭਾਜਪਾ ਸ਼ਾਸਿਤ ਰਾਜਾਂ ਵਿੱਚ ਕ੍ਰਿਸਮਸ ਵਾਲੇ ਦਿਨ ਈਸਾਈਆਂ ਵਿਰੁੱਧ ਹਿੰਸਾ ਨੇ ਭਾਰਤ ਨੂੰ ਦੁਨੀਆ ਸਾਹਮਣੇ ਸ਼ਰਮਸਾਰ ਕੀਤਾ

ਖ਼ਾਲਸਾ ਯੂਨੀਵਰਸਿਟੀ ਵੱਲੋਂ 5 ਰੋਜ਼ਾ ਪੁਸਤਕ ਦੌਰਾਨ ‘ਪੰਜਾਬ ਦੇ ਰਾਜਸੀ-ਪ੍ਰਸ਼ਾਸਕੀ ਵਿਹਾਰ’ ਵਿਸ਼ੇ ਸੈਮੀਨਾਰ ਕਰਵਾਇਆ ਗਿਆ

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮ ਰੱਖਿਅਕ ਯਾਤਰਾ ਅੱਜ ਤੋਂ ਦਿੱਲੀ ਵਿੱਚ: ਹਰਮੀਤ ਸਿੰਘ ਕਾਲਕਾ