Friday, May 09, 2025
ਤਾਜਾ ਖਬਰਾਂ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

National

ਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਸ਼ੋਮਣੀ ਕਮੇਟੀ ਦੇ ਸਕੱਤਰ ਗੁਰਚਰਨ ਸਿੰਘ ਨੇ ਸਖ਼ਤ ਨਿੰਦਾ ਕੀਤੀ ਹੈ

ਅਮਰੀਕ ਸਿੰਘ  | June 02, 2023 08:19 AM
ਅੰਮ੍ਰਿਤਸਰ: ਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਸ਼ੋਮਣੀ ਕਮੇਟੀ ਦੇ ਸਕੱਤਰ ਗੁਰਚਰਨ ਸਿੰਘ ਨੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਅਮਰੀਕਾ 'ਚ ਭਾਸ਼ਣ ਦਿੱਤਾ ਹੈ, ਜਿਸ 'ਚ ਉਸ ਨੇ ਕਿਹਾ ਕਿ ਮੈਂ ਇਕ ਭਾਰਤ ਜੋੜੋ ਯਾਤਰਾ ਕੀਤੀ ਹੈ, ਜੋ ਕਿ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਵਾਂਗ ਸੀ। ਸਕੱਤਰ ਗੁਰਚਰਨ ਸਿੰਘ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਸ਼ਰਮ ਆ ਰਹੀ ਹੈ ਕਿ ਮੈਂ ਰਾਹੁਲ ਗਾਂਧੀ ਦੀ ਗੱਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੋੜਾ ਰਿਹਾ ਹਾਂ। 
ਉਨ੍ਹਾਂ ਕਿਹਾ ਕਿ ਜਦੋਂ ਮੰਦਬੁੱਧੀ ਲੋਕ ਇਸ ਤਰ੍ਹਾਂ ਦੀਆਂ ਗੱਲਾਂ ਕਰਦੇ ਹਨ ਤਾਂ ਸੰਗਤ 'ਚ ਜਾਣਾ ਸਾਡੇ ਲਈ ਜ਼ਰੂਰੀ ਬਣ ਜਾਂਦਾ ਹੈ। 
ਅਮਰੀਕਾ ਦੌਰੇ ਦੌਰਾਨ ਰਾਹੁਲ ਗਾਂਧੀ ਨੇ ਭਾਸ਼ਣ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਇਕ ਟਿੱਪਣੀ ਕੀਤੀ ਜਿਸ ਮਗਰੋਂ ਉਹ ਸਿਆਸੀ ਵਿਰੋਧੀਆਂ ਅਤੇ ਖ਼ਾਸ ਕਰਨ ਸ਼੍ਰੋਮਣੀ ਕਮੇਟੀ ਦੇ ਨਿਸ਼ਾਨੇ 'ਤੇ ਆ ਗਏ ਹਨ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਅਸੀਂ ਜੋ ਭਾਰਤ ਜੋੜੋ ਯਾਤਰਾ ਕੀਤੀ ਹੈ, ਉਹ ਗੁਰੂ ਨਾਨਕ ਦੇਵ ਜੀ ਵੱਲੋਂ ਕੀਤੀ ਯਾਤਰਾ ਦੀ ਤੁਲਨਾ 'ਚ ਕੁਝ ਵੀ ਨਹੀਂ ਹੈ।
 ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਆਪਣੀ ਯਾਤਰਾ ਦੌਰਾਨ ਮੱਕਾ, ਸਾਊਦੀ ਅਰਬ, ਥਾਈਲੈਂਡ ਤੇ ਸ੍ਰੀ ਲੰਕਾ ਵੀ ਗਏ ਸਨ। ਉਨ੍ਹਾਂ ਕਿਹਾ ਕਿ ਇਹ ਮਹਾਪੁਰਸ਼ ਸਾਡੇ ਜਨਮ ਤੋਂ ਪਹਿਲਾਂ ਹੀ ਭਾਰਤ ਜੋੜੋ ਯਾਤਰਾ ਕਰ ਚੁੱਕੇ ਹਨ।
 
ਉਨ੍ਹਾਂ ਅੱਗੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਉਦਾਸੀਆਂ 'ਚ ਲੋਕਾਂ ਨੂੰ ਆਪਸ 'ਚ ਜੋੜਿਆ ਸੀ। ਉਨ੍ਹਾਂ ਨੇ ਲੋਕਾਂ ਨੂੰ ਸੁਧਾਰਨ ਲਈ ਉਦਾਸੀਆਂ ਕੀਤੀਆਂ ਸੀ। ਉਨ੍ਹਾਂ ਕਿਹਾ ਕਿ ਹੁਣ ਰਾਹੁਲ ਗਾਂਧੀ ਬੋਲ ਰਿਹਾ ਹੈ ਕਿ ਉਸ ਨੇ ਜੋ ਭਾਰਤ ਜੋੜੋ ਯਾਤਰਾ ਕੀਤੀ ਹੈ, ਉਹ ਗੁਰੂ ਜੀ ਯਾਤਰਾ ਦੀ ਤਰ੍ਹਾਂ ਹੈ। ਉਨ੍ਹਾਂ ਕਿਹਾ ਰਾਹੁਲ ਨੇ ਇਹ ਯਾਤਰਾ ਕੋਈ ਸਮਾਜ ਲਈ ਨਹੀਂ ਸੀ ਸਗੋਂ ਇਹ ਸਿਰਫ਼ ਚੋਣਾ ਲਈ ਕੀਤੀ ਗਈ ਸੀ। ਉਨ੍ਹਾਂ ਕਿਹਾ ਜੋ ਉਸ ਨੇ ਭਾਸ਼ਣ ਦਿੱਤਾ ਹੈ, ਸ਼ੋਮਣੀ ਕਮੇਟੀ ਇਸ ਗੱਲ ਦੀ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਚਾਹੁੰਦੇ ਹਾਂ ਸਿੱਖ ਸੰਗਤ ਆਉਣ ਵਾਲੇ ਸਮੇਂ 'ਚ ਇਸ ਗੱਲ ਦਾ ਜਵਾਬ ਜ਼ਰੂਰ ਮੰਗੇ।

Have something to say? Post your comment

google.com, pub-6021921192250288, DIRECT, f08c47fec0942fa0

National

ਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀ

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰ

ਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ

ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਦਿੱਲੀ ਦੇ ਵੋਟਰ ਸਪੱਸ਼ਟ ਸੁਨੇਹਾ ਦਿੰਦੇ ਹਨ: 'ਭ੍ਰਿਸ਼ਟਾਚਾਰ' ਘੁਟਾਲਿਆਂ ਕਾਰਨ 'ਆਪ' ਦੀ ਲੀਡਰਸ਼ਿਪ ਹਾਰ ਗਈ

ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਕੇਜਰੀਵਾਲ ਨੇ ਹਾਰ ਮੰਨ ਲਈ, ਭਾਜਪਾ ਨੂੰ ਵਧਾਈ ਦਿੱਤੀ

ਦਿੱਲੀ ਚੋਣਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ਵਿੱਚ ਕੇਜਰੀਵਾਲ ਅੱਗੇ, ਮੁੱਖ ਮੰਤਰੀ ਆਤਿਸ਼ੀ, ਸਿਸੋਦੀਆ ਪਿੱਛੇ