Sunday, April 28, 2024

National

ਵਿਜੀਲੈਂਸ ਬਿਊਰੋ ਨੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ., ਤੇ ਲਾਈਨਮੈਨ ਕਾਬੂ

PUNJAB NEWS EXPRESS5 | May 31, 2023 06:03 PM

ਦੋਸ਼ੀ ਬਿਜਲੀ ਮੁਲਾਜ਼ਮ ਪਹਿਲਾਂ ਹੀ ਫੋਨਪੇਅ ਰਾਹੀਂ ਲੈ ਚੁੱਕੇ ਨੇ 34, 000 ਰੁਪਏ

ਚੰਡੀਗੜ:  ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪੀ.ਐਸ.ਪੀ.ਸੀ.ਐਲ. ਫੋਕਲ ਪੁਆਇੰਟ ਡਿਵੀਜ਼ਨ ਲੁਧਿਆਣਾ ਵਿਖੇ ਤਾਇਨਾਤ ਇਕ ਸਬ ਡਿਵੀਜ਼ਨਲ ਅਫਸਰ (ਐਸ.ਡੀ.ਓ.) ਮੋਹਨ ਲਾਲ ਅਤੇ ਇਕ ਲਾਈਨਮੈਨ ਹਰਦੀਪ ਸਿੰਘ ਨੂੰ 5, 000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸ.ਡੀ.ਓ ਅਤੇ ਲਾਈਨਮੈਨ ਨੂੰ ਲੋਕੇਸ਼ ਮੋਦੀ, ਵਾਸੀ ਬਿੱਟੂ ਕਾਲੋਨੀ, ਤਾਜਪੁਰ ਰੋਡ, ਪਿੰਡ ਭਾਮੀਆਂ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਐਸ.ਡੀ.ਓ ਅਤੇ ਲਾਈਨਮੈਨ ਨੇ ਉਸ ਦੀ ਫੈਕਟਰੀ 'ਜੀਵਨ ਸੰਨਜ਼' ਦਾ ਦੌਰਾ ਕਰਕੇ ਰਿਸ਼ਵਤ ਦੇਣ ਦੀ ਧਮਕੀ ਦਿੱਤੀ ਹੈ ਨਹੀਂ ਤਾਂ ਉਹ ਉਸ ਦੀ ਫੈਕਟਰੀ ਦਾ ਬਿਜਲੀ ਕੁਨੈਕਸ਼ਨ ਕੱਟ ਦੇਣਗੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦੀ ਫੈਕਟਰੀ ਦਾ ਬਿਜਲੀ ਬਿੱਲ ਵਿੱਤੀ ਸਮੱਸਿਆ ਕਾਰਨ ਬਕਾਇਆ ਸੀ ਅਤੇ ਪੀ.ਐਸ.ਪੀ.ਸੀ.ਐਲ. ਨੇ ਕੁਨੈਕਸ਼ਨ ਕੱਟਣ ਦੇ ਹੁਕਮ ਜਾਰੀ ਕੀਤੇ ਸਨ। ਉਸ ਨੇ ਦੋਸ਼ ਲਾਇਆ ਕਿ ਦੋਵੇਂ ਬਿਜਲੀ ਮੁਲਾਜ਼ਮ ਪਹਿਲਾਂ ਵੀ ਵੱਖ-ਵੱਖ ਮਿਤੀਆਂ 'ਤੇ ਸ਼ਿਕਾਇਤਕਰਤਾ ਤੋਂ 34, 000 ਰੁਪਏ ਦੀ ਰਿਸ਼ਵਤ ਦੇ ਪੈਸੇ ਫੋਨਪੇਅ ਐਪ ਰਾਹੀਂ ਕਿਸ਼ਤਾਂ ਵਿੱਚ ਲੈ ਚੁੱਕੇ ਹਨ ਅਤੇ ਰਿਸ਼ਵਤ ਵਜੋਂ ਹੋਰ ਪੈਸੇ ਦੀ ਮੰਗ ਕਰ ਰਹੇ ਹਨ।
ਬੁਲਾਰੇ ਨੇ ਦੱਸਿਆ ਕਿ ਇਸ ਸੂਚਨਾ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਨੇ ਜਾਲ ਵਿਛਾਇਆ ਅਤੇ ਉਕਤ ਦੋਸ਼ੀ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5, 000 ਰੁਪਏ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਮਾਮਲੇ ਵਿੱਚ ਉਕਤ ਸਹਿ ਮੁਲਜ਼ਮ ਐਸਡੀਓ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।
ਉਨਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾ 7 ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਮਿਤੀ 31-05-2023 ਨੂੰ ਐਫ.ਆਈ.ਆਰ ਨੰਬਰ 11 ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ