Sunday, April 28, 2024

National

ਮਨੀਪੁਰ ਦੀ ਘਟਨਾ ਦੇਸ਼ ਦੇ ਮੱਥੇ ਤੇ ਕਲੰਕ:-ਪਰਮਜੀਤ ਕੌਰ ਗੁਲਸ਼ਨ

PUNJAB NEWS EXPRESS | July 22, 2023 01:52 PM

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਮਨੀਪੁਰ ਦੀ ਘਟਨਾ ਨੂੰ ਸਮੁੱਚੇ ਦੇਸ਼ ਦੇ ਮੱਥੇ `ਤੇ ਕਲੰਕ ਅਤੇ ਬੇਹੱਦ ਸ਼ਰਮਨਾਕ ਕਰਾਰ ਦਿੰਦਿਆਂ ਅਪਰਾਧੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ ਨੂੰ ਅਜਿਹੀ ਸਜ਼ਾ ਮਿਲਣੀ ਚਾਹੀਦੀ ਹੈ ਕਿ ਦੂਜਿਆਂ ਲਈ ਵੀ ਇਕ ਮਿਸਾਲ ਸਾਬਿਤ ਹੋਵੇ। ਬੀਬੀ ਗੁਲਸ਼ਨ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ ਵਿਚ ਖ਼ੁਦ ਦਖ਼ਲ ਦੇਣ ਅਤੇ ਇਸ ਘਟਨਾ ਦੀ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਪੀੜਤਾਂ ਨੂੰ ਨਿਆਂ ਮਿਲ ਸਕੇ।
ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਨੂੰ ਆਜ਼ਾਦ ਹੋਏ 75 ਸਾਲ ਤੋਂ ਵੀ ਉੱਪਰ ਹੋ ਗਏ ਹਨ। ਪਰ ਇਸ ਸ਼ਰਮਨਾਕ ਘਟਨਾ ਮੁਤਾਬਕ ਔਰਤਾਂ ਹਾਲੇ ਵੀ ਗਲਾਮ ਹਨ। ਉਨ੍ਹਾਂ ਆਖਿਆ ਕਿ ਜਿਸ ਤਰੀਕੇ ਦੀ ਘਟਨਾ ਮਨੀਪੁਰ ਵਿਚ ਹੋਈ ਹੈ ਅਜਿਹੀ ਘਟਨਾ ਅੰਗ੍ਰੇਜਾਂ ਦੇ ਸਮੇਂ ਵਿਚ ਵੀ ਨਹੀ ਵਾਪਰੀ ਸੀ।ਇਸ ਘਟਨਾ ਨਾਲ ਸਿਰ ਸ਼ਰਮ ਨਾਲ ਝੁੱਕ ਜਾਂਦਾ ਕਿ ਅਸੀ ਇਸੇ ਦੇਸ਼ ਦੇ ਨਾਗਰਿਕ ਹਾਂ।
ਬੀਬੀ ਗੁਲਸ਼ਨ ਨੇ ਕਿਹਾ ਹੈ ਕਿ ਔਰਤਾਂ ਦੀ ਨਗਨ ਪਰੇਡ ਦੀ ਘਟਨਾ ਲਈ ਸਿੱਧੇ ਤੌਰ `ਤੇ ਉਥੇ ਦੀ ਸਥਾਨਕ ਸਰਕਾਰ ਜ਼ਿੰਮੇਵਾਰ ਹੈ। ਇਸ ਲਈ ਮਨੀਪੁਰ ਦੇ ਮੁੱਖ ਮੰਤਰੀ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਔਰਤਾਂ ਵਿਰੁੱਧ ਅਤਿਆਚਾਰ ਅਤੇ ਹੋਰ ਸੰਗੀਨ ਅਪਰਾਧ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਬੀਬੀ ਗੁਲਸ਼ਨ ਨੇ ਬਲਾਤਕਾਰ ਦੇ ਦੋਸ਼ੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦੀ ਵੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸਰਕਾਰ ਅਪਰਾਧ ਕਰਨ ਵਾਲਿਆਂ ਦੇ ਹੌਸਲੇ ਹੋਰ ਬੁਲੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧੀ ਕਿਸੇ ਵੀ ਤਰ੍ਹਾਂ ਦੀ ਸਹੂਲਤ ਦੇ ਹੱਕਦਾਰ ਨਹੀ ਹਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ