Saturday, May 18, 2024

National

ਲਾਕਡਾਊਨ ਅਤੇ ਕੋਵਿਡ-19 ਦੌਰਾਨ ਘਰ ਬੈਠੇ ਨੌਜਵਾਨਾਂ ਲਈ ਵਰਦਾਨ ਬਣਿਆ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ

punjab newsline | July 22, 2020 04:45 PM

ਪਟਿਆਲਾ:ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ'ਘਰ ਘਰ ਰੋਜ਼ਗਾਰ' ਤਹਿਤ ਸਥਾਪਤ ਕੀਤਾ ਗਿਆ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬੇਰੋਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ, ਸਵੈ ਰੋਜ਼ਗਾਰ, ਹੁਨਰ ਸਿਖਲਾਈ ਅਤੇ ਕਿੱਤਾ ਅਗਵਾਈ ਦੇਣ ਲਈ ਅਣਥੱਕ ਉਪਰਾਲੇ ਕਰ ਰਿਹਾ ਹੈ। ਬਿਊਰੋ ਵੱਲੋਂ ਪਿਛਲੇ ਚਾਰ ਮਹੀਨਿਆਂ ਦੌਰਾਨ ਕੀਤੇ ਕੰਮ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਕੋਵਿਡ-19 ਕਾਰਨ ਲਾਕਡਾਊਨ ਦੌਰਾਨ ਵੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਲਈ ਆਨਲਾਈਨ ਕਾਊਂਸਲਿੰਗ ਅਤੇ ਵਰਚੂਅਲ ਪਲੇਸਮੈਂਟ ਕੈਂਪ ਲਗਾ ਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਰਿਹਾ ਹੈ।
  ਉਨ੍ਹਾਂ ਦੱਸਿਆ ਕਿ ਮਾਰਚ 2020 ਤੋਂ ਲੈ ਕੇ ਹੁਣ ਤੱਕ ਕੁੱਲ 9521 ਨੌਜਵਾਨਾਂ ਦੀwww.pgrkam.comਪੋਰਟਲ 'ਤੇ ਰਜਿਸਟਰੇਸ਼ਨ ਕੀਤੀ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰੋਜ਼ਗਾਰ ਦੇਣ ਵਾਲਿਆਂ ਨਾਲ ਸੰਪਰਕ ਸਥਾਪਿਤ ਕਰਕੇ10827ਅਸਾਮੀਆਂ ਸੂਬੇ ਦੇ ਪੜ੍ਹੇ ਲਿਖੇ ਅਤੇ ਅਨਪੜ੍ਹ ਬੇਰੋਜ਼ਗਾਰਾਂ ਲਈ ਇਕੱਤਰ ਕੀਤੀਆਂ ਗਈਆਂ ਹਨ।  ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੋਵਿਡ ਮਹਾਂਮਾਰੀ ਦੌਰਾਨ ਹਰ ਬੇਰੁਜ਼ਗਾਰ ਦੀ ਚਿੰਤਾ ਨੂੰ ਦੂਰ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰਜਿਸਟਰਡ ਪ੍ਰਾਰਥੀਆਂ ਨੂੰ ਇਕੱਤਰ ਕੀਤੀਆਂ ਗਈਆਂ ਅਸਾਮੀਆਂ 'ਤੇ ਪਲੇਸਮੈਂਟ ਕਰਵਾਉਣ ਲਈ ਪੁਰ ਜ਼ੋਰ ਉਪਰਾਲੇ ਕੀਤੇ ਗਏ। ਜਿਸ ਦੇ ਨਤੀਜੇ ਵਜੋਂ 6588 ਲੇਬਰ ਅਤੇ 1341 ਸਕਿੱਲਡ ਅਤੇ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਲਗਭਗ 2000 ਸਵੈ ਰੋਜ਼ਗਾਰ ਦੇ ਇੱਛੁਕ ਪ੍ਰਾਰਥੀਆਂ ਦੀਆਂ ਰਿਣ ਅਰਜ਼ੀਆਂ ਬੈਂਕਾਂ ਨੂੰ ਭੇਜੀਆਂ ਗਈਆਂ।
 ਸਿੰਪੀ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 527 ਰਜਿਸਟਰਡ ਪ੍ਰਾਰਥੀਆਂ ਨੂੰ ਵੱਖ ਵੱਖ ਕਿੱਤਿਆਂ, ਰੋਜ਼ਗਾਰ ਦੇ ਮੌਕਿਆਂ ਸਬੰਧੀ ਆਨਲਾਈਨ ਵਿਅਕਤੀਗਤ ਅਗਵਾਈ ਦਿੱਤੀ ਗਈ। ਬਿਊਰੋ ਵੱਲੋਂ 55 ਆਨਲਾਈਨ ਵੈਬੀਨਾਰ ਲਗਵਾਏ ਗਏ ਜਿਸ ਵਿਚ ਉਘੇ ਕਿੱਤਾ ਮਾਹਰ ਬੁਲਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਵਾਈ ਗਈ ਜਿਵੇਂ ਇੰਟਰਵਿਊ ਸਕਿਲ, ਰਿਜ਼ਿਊਮ ਮੇਕਿੰਗ, ਕਮਿਊਨੀਕੇਸ਼ਨ ਸਕਿਲ, ਪੋਸਟ ਕੋਵਿਡ-19 ਅਤੇ ਨੌਕਰੀਆਂ ਦੀ ਸਥਿਤੀ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਇਸੇ ਲੜੀ ਵਿਚ ਪੰਜਾਬ ਸਰਕਾਰ ਵੱਲੋਂ 24 ਜੁਲਾਈ 2020 ਨੂੰ ਰਾਜਪੱਧਰੀ ਵੈਬੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਵਿਚ ਨਾਮੀ ਕੰਪਨੀਆਂ ਜਿਵੇਂ ਮਾਈਕਰੋਸਾਫ਼ਟ, ਵਾਲਮਾਰਟ, ਪੈਪਸੀਕੋ ਅਤੇ ਡੈਲ ਦੇ ਨੁਮਾਇੰਦੇ ਕੋਵਿਡ-19 ਦੌਰਾਨ ਅਤੇ ਇਸ ਤੋਂ ਬਾਅਦ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਦੇਣਗੇ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦੇ ਸੀ.ਈ.ਉ.  ਕਮ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਵੈਬੀਨਾਰ ਲਈ www.pgrkam.com ਤੇ ਰਜਿਸਟਰ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਈ-ਲਾਈਬ੍ਰੇਰੀ ਸ਼ੁਰੂ ਕੀਤੀ ਗਈ ਹੈ। ਜਿਸ ਤੇ ਰੋਜ਼ਾਨਾ ਅਖਬਾਰ ਅਤੇ ਮੁਕਾਬਲੇ ਦੀ ਤਿਆਰੀ ਲਈ ਜ਼ਰੂਰੀ ਮੈਗਜ਼ੀਨ ਉਪਲਬਧ ਕਰਵਾਉਣ ਲਈ ਵਿਦਿਆਰਥੀਆਂ ਨੂੰ ਲਾਈਬ੍ਰੇਰੀ ਦੀ ਸੁਵਿਧਾ ਵੀ ਉਪਲਬੱਧ ਕਰਵਾਈ ਗਈ ਹੈ।
ਇਸ ਤੋਂ ਇਲਾਵਾ ਸੋਸ਼ਲ ਮੀਡੀਆ ਉਤੇ ਫੇਸਬੁੱਕ, ਇੰਸਟਾਗ੍ਰਾਮ, ਟਵਿਟਰ ਅਤੇ ਯੂ ਟਿਊੁਬ ਚੈਨਲ ਰਾਹੀਂ ਰਜਿਸਟਰਡ ਪ੍ਰਾਰਥੀਆਂ ਨਾਲ ਲਾਈਵ ਕਾਊਂਸਲਿੰਗ ਸੈਸ਼ਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਪਲੇਸਮੈਂਟ ਕੈਂਪ ਅਤੇ ਰੋਜ਼ਗਾਰ ਤੇ ਮੌਕਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ।
 ਸੀ.ਈ.ਉ. ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਬੇਰੋਜ਼ਗਾਰ ਦੀ ਚਿੰਤਾ ਪ੍ਰਤੀ ਸੰਵੇਦਨਸ਼ੀਲ ਹੈ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਰੋਜ਼ਗਾਰ ਦੀ ਸਮੱਸਿਆ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰ: 9877610877 ਅਤੇ ਈਮੇਲ ਆਈ.ਡੀ.dbeepathelp@gmail.com  ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ