Wednesday, July 15, 2026

National

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ 

ਦਲਜੀਤ ਕੌਰ  | May 25, 2023 08:32 PM
ਉਸਦੇ ਸਾਥੀ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤਖੋਰੀ ਦਾ ਮਾਮਲਾ ਦਰਜ
ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਫੁਟਕਲ ਸ਼ਾਖ਼ਾ, ਤਹਿਸੀਲ ਦਫ਼ਤਰ, ਸੰਗਰੂਰ ਵਿਖੇ ਤਾਇਨਾਤ ਕਲਰਕ ਅੰਕਿਤ ਗਰਗ ਨੂੰ 7, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਉਸਦੇ ਸਾਥੀ ਅਤੇ ਸਹਿ ਦੋਸ਼ੀ ਕ੍ਰਿਸ਼ਨ ਕੁਮਾਰ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤ ਮੰਗਣ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਰਿਸ਼ਵਤਖੋਰੀ ਦਾ ਇਹ ਮਾਮਲਾ ਸੰਗਰੂਰ ਦੇ ਇੱਕ ਆਈਲੈਟਸ ਇੰਸਟੀਚਿਊਟ ਦੇ ਮਾਲਕ ਹਰਕੀਰਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
 
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਦਫ਼ਤਰ ਦੇ ਕਲਰਕ ਅੰਕਿਤ ਗਰਗ ਅਤੇ ਜੂਨੀਅਰ ਸਹਾਇਕ ਕ੍ਰਿਸ਼ਨ ਕੁਮਾਰ ਨੇ ਉਸਦੀ ਇੰਸਟੀਚਿਊਟ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਲਾਇਸੰਸ ਪ੍ਰਾਪਤ ਕਰਨ ਸਬੰਧੀ ਰਿਪੋਰਟ ਉਸ ਦੇ ਪੱਖ ਵਿੱਚ ਦੇਣ ਬਦਲੇ ਰਿਸ਼ਵਤ ਵਜੋਂ 20, 000 ਰੁਪਏ ਦੀ ਮੰਗ ਕੀਤੀ ਪਰ ਸੌਦਾ 12, 000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5, 000 ਰੁਪਏ ਪਹਿਲਾਂ ਹੀ ਲੈ ਚੁੱਕੇ ਹਨ ਅਤੇ ਬਾਕੀ ਰਕਮ ਦੀ ਮੰਗ ਕਰ ਰਹੇ ਹਨ।
 
ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਦੋਸ਼ੀ ਅੰਕਿਤ ਗਰਗ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਦੋਵੇਂ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
 
 

Have something to say? Post your comment

google.com, pub-6021921192250288, DIRECT, f08c47fec0942fa0

National

ਸੋਨਮ ਵਾਂਗਚੁਕ 17 ਦਿਨਾਂ ਤੋਂ ਭੁੱਖ ਹੜਤਾਲ 'ਤੇ, 8.5 ਕਿਲੋ ਭਾਰ ਘਟਿਆ

ਕੇਰਲ ਦੇ ਵਾਇਨਾਡ ਵਿੱਚ ਜ਼ਮੀਨ ਖਿਸਕਣ ਕਾਰਨ ਦੋ ਦੀ ਮੌਤ, ਕਈ ਮਲਬੇ ਹੇਠ ਦਬੇ

ਪਤਨੀ ਨੇ ਪਤੀ ਦਾ ਕਤਲ ਕਰਕੇ ਲਾਸ਼ ਨੂੰ ਬਾਥਰੂਮ ਵਿੱਚ ਦੱਬਿਆ, 45 ਦਿਨਾਂ ਬਾਅਦ ਹੋਇਆ ਖੁਲਾਸਾ

ਕੇਂਦਰ ਸਰਕਾਰ ਨੇ 23 ਵਿਅਕਤੀਆਂ ਨੂੰ ਅੱਤਵਾਦੀ ਐਲਾਨਿਆ, ਲਿਸਟ 'ਚ ਰਾਮ ਮੰਦਰ ਦੀ ਰੇਕੀ ਕਰਨ ਵਾਲਾ ਵੀ ਸ਼ਾਮਿਲ

ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਜੈਸ਼ ਦੇ ਅੱਠ ਅੱਤਵਾਦੀ ਗ੍ਰਿਫ਼ਤਾਰ

WhatsApp ਵੱਲੋਂ ਨਵੇਂ 'ਫੀਚਰ' ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ

ਸੋਨੇ-ਚਾਂਦੀ ਦੇ ਭਾਅ ਨੇ ਫੇਰ ਫੜੀ ਤੇਜ਼ੀ

ਮਮਤਾ ਬੈਨਰਜੀ ਤੋਂ ਵੱਖ ਹੋਇਆ ਬਾਗ਼ੀ ਧੜਾ

WhatsApp 'ਚ ਐਡ ਹੋਵੇਗਾ ਨਵਾਂ ਫ਼ੀਚਰ, ਬਿਨਾਂ ਕਿਸੇ ਨੂੰ ਨੰਬਰ ਦਿੱਤੇ ਯੂਜ਼ਰਨੇਮ ਦੀ ਵਰਤੋਂ ਕਰਕੇ ਕੀਤੀ ਜਾ ਸਕੇਗੀ ਚੈਟ

ਕਸ਼ਮੀਰੀ ਪੰਡਿਤ ਨਰਸ ਅਗਵਾ-ਕਤਲ ਮਾਮਲਾ: 36 ਸਾਲਾਂ ਬਾਅਦ ਚਾਰਜਸ਼ੀਟ ਦਾਖਲ