Wednesday, April 24, 2024

National

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਸੰਘਰਸ਼ ਕਰਨ ਦਾ ਐਲਾਨ

ਦਲਜੀਤ ਕੌਰ  | December 24, 2022 08:16 AM
ਵਾਰ ਵਾਰ ਮੀਟਿੰਗ ਮੁਲਤਵੀ ਕਰਨ ਤੋਂ ਖ਼ਫ਼ਾ ਹੋਏ ਬੇਰੁਜ਼ਗਾਰ
ਸੰਗਰੂਰ, :  ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਲਗਾਤਾਰ ਈਟੀਟੀ 2364 ਅਧਿਆਪਕਾ ਦੀ ਭਰਤੀ ਨੂੰ ਬਹਾਲ ਕਰਵਾਉਣ ਲਈ ਸੰਘਰਸ਼ ਕਰਦੀ ਆ ਰਹੀ ਹੈ। ਪਿਛਲੇ ਦਿਨੀਂ ਸੰਗਰੂਰ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਆਉਣ ਵਾਲੀ 29 ਨਵੰਬਰ 2022 ਨੂੰ ਮੀਟਿੰਗ ਦਾ ਪੱਤਰ ਜਾਰੀ ਕੀਤਾ ਗਿਆ ਸੀ ਪਰ ਸੰਗਰੂਰ ਪ੍ਰਸ਼ਾਸਨ ਵੱਲੋਂ ਇਸ ਮੀਟਿੰਗ ਨੂੰ ਸਿੱਖਿਆ ਮੰਤਰੀ ਦੇ ਰੁਝੇਵਿਆਂ ਕਾਰਨ ਇਸ ਮੀਟਿੰਗ ਨੂੰ 14 ਦਸੰਬਰ 2022 ਨੂੰ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਫਿਰ ਇਸ ਮੀਟਿੰਗ ਨੂੰ 28 ਦਸੰਬਰ ਨੂੰ ਕਰ ਦਿੱਤਾ ਅਤੇ ਹੁਣ ਇਕ ਵਾਰ ਫਿਰ ਇਸ ਮੀਟਿੰਗ ਨੂੰ ਅੱਗੇ ਕਰਦੇ ਹੋਏ 30 ਦਸੰਬਰ 2022 ਨੂੰ ਕਰ ਦਿੱਤਾ ਗਿਆ ਹੈ।
 
ਇਸ ਸੰਬੰਧੀ ਰੋਸ ਪ੍ਰਗਟ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਬੇਰੁਜ਼ਗਾਰ ਅਧਿਆਪਕਾਂ ਨਾਲ਼ ਮੀਟਿੰਗ ਕਰਨ ਤੋਂ ਭੱਜ ਰਹੀ ਹੈ। ਪਹਿਲਾਂ ਸਿੱਖਿਆ ਮੰਤਰੀ ਦੇ ਭਰੋਸੇ ਕਰਕੇ ਸੰਗਰੂਰ ਪਾਣੀ ਵਾਲੀ ਟੈਂਕੀ ਵਾਲੇ ਧਰਨੇ ਨੂੰ ਖ਼ਤਮ ਕੀਤਾ ਗਿਆ ਸੀ। ਖ਼ੁਦ ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਸੀ ਕਿ ਜੋ ਯੂਨੀਅਨ ਧਰਨੇ ਪ੍ਰਦਰਸ਼ਨ ਨਹੀਂ ਕਰੇਗੀ ਉਹਨਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ। ਪਰ ਇਸ ਬਿਆਨ ਦੇ ਪੱਖ ਵਿੱਚ ਕੋਈ ਵੀ ਯੂਨੀਅਨ ਦਾ ਮਸਲਾ ਹੱਲ ਨਹੀਂ ਕੀਤਾ ਗਿਆ, ਜਿਸ ਨਾਲ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਹਿਮਤ ਨਹੀਂ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਸੁਣਨ ਤੋਂ ਪਾਸਾ ਵੱਟ ਰਹੀ ਹੈ। ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਹਿੰਦੀ ਸੀ ਕਿ ਸਾਡੇ ਨਾਲ਼ ਕੋਈ ਵੀ ਯੂਨੀਅਨ ਕਿਸੇ ਵੀ ਸਮੇਂ ਆ ਕੇ ਉਹਨਾਂ ਨਾਲ ਗੱਲਬਾਤ ਕਰ ਸਕਦੀ ਹੈ ਪਰ ਮੌਜੂਦਾ ਹਾਲਾਤ ਇਸ ਦੇ ਬਿਲਕੁੱਲ ਉੱਲਟ ਹਨ। ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੇ ਮਸਲੇ ਹੱਲ ਕਰਨ ਵਿਚ ਨਾਕਾਮਯਾਬ ਨਜ਼ਰ ਆ ਰਹੀ ਹੈ।
 
ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੇਕਰ 30 ਦਸੰਬਰ ਵਾਲੀ ਮੀਟਿੰਗ ਵਿੱਚ ਸਾਡੇ ਮਸਲੇ ਹੱਲ ਨਾ ਕੀਤੇ ਤਾਂ ਇੱਕ ਵਾਰ ਫਿਰ ਤੋਂ ਸਾਨੂੰ ਧਰਨੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪਵੇਗਾ। ਇਸ ਲਈ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਈਟੀਟੀ 2364 ਅਧਿਆਪਕਾਂ ਦੀ ਭਰਤੀ ਨੂੰ ਜਲਦ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਬਹਾਲ ਕਰਵਾਇਆ ਜਾਵੇ ਤਾਂ ਈਟੀਟੀ 2364 ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਇਨਸਾਫ਼ ਮਿਲ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ