ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ 5ਵੇਂ ਸਥਾਪਨਾ ਦਿਵਸ ਮੌਕੇ ਅੱਜ ਪੰਥਕ ਕਨਵੈਨਸ਼ਨ ਬੜੇ ਉਤਸ਼ਾਹ, ਸ਼ਰਧਾ ਅਤੇ ਚੜ੍ਹਦੀ ਕਲਾ ਦੇ ਜਜ਼ਬੇ ਨਾਲ ਸ਼ੁਰੂ ਹੋਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਦਿਆਂ ਪੰਥਕ ਏਕਤਾ, ਇਕਜੁੱਟਤਾ ਅਤੇ ਸਾਂਝੇ ਸੰਕਲਪ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਪੰਥਕ ਕਨਵੈਨਸ਼ਨ ਸਿੱਖ ਕੌਮ ਦੀ ਏਕਤਾ, ਚੜ੍ਹਦੀ ਕਲਾ ਅਤੇ ਪੰਥਕ ਮੁੱਦਿਆਂ ਪ੍ਰਤੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੰਗਤ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਨੇ ਇਸ ਇਕੱਠ ਨੂੰ ਹੋਰ ਵੀ ਪ੍ਰਭਾਵਸ਼ਾਲੀ ਅਤੇ ਯਾਦਗਾਰ ਬਣਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਅਹਿਮ ਪੰਥਕ ਇਕੱਠ ਵਿੱਚ ਮਹਿਮਾਨਾਂ ਅਤੇ ਸ਼ਖ਼ਸੀਅਤਾਂ ਦੀ ਮਾਣਮੱਤੀ ਹਾਜ਼ਰੀ ਅਤੇ ਸਰਗਰਮ ਸ਼ਮੂਲੀਅਤ ਨੇ ਕਨਵੈਨਸ਼ਨ ਦੀ ਮਹੱਤਤਾ ਨੂੰ ਹੋਰ ਵਧਾਇਆ। ਦੋਵੇਂ ਆਗੂਆਂ ਨੇ ਕਿਹਾ ਕਿ ਮਹਿਮਾਨਾਂ ਵੱਲੋਂ ਦਿੱਤਾ ਗਿਆ ਸਹਿਯੋਗ ਅਤੇ ਮਾਰਗਦਰਸ਼ਨ ਸਮੁੱਚੀ ਸੰਗਤ ਲਈ ਪ੍ਰੇਰਣਾਦਾਇਕ ਰਿਹਾ।
ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਨਵੈਨਸ਼ਨ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀ ਸਮੁੱਚੀ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸੰਗਤ ਦਾ ਇਹ ਪਿਆਰ ਅਤੇ ਉਤਸ਼ਾਹ ਪੰਥ ਪ੍ਰਤੀ ਉਸਦੀ ਡੂੰਘੀ ਸ਼ਰਧਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ 5ਵੇਂ ਸਥਾਪਨਾ ਦਿਵਸ ਮੌਕੇ ਹੋਇਆ ਇਹ ਵਿਸ਼ਾਲ ਇਕੱਠ ਪੰਥ ਦੀ ਚੜ੍ਹਦੀ ਕਲਾ, ਏਕਤਾ ਅਤੇ ਸਾਂਝੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਅਹਿਮ ਉਪਰਾਲਾ ਸਾਬਤ ਹੋਵੇਗਾ। ਉਨ੍ਹਾਂ ਸਮੁੱਚੀ ਸੰਗਤ ਦਾ ਇਸ ਕਨਵੈਨਸ਼ਨ ਨੂੰ ਯਾਦਗਾਰ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ।