Friday, April 26, 2024

National

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਨੇ ਮੁੜ ਸੰਘਰਸ਼ ਕਰਨ ਲਈ ਕੀਤਾ ਸੂਬਾ ਕਮੇਟੀ ਦਾ ਵਿਸਥਾਰ

ਦਲਜੀਤ ਕੌਰ | December 04, 2022 11:25 AM
ਮਾਸਟਰ ਕੇਡਰ ਦੀ ਭਰਤੀ ਕਰਨ ਦੀ ਕੀਤੀ ਮੰਗ
ਸੰਗਰੂਰ, :  ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਾਸਟਰ ਕੇਡਰ ਦੀ ਭਰਤੀ ਨੂੰ ਲੈਕੇ ਪਿਛਲੇ ਚਾਰ ਸਾਲਾਂ ਤੋਂ ਸੰਘਰਸ਼ ਕਰਦੀ ਆ ਰਹੀ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਆਮ ਆਦਮੀ ਪਾਰਟੀ ਸਰਕਾਰ ਖਿਲਾਫ ਮੁੜ ਸੰਘਰਸ਼ ਵਿੱਢਣ ਦੀ ਤਿਆਰੀ ਕਰ ਲਈ ਗਈ ਹੈ।
 
ਜਿਸਦੇ ਤਹਿਤ ਅੱਜ ਡੀ.ਸੀ.ਦਫਤਰ ਸੰਗਰੂਰ ਵਿਖੇ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਸੂਬਾ ਕਮੇਟੀ ਦਾ ਵਿਸਥਾਰ ਕੀਤਾ ਗਿਆ, ਜਿਸ ਵਿੱਚ ਮਾਨਸਾ ਤੋਂ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਮੋਫ਼ਰ, ਸੰਗਰੂਰ ਤੋਂ ਜ਼ਿਲ੍ਹਾ ਪ੍ਰਧਾਨ ਸੁਖਪਾਲ ਖਾਨ, ਮਲੇਰਕੋਟਲਾ ਤੋਂ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਟੋਡਰਵਾਲ, ਬਰਨਾਲਾ ਤੋਂ ਜ਼ਿਲ੍ਹਾ ਪ੍ਰਧਾਨ ਜਗਸੀਰ ਜਲੂਰ ਤੇ ਹਰਵਿੰਦਰ ਬਠਿੰਡਾ ਨੂੰ ਸੂਬਾ ਖ਼ਜ਼ਾਨਚੀ ਬਣਾਕੇ ਸੂਬਾ ਕਮੇਟੀ ਵਿੱਚ ਸ਼ਾਮਿਲ ਕੀਤਾ ਗਿਆ।
                 
ਸੂਬਾ ਕਮੇਟੀ ਦਾ ਵਿਸਥਾਰ ਕਰਨ ਤੋਂ ਬਾਅਦ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਪੱਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਬੇਰੁਜ਼ਗਾਰਾਂ ਦੇ ਰੋਹ ਅੱਗੇ ਝੁਕਦਿਆਂ ਪਿਛਲੀ ਕਾਂਗਰਸ ਸਰਕਾਰ ਨੇ ਚੋਣ ਜ਼ਾਬਤੇ ਤੋਂ ਕੁੱਝ ਮਿੰਟ ਪਹਿਲਾਂ ਮਾਮੂਲੀ 4161 ਅਸਾਮੀਆਂ ਭਰਨ ਦਾ ਇਸ਼ਤਿਹਾਰ ਦਿੱਤਾ ਸੀ, ਜਿਸ ਵਿੱਚ ਸਮਾਜਿਕ ਸਿੱਖਿਆ, ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੀਆਂ ਸਿਰਫ਼ 1405 ਮਾਮੂਲੀ ਆਸਾਮੀਆਂ ਦਿੱਤੀਆਂ ਗਈਆਂ, ਜਦਕਿ ਇਹਨਾਂ ਵਿਸ਼ਿਆਂ ਨਾਲ ਸੰਬੰਧਿਤ ਅਧਿਆਪਕਾਂ ਦੀ ਸਕੂਲਾਂ ਵਿੱਚ ਵੱਡੇ ਪੱਧਰ ਤੇ ਘਾਟ ਹੈ, ਇਹਨਾਂ ਵਿਸ਼ਿਆਂ ਦਾ ਕੰਮ ਹੋਰ ਵਿਸ਼ਿਆਂ ਦੇ ਅਧਿਆਪਕਾਂ ਤੋਂ ਲਿਆ ਜਾਂਦਾ ਹੈ ਜਿਸ ਕਰਕੇ ਸਮਾਜਿਕ ਸਿੱਖਿਆ, ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਫੇਲ ਹੋ ਰਹੇ ਹਨ। ਹੁਣ ਜਦ ਕਿ ਆਮ ਆਦਮੀ ਪਾਰਟੀ ਸਿਹਤ ਤੇ ਸਿੱਖਿਆ ਸੁਧਾਰਾਂ ਦੀ ਗੱਲ ਕਰਕੇ ਸੱਤਾ ਵਿੱਚ ਆਈ ਹੈ ਪਰ ਪੌਣਾਂ ਸਾਲ ਲੰਘਣ ਦੇ ਬਾਅਦ ਵੀ ਇਹਨਾਂ ਵਿਸ਼ਿਆਂ ਦੀਆਂ ਪੋਸਟਾਂ ਦਾ ਇਸ਼ਤਿਹਾਰ ਨਹੀਂ ਦਿੱਤਾ ਜਾ ਰਿਹਾ। ਬੇਰੁਜ਼ਗਾਰਾਂ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੁਆਰਾ ਸੋਸ਼ਲ ਮੀਡੀਆ ਤੇ ਅਧਿਆਪਕਾਂ ਦੁਆਰਾ ਸਕੂਲਾਂ ਵਿਚਲੀਆਂ ਕਮੀਆਂ ਨੂੰ ਨਾ ਦੱਸਣ ਤੇ ਅਧਿਆਪਕ ਵਰਗ ਦੀ ਜ਼ੁਬਾਨ ਬੰਦੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।
        
ਮੀਟਿੰਗ ਵਿੱਚ ਸੂਬਾਈ ਆਗੂਆਂ ਨੇ ਕਿਹਾ ਕਿ ਜੇ ਪੰਜਾਬ ਸਰਕਾਰ 55% ਦੀ ਸ਼ਰਤ ਨੂੰ ਰੱਦ ਕਰਕੇ ਜਲਦ ਸਮਾਜਿਕ ਸਿੱਖਿਆ, ਪੰਜਾਬੀ, ਹਿੰਦੀ ਵਿਸ਼ਿਆਂ ਦੀ ਵੱਡੀ ਗਿਣਤੀ ਵਿੱਚ ਭਰਤੀ ਨਹੀਂ ਕਰਦੀ ਤਾਂ ਸਰਕਾਰ ਖ਼ਿਲਾਫ਼ ਜਲਦ ਇੱਕ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਅਮਨਦੀਪ ਸੇਖਾ, ਜਰਨਲ ਸਕੱਤਰ ਗਗਨਦੀਪ ਕੌਰ ਗਰੇਵਾਲ, ਕੁਲਵੰਤ ਲੌਂਗੋਵਾਲ, ਹਰਦਮ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।
 
 

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ