Thursday, April 25, 2024

National

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ 'ਤੇ ਚਲਾਈ ਤਲਾਸ਼ੀ ਮੁਹਿੰਮ

April 16, 2023 11:53 PM

 ਪੰਜਾਬ ਪੁਲਿਸ ਵੱਲੋਂ 115 ਸ਼ੱਕੀ ਵਿਅਕਤੀ ਕਾਬੂ, 62 ਐਫ.ਆਈ.ਆਰ ਕੀਤੀਆਂ ਦਰਜ
ਚੰਡੀਗੜ੍ਹ, :  ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ 'ਤੇ ਵਿਸ਼ੇਸ਼ ਕਾਰਡਨ ਅਤੇ ਸਰਚ ਆਪ੍ਰੇਸ਼ਨ (ਸੀ.ਏ.ਐਸ.ਓ.) ਚਲਾਇਆ। ਇਹ  ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਕੀਤੀ ਗਈ।
ਇਹ ਆਪ੍ਰੇਸ਼ਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਦੁਪਹਿਰ 2 ਵਜੇ ਤੋਂ ਸ਼ਾਮ 6 ਵਜੇ ਤੱਕ ਚਲਾਇਆ ਗਿਆ, ਜਿਸ ਤਹਿਤ ਪੁਲਿਸ ਟੀਮਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਇਸ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਲੋਕਾਂ ਤੋਂ ਜਾਂਚ-ਪੜਤਾਲ ਵੀ ਕੀਤੀ ।
ਸਪੈਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ 'ਤੇ ਇਸ ਸੂਬਾ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਵੱਧ ਤੋਂ ਵੱਧ ਪੁਲਿਸ ਟੀਮਾਂ ਨੂੰ ਲਾਮਬੰਦ ਕਰਨ ਲਈ ਕਿਹਾ ਗਿਆ ਸੀ। । ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।”
ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ 'ਤੇ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਸੂਬੇ ਭਰ ਵਿੱਚ 550 ਪੈਟਰੋਲਿੰਗ ਪਾਰਟੀਆਂ, ਜਿਨ੍ਹਾਂ ਵਿੱਚ ਸੀ.ਏ.ਪੀ.ਐੱਫ. ਟੀਮਾਂ ਦੇ ਨਾਲ 5500 ਪੁਲਿਸ ਕਰਮਚਾਰੀ ਸ਼ਾਮਲ ਸਨ, ਤਾਇਨਾਤ ਕੀਤੀਆਂ ਗਈਆਂ ਸਨ, ਤਾਂ ਜੋ ਆਮ ਲੋਕਾਂ ਨੂੰ ਕੋਈ ਪਰੇਸ਼ਾਨੀ ਦਰਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸੂਬੇ ਦੇ 170 ਬੱਸ ਅੱਡਿਆਂ ਅਤੇ 132 ਰੇਲਵੇ ਸਟੇਸ਼ਨਾਂ 'ਤੇ ਕੀਤੇ ਗਏ ਆਪ੍ਰੇਸ਼ਨ ਦੌਰਾਨ 3304  ਦੇ ਕਰੀਬ ਲੋਕਾਂ ਦੀ ਚੈਕਿੰਗ ਕੀਤੀ ਗਈ।
ਆਪ੍ਰੇਸ਼ਨ  ਦੇ ਨਤੀਜਿਆਂ ਬਾਰੇ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ 62 ਐਫ.ਆਈ.ਆਰਜ਼ ਦਰਜ ਕਰਕੇ 115 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਟੀਮਾਂ ਨੇ ਮੁਲਜ਼ਮਾਂ ਕੋਲੋਂ 900 ਗ੍ਰਾਮ ਹੈਰੋਇਨ ਅਤੇ 1.2 ਕਿਲੋ ਅਫੀਮ ਬਰਾਮਦ ਕਰਨ ਤੋਂ ਇਲਾਵਾ ਨਾਜਾਇਜ਼ ਸ਼ਰਾਬ ਅਤੇ ਨਸ਼ੇ ਦੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ।
ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਦੁਹਰਾਇਆ ਕਿ ਅਜਿਹੇ ਆਪ੍ਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਨਹੀਂ ਹੋ ਜਾਂਦਾ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ