Friday, May 09, 2025
ਤਾਜਾ ਖਬਰਾਂ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

National

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦਲਜੀਤ ਕੌਰ  | August 06, 2023 11:54 PM
- ਔਰਤਾਂ ਨੂੰ ਜਨਤਕ ਤੌਰ 'ਤੇ ਨਿਰਵਸਤਰ ਕਰਨ ਅਤੇ ਪੂਰੇ ਦੇਸ਼ 'ਚ ਭਾਜਪਾ ਦੀ ਹਿੰਸਕ ਫਿਰਕੂ-ਫਾਸ਼ੀ ਮੁਹਿੰਮ ਖਿਲਾਫ਼ ਗਵਰਨਰ ਪੰਜਾਬ ਨੂੰ ਸੌਂਪਿਆ ਮੰਗ ਪੱਤਰ
ਐੱਸ ਏ ਐੱਸ ਨਗਰ:  ਮਨੀਪੁਰ 'ਚ 2 ਔਰਤਾਂ ਨੂੰ ਜਨਤਕ ਤੌਰ 'ਤੇ ਨਿਰਵਸਤਰ ਕਰਨ ਅਤੇ ਅਨੇਕਾਂ ਨੂੰ ਬਲਾਤਕਾਰ ਦਾ ਸ਼ਿਕਾਰ ਬਣਾਉਣ ਦੇ ਘਿਨਾਉਣੇ ਜੁਰਮਾਂ ਤੋਂ ਇਲਾਵਾ ਪੂਰੇ ਦੇਸ਼ ਵਿੱਚ ਭਾਜਪਾ ਹਕੂਮਤਾਂ ਵੱਲੋਂ ਚਲਾਈ ਜਾ ਰਹੀ ਹਿੰਸਕ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਅੱਜ ਇੱਥੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਤਾਦਾਦ ਵਿੱਚ ਪੁੱਜੀਆਂ ਔਰਤਾਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਅਗਵਾਈ ਹੇਠ ਗਵਰਨਰ ਹਾਊਸ ਵੱਲ ਰੋਹ ਭਰਪੂਰ ਮਾਰਚ ਕੀਤਾ ਅਤੇ ਗਵਰਨਰ ਪੰਜਾਬ ਨੂੰ ਮੰਗ ਪੱਤਰ ਸੌਂਪਿਆ। 
 
ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਰੋਸ ਮਾਰਚ ਤੋਂ ਪਹਿਲਾਂ ਪੁਡਾ ਭਵਨ ਮੋਹਾਲੀ ਵਿਖੇ ਕੀਤੀ ਗਈ ਰੋਹ ਭਰਪੂਰ ਔਰਤ ਰੈਲੀ ਦੌਰਾਨ ਪੂਰੇ ਪੰਡਾਲ ਵੱਲੋਂ ਹੱਥ ਖੜ੍ਹੇ ਕਰਕੇ ਮੰਗ ਕੀਤੀ ਗਈ ਕਿ ਮਨੀਪੁਰ ਦੀ ਫਿਰਕੂ-ਫਾਸ਼ੀ ਬਿਰੇਨ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਨੂੰ ਜੁਆਬਦੇਹ ਬਣਾਇਆ ਜਾਵੇ। ਔਰਤਾਂ ਨੂੰ ਨਿਰਵਸਤਰ ਕਰਕੇ ਸਰੇ-ਬਾਜਾਰ ਬੇਪਤ ਕਰਨ ਵਾਲੀਆਂ ਭੀੜਾਂ ਜੁਟਾਉਣ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਤੀਆਂ ਜਾਣ। ਫਿਰਕੂ-ਫਾਸ਼ੀ ਕਤਲ-ਓ-ਗਾਰਦ, ਸਾੜਫੂਕ, ਲੁੱਟਮਾਰ, ਪਿੰਡਾਂ ਦਾ ਉਜਾੜਾ ਅਤੇ ਧਾਰਮਿਕ ਸਥਾਨਾਂ ਦੀ ਬੇਹੁਰਮਤੀ ਬੰਦ ਕੀਤੀ ਜਾਵੇ ਅਤੇ ਇਹਨਾਂ ਜੁਰਮਾਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ। ਮਨੀਪੁਰ ਦੇ ਕਬਾਇਲੀ ਭਾਈਚਾਰਿਆਂ ਦੇ ਜਲ, ਜੰਗਲ ਤੇ ਜ਼ਮੀਨਾਂ ਨੂੰ ਹਥਿਆਉਣ ਲਈ ਚੁੱਕੇ ਜਾ ਰਹੇ ਸਾਰੇ ਕਾਨੂੰਨੀ, ਪ੍ਰਸ਼ਾਸਨਿਕ/ਸਿਆਸੀ ਤੇ ਹਿੰਸਕ ਕਦਮ ਵਾਪਸ ਲਏ ਜਾਣ। ਮਨੀਪੁਰ ਦੇ ਮੈਤਈ, ਕੁੱਕੀ ਅਤੇ ਹੋਰਨਾਂ ਭਾਈਚਾਰਿਆਂ ਦੀ ਏਕਤਾ ਦੀ ਮੁੜ-ਬਹਾਲੀ ਲਈ ਵਿਆਪਕ ਭਰੋਸਾ-ਬੰਨ੍ਹਾਊ ਕਦਮਾਂ ਨੂੰ ਅਮਲ ’ਚ ਲਿਆਂਦਾ ਜਾਵੇ। ਫਿਰਕੂ ਤੇ ਭਾਈਚਾਰਕ ਅਮਨ ਦੀ ਬਹਾਲੀ ਨੂੰ ਯਕੀਨੀ ਬਣਾਇਆ ਜਾਵੇ। ਜੰਗਲ ਸੰਭਾਲ (ਸੋਧ) ਕਾਨੂੰਨ 2023 ਵਾਪਸ ਲਿਆ ਜਾਵੇ। 
 
ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਿੰਦਰ ਕੌਰ ਬਿੰਦੂ ਨੇ ਦੋਸ਼ ਲਾਇਆ ਕਿ ਅੰਨ੍ਹਾ ਫਿਰਕੂ ਰਾਸ਼ਟਰਵਾਦ ਭੜਕਾ ਕੇ ਅਗਲੇ ਸਾਲ ਲੋਕ ਸਭਾ ਚੋਣਾਂ ਵਿੱਚ ਹਿੰਦੂ ਬਹੁਗਿਣਤੀ ਦਾ ਵੋਟ-ਲਾਹਾ ਲੈਣਾ ਇਸ ਮੁਹਿੰਮ ਦਾ ਇੱਕ ਫੌਰੀ ਨਿਸ਼ਾਨਾ ਹੈ, ਪਰ ਬਰਤਾਨਵੀ ਸਾਮਰਾਜੀਆਂ ਤੋਂ ਵਿਰਸੇ ਵਿੱਚ ਮਿਲੀ ਪਾੜੋ ਤੇ ਰਾਜ ਕਰੋ ਦੀ ਇਸ ਫ਼ਿਰਕੂ-ਫਾਸ਼ੀ ਨੀਤੀ ਦਾ ਅਸਲ ਨਿਸ਼ਾਨਾ ਕਿਰਤੀ ਲੋਕਾਂ ਨੂੰ ਆਪਸ ਵਿੱਚ ਲੜਾ ਕੇ ਉਨ੍ਹਾਂ ਦੇ ਜਲ, ਜੰਗਲ, ਜ਼ਮੀਨਾਂ ਸਮੇਤ ਸਾਰੇ ਜਨਤਕ ਕਾਰੋਬਾਰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੇ ਹਵਾਲੇ ਕਰਨਾ ਹੈ ਅਤੇ ਬੇਰੁਜ਼ਗਾਰੀ ਦਾ ਹੜ੍ਹ ਲਿਆ ਕੇ ਕਿਰਤ ਦੀ ਲੁੱਟ ਸਿਖਰਾਂ 'ਤੇ ਪਹੁੰਚਾਉਣਾ ਹੈ। 
 
ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਕੁਲਦੀਪ ਕੌਰ ਕੁੱਸਾ ਨੇ ਕਿਹਾ ਕਿ ਫਿਰਕਾਪ੍ਰਸਤੀ ਨਾਲ ਗ੍ਰਸਤ ਮੈਤੇਈ ਹਿੰਦੂਆਂ ਵੱਲੋਂ ਘੱਟ ਗਿਣਤੀ ਕੁੱਕੀ ਆਦਿਵਾਸੀ ਕਬੀਲੇ ਨੂੰ ਮੁੱਖ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਸੈਂਕੜੇ ਪਿੰਡਾਂ ਅਤੇ 300 ਚਰਚ ਘਰਾਂ ਨੂੰ ਸਾੜਨਾ, 150 ਤੋਂ ਵੱਧ ਕਤਲਾਂ ਸਮੇਤ ਸੈਂਕੜੇ ਪਿੰਡਾਂ ਦੇ ਦਹਿ-ਹਜ਼ਾਰਾਂ ਲੋਕਾਂ ਨੂੰ ਉਜਾੜਨਾ ਅਤੇ ਥਾਂ ਥਾਂ ਔਰਤਾਂ ਨੂੰ ਬਲਾਤਕਾਰ ਦਾ ਸ਼ਿਕਾਰ ਬਣਾਉਣਾ ਇਸੇ ਫਿਰਕੂ-ਫਾਸ਼ੀ ਨੀਤੀ ਦਾ ਹਿੱਸਾ ਹੈ। ਮਨਦੀਪ ਕੌਰ ਬਾਰਨ ਨੇ ਦੋਸ਼ ਲਾਇਆ ਕਿ ਅਜਿਹੇ ਫਿਰਕੂ ਹਿੰਸਕ ਅਨਸਰਾਂ ਦੁਆਰਾ ਸੈਂਕੜੇ ਥਾਣਿਆਂ ਦੇ 4500 ਤੋਂ ਵੱਧ ਆਧੁਨਿਕ ਹਥਿਆਰ, 5 ਲੱਖ ਤੋਂ ਵੱਧ ਗੋਲੀ ਸਿੱਕਾ ਅਤੇ ਪੁਲਸੀ ਵਰਦੀਆਂ ਲੁੱਟਣ ਮੌਕੇ ਪੁਲਿਸ ਵੱਲੋਂ ਅੱਖਾਂ ਮੀਚਣਾ ਬਿਰੇਨ ਸਰਕਾਰ ਦੀ ਫਾਸ਼ੀਵਾਦੀ ਨੀਤੀ ਦਾ ਮੂੰਹੋਂ ਬੋਲਦਾ ਸਬੂਤ ਹੈ। 
 
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਮੂਹ ਇਨਸਾਫਪਸੰਦ ਲੋਕਾਂ ਦੀ ਤਰਫੋਂ ਅਜਿਹੇ ਅਣਮਨੁੱਖੀ ਕਾਰਿਆਂ ਪ੍ਰਤੀ ਬਿਰੇਨ ਸਰਕਾਰ ਵੱਲੋਂ ਧਾਰਨ ਕੀਤੇ ਗਏ ਹੱਲਾਸ਼ੇਰੀ ਵਾਲੇ ਫਾਸ਼ੀਵਾਦੀ ਵਤੀਰੇ ਦੀ ਅਤੇ ਕੇਂਦਰ ਸਰਕਾਰ ਵੱਲੋਂ ਧਾਰੀ ਗਈ ਮੁਜਰਮਾਨਾ ਹਮਾਇਤੀ ਚੁੱਪ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਅੱਜ ਦੇ ਮੰਗ ਪੱਤਰ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਹੋਰ ਵੀ ਵਿਸ਼ਾਲ ਅਤੇ ਤਿੱਖੇ ਲੋਕ-ਘੋਲਾਂ ਦਾ ਸਾਹਮਣਾ ਕਰਨ ਲਈ ਮਨੀਪੁਰ ਤੇ ਕੇਂਦਰ ਦੀਆਂ ਸਰਕਾਰਾਂ ਨੂੰ ਸਖਤ ਚਿਤਾਵਨੀ ਦਿੱਤੀ। 
 
ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਕਮਲਜੀਤ ਕੌਰ ਬਰਨਾਲਾ ਨੇ ਨਿਭਾਈ। ਇਸ ਮੌਕੇ ਹਾਜ਼ਰ ਹੋਰ ਔਰਤ ਆਗੂਆਂ ਵਿੱਚ ਜਸਵੀਰ ਕੌਰ ਉਗਰਾਹਾਂ, ਗੁਰਮੇਲ ਕੌਰ ਦੁਲਮਾਂ, ਸਰੋਜ ਰਾਣੀ ਮਾਨਸਾ, ਹਰਿੰਦਰ ਕੌਰ ਮੱਦੂਛਾਂਗਾ ਅਤੇ ਦਵਿੰਦਰ ਕੌਰ ਗੁਰਦਾਸਪੁਰ ਸ਼ਾਮਲ ਸਨ। ਸੂਬਾ ਅਹੁਦੇਦਾਰ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ ਅਤੇ ਜਗਤਾਰ ਸਿੰਘ ਕਾਲਾਝਾੜ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਦੇ ਆਗੂ ਵੀ ਹਾਜ਼ਰ ਸਨ।
 
 

Have something to say? Post your comment

google.com, pub-6021921192250288, DIRECT, f08c47fec0942fa0

National

ਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀ

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰ

ਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ

ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਦਿੱਲੀ ਦੇ ਵੋਟਰ ਸਪੱਸ਼ਟ ਸੁਨੇਹਾ ਦਿੰਦੇ ਹਨ: 'ਭ੍ਰਿਸ਼ਟਾਚਾਰ' ਘੁਟਾਲਿਆਂ ਕਾਰਨ 'ਆਪ' ਦੀ ਲੀਡਰਸ਼ਿਪ ਹਾਰ ਗਈ

ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਕੇਜਰੀਵਾਲ ਨੇ ਹਾਰ ਮੰਨ ਲਈ, ਭਾਜਪਾ ਨੂੰ ਵਧਾਈ ਦਿੱਤੀ

ਦਿੱਲੀ ਚੋਣਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ਵਿੱਚ ਕੇਜਰੀਵਾਲ ਅੱਗੇ, ਮੁੱਖ ਮੰਤਰੀ ਆਤਿਸ਼ੀ, ਸਿਸੋਦੀਆ ਪਿੱਛੇ