Tuesday, April 16, 2024

National

ਭਾਰਤ-ਬੰਦ ਦੇ ਸੱਦੇ ਨੂੰ ਪੰਜਾਬ ਭਰ 'ਚ ਭਰਵਾਂ ਹੁੰਗਾਰਾ, ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ 550 ਤੋਂ ਵੱਧ ਥਾਵਾਂ 'ਤੇ ਰੋਸ-ਪ੍ਰਦਰਸ਼ਨ

ਦਲਜੀਤ ਕੌਰ ਭਵਾਨੀਗੜ੍ਹ | September 27, 2021 06:09 PM

ਪੰਜਾਬ ਭਰ 'ਚ ਔਰਤਾਂ ਅਤੇ ਨੌਜਵਾਨਾਂ ਦੀ ਵੱਡੀ ਗਿਣਤੀ 'ਚ ਸ਼ਮੂਲੀਅਤ ਨੇ ਸੰਘਰਸ਼ ਨੂੰ ਬਲ ਬਖ਼ਸ਼ਿਆ: ਕਿਸਾਨ ਆਗੂ
ਭਲਕੇ 28 ਸਤੰਬਰ ਨੂੰ ਕਿਸਾਨੀ-ਧਰਨਿਆਂ 'ਚ ਸ਼ਹੀਦ ਭਗਤ ਸਿੰਘ ਦਾ ਜਨਮ-ਦਿਹਾੜਾ ਮਨਾਉਣ ਦਾ ਸੱਦਾ
ਰੇਲਾਂ ਦੀ ਛੁੱਕ ਛੁੱਕ ਤੇ ਬੱਸਾਂ ਦੀ ਪੀਂ ਪੀਂ ਬੰਦ; ਬਜਾਰਾਂ 'ਚ ਸੁੰਨ ਪਸਰੀ
ਭਾਰਤ-ਬੰਦ ਦੇ ਸੱਦੇ ਨੂੰ ਲਾਮਿਸਾਲ ਹੁੰਗਾਰਾ ਬੈਂਕਾਂ ਸਮੇਤ ਸਮੂਹ ਸਰਕਾਰੀ ਤੇ ਨਿੱਜੀ ਅਦਾਰੇ ਬੰਦ ਰਹੇ
ਲੋਕਾਂ ਵਿੱਚ ਬੰਦ ਲਈ ਰਿਹਾ ਭਾਰੀ ਉਤਸ਼ਾਹ, ਧਰਨਿਆਂ ਵਾਲੀਆਂ ਥਾਵਾਂ 'ਤੇ ਰਿਕਾਰਡ-ਤੋੜ ਇਕੱਠ
ਦਿੱਲੀ ਦੇ ਬਾਰਡਰਾਂ ਤੇ ਕਿਸਾਨ-ਅੰਦੋਲਨ ਦੇ 10 ਮਹੀਨੇ ਪੂਰੇ

ਚੰਡੀਗੜ੍ਹ: ਕੇਂਦਰ ਸਰਕਾਰ ਦੇ ਤਿੰਨ ਖੇਤੀ-ਕਾਨੂੰਨਾਂ ਅਤੇ ਬਿਜ਼ਲੀ ਸੋਧ ਬਿਲ-2020 ਖਿਲਾਫ ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਬੰਦ ਦੇ ਸੱਦੇ ਨੂੰ ਪੰਜਾਬ ਭਰ 'ਚ ਵੱਡਾ ਹੁੰਗਾਰਾ ਮਿਲਿਆ।

ਕਿਸਾਨ-ਅੰਦੋਲਨ ਦੇ 10 ਮਹੀਨੇ ਪੂਰੇ ਹੋਣ 'ਤੇ ਕਿਸਾਨਾਂ ਨੇ ਕੇਂਦਰ-ਸਰਕਾਰ ਖ਼ਿਲਾਫ਼ 32 ਕਿਸਾਨ ਜਥੇਬੰਦੀਆਂ ਵੱਲੋਂ 550 ਤੋਂ ਵੱਧ ਥਾਵਾਂ 'ਤੇ ਧਰਨੇ ਲਾਉਂਦਿਆਂ ਕੇਂਦਰ ਸਰਕਾਰ ਦੇ 3 ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ-ਐਕਟ 2020 ਰੱਦ ਕਰਵਾਉਣ ਲਈ ਜ਼ਬਰਦਸਤ ਰੋਸ-ਪ੍ਰਦਰਸ਼ਨ ਕੀਤੇ ਗਏ।

ਸੂਬੇ ਭਰ 'ਚ ਕਰੀਬ 400 ਥਾਵਾਂ 'ਤੇ ਸੜਕੀ-ਜਾਮ, 20 ਤੋਂ ਵੱਧ ਥਾਵਾਂ 'ਤੇ ਰੇਲ-ਰੋਕੋ ਧਰਨੇ, 108 ਥਾਵਾਂ 'ਤੇ ਪਹਿਲਾਂ ਤੋਂ ਚਲਦੇ ਪੱਕੇ-ਧਰਨੇ ਅਤੇ ਸੈਂਕੜੇ ਥਾਵਾਂ 'ਤੇ ਸ਼ਹਿਰਾਂ ਦੇ ਬਜ਼ਾਰਾਂ 'ਚ ਰੋਸ-ਮਾਰਚ ਕੱਢੇ ਗਏ। ਸੂਬੇ-ਭਰ ਦੇ ਨੈਸ਼ਨਲ ਹਾਈਵੇ, ਸਟੇਟ ਹਾਈਵੇ ਸਮੇਤ ਅਹਿਮ-ਸੜਕੀ ਮਾਰਗ ਬਿਲਕੁਲ ਬੰਦ ਸਨ। ਸੂਬੇ ਨਾਲ ਲਗਦੇ ਸਾਰੇ ਗੁਆਂਢੀ ਰਾਜਾਂ ਤੋਂ ਆਵਜਾਈ ਬੰਦ ਕੀਤੀ ਗਈ। ਬੰਦ ਬਜ਼ਾਰਾਂ 'ਚ ਸੰਨਾਟਾ ਪਸਰਿਆ ਰਿਹਾ। ਕਿਸਾਨਾਂ ਵੱਲੋਂ ਆਵਾਜਾਈ ਬੰਦ ਹੋਣ ਕਾਰਨ ਜਾਮ 'ਚ ਫਸੇ ਲੋਕਾਂ ਲਈ ਲੰਗਰ ਦੇ ਪ੍ਰਬੰਧ ਕਰਨ ਵੀ ਢੁੱਕਵੇਂ ਯਤਨ ਕੀਤੇ ਗਏ ਸਨ।

ਸੂਬੇ ਭਰ 'ਚ ਕਿਸਾਨ ਜਥੇਬੰਦੀਆਂ ਦੇ ਧਰਨਿਆਂ ਦੌਰਾਨ ਟਰਾਂਸਪੋਰਟਰਾਂ, ਮੁਲਾਜ਼ਮਾਂ, ਆੜ੍ਹਤੀਆਂ, ਦੁਕਾਨਦਾਰਾਂ, ਮਜ਼ਦੂਰਾਂ, ਵਿਦਿਆਰਥੀਆਂ, ਨੌਜਵਾਨਾਂ, ਸਾਹਿਤਕਾਰਾਂ, ਰੰਗਕਰਮੀਆਂ ਅਤੇ ਵਪਾਰੀਆਂ ਵੱਲੋਂ ਸਹਿਯੋਗ ਕਰਦਿਆਂ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਗਈ।

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਜਗਜੀਤ ਸਿੰਘ ਡੱਲੇਵਾਲ, ਜਗਮੋਹਨ ਸਿੰਘ ਪਟਿਆਲਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਕੁਲਵੰਤ ਸਿੰਘ ਸੰਧੂ, ਜੰਗਬੀਰ ਸਿੰਘ ਚੌਹਾਨ, ਬਲਕਰਨ ਸਿੰਘ ਬਰਾੜ ਅਤੇ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਸ਼ਾਂਤਮਈ ਅਤੇ ਅਨੁਸ਼ਾਸਨ ਨਾਲ ਸੂਬੇ ਭਰ 'ਚ ਬੰਦ ਦੇ ਸੱਦੇ ਨੂੰ ਸਫਲ ਕੀਤਾ ਗਿਆ, ਜਿਸਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ਅੱਜ ਦੇ ਬੰਦ ਦੀ ਖਾਸ ਗੱਲ ਇਹ ਸੀ ਕਿ ਲੋਕਾਂ ਦਾ ਬੰਦ ਲਈ ਸਹਿਯੋਗ ਆਪ-ਮੁਹਾਰਾ ਸੀ। ਦੁਕਾਨਦਾਰਾਂ, ਕਾਰੋਬਾਰੀਆਂ, ਰੇਹੜੀ-ਫੜੀ ਵਾਲਿਆਂ ਆਦਿ ਤੋਂ ਲੈ ਕੇ ਹਰ ਵਰਗ ਵਿਚ ਭਾਰੀ ਜੋਸ਼ ਤੇ ਉਤਸ਼ਾਹ ਸੀ ਅਤੇ ਸਭ ਨੇ ਬਗੈਰ ਕਿਸੇ ਦਬਾਅ ਦੇ ਆਪਣੇ ਕਾਰੋਬਾਰ ਬੰਦ ਰੱਖੇ।

ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਸਖ਼ਤ ਲਹਿਜੇ ਵਿੱਚ ਚਿਤਾਵਨੀ ਦਿੱਤੀ ਕਿ ਖੇਤੀ ਕਾਨੂੰਨਾਂ ਨੂੰ ਦੀ ਵਾਪਸੀ ਤੱਕ ਸੰਘਰਸ਼ ਹੋਰ ਤੇਜ਼ ਅਤੇ ਵਿਸ਼ਾਲ ਹੋਵੇਗਾ।

ਕਿਸਾਨ ਆਗੂਆਂ ਨੇ ਲੋਕਾਂ ਨੂੰ ਇਸ ਬੰਦ ’ਚ ਸਾਥ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਬੰਦ ਕਿਸੇ ਨਿੱਜੀ ਮੁਫਾਦ ਲਈ ਨਹੀਂ, ਸਗੋਂ ਉਸ ਵਰਗ ਲਈ ਹੈ ਜੋ ਸਮੁੱਚੇ ਦੇਸ਼ ਨੂੰ ਅੰਨ ਮੁਹੱਈਆ ਕਰਵਾਉਂਦਾ ਹੈ ਇਸ ਕਰਕੇ ਜੋ ਵੀ ਵਿਅਕਤੀ ਅੰਨ ਖਾਂਦਾ ਹੈ ਉਸ ਨੂੰ ਇਸ ਬੰਦ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪੁੱਜ ਸਕੇ। ਜੋ ਆਵਾਜ਼ਾਈ ਅੱਜ ਸਵੇਰ ਬੰਦ ਤੋਂ ਪਹਿਲਾਂ ਚੱਲ ਰਹੀ ਸੀ ਉਸ ਨੂੰ ਉੱਥੇ ਹੀ ਰੋਕ ਦਿੱਤਾ ਗਿਆ।

ਵੱਖ-ਵੱਖ ਥਾਵਾਂ 'ਤੇ ਸੰਬੋਧਨ ਕਰਦਿਆਂ ਕਿਸਾਨ-ਆਗੂਆਂ ਨੇ ਕਿਹਾ ਕਿ 10 ਮਹੀਨਿਆਂ ਦੇ ਸੰਘਰਸ਼ ਦੌਰਾਨ 650 ਦੇ ਕਰੀਬ ਕਿਸਾਨ ਸ਼ਹੀਦ ਹੋ ਗਏ ਹਨ, ਪਰ ਕੇਂਦਰ-ਸਰਕਾਰ ਨੇ ਤਾਨਾਸ਼ਾਹੀ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਉਦੋਂ ਤੱਕ ਸੰਘਰਸ਼ ਲਈ ਡਟੀਆਂ ਰਹਿਣਗੀਆਂ, ਜਦੋਂ ਤੱਕ 3 ਖੇਤੀ ਕਾਨੂੰਨ, ਬਿਜਲੀ ਆਰਡੀਨੈਂਸ ਅਤੇ ਪਰਾਲੀ ਆਰਡੀਨੈਂਸ ਰੱਦ ਕਰਕੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਬੰਧੀ ਕਾਨੂੰਨ ਨਹੀਂ ਬਣਦਾ।

ਜ਼ਿਕਰਯੋਗ ਹੈ ਕਿ 32 ਕਿਸਾਨ-ਜਥੇਬੰਦੀਆਂ ਵੱਲੋਂ ਭਾਜਪਾ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅਤੇ ਅੰਬਾਨੀ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਸਮੇਤ 108 ਥਾਵਾਂ 'ਤੇ ਧਰਨੇ ਦਿਨ-ਰਾਤ ਜਾਰੀ ਹਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ