Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ਦੇ 34 ਨਵ-ਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

PUNJAB NEWS EXPRESS | May 28, 2021 06:22 PM

ਚੰਡੀਗੜ੍ਹ: ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਦੇ 34 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਪੰਜਾਬ ਭਵਨ ਵਿਖੇ ਹੋਏ ਪ੍ਰੋਗਰਾਮ ਦੌਰਾਨ ਸਿਰਫ਼ ਪੰਜ ਨੌਜਵਾਨਾਂ ਨੂੰ ਹੀ ਬੁਲਾਇਆ ਗਿਆ ਸੀ ਅਤੇ ਬਾਕੀ 29 ਕਰਮਚਾਰੀ ਵਰਚੁਅਲ ਤੌਰ ‘ਤੇ ਨਿਯੁਕਤੀ ਪੱਤਰ ਪ੍ਰਾਪਤ ਕਰਨਗੇ। ਸਾਰੇ 34 ਕਰਮਚਾਰੀਆਂ ਨੂੰ ਤਰਸ ਦੇ ਅਧਾਰ 'ਤੇ ਵਿਭਾਗ ਵਿਚ ਵੱਖ-ਵੱਖ ਅਸਾਮੀਆਂ 'ਤੇ ਤਾਇਨਾਤ ਕੀਤਾ ਗਿਆ ਜਿਸ ਵਿਚ 13 ਕਲਰਕ, 3 ਐਸ.ਐਲ.ਏਜ਼, 11 ਚਪੜਾਸੀ, 6 ਚੌਕੀਦਾਰ ਅਤੇ ਇਕ ਸਫ਼ਾਈ ਸੇਵਕ ਸ਼ਾਮਲ ਹੈ।
ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ ਮ੍ਰਿਤਕ ਮੁਲਾਜ਼ਮਾਂ ਦੇ ਨੁਕਸਾਨ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ ਪਰ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਸਰਕਾਰ ਨੇ ਉਨ੍ਹਾਂ ਨੂੰ ਰੋਜ਼ੀ-ਰੋਟੀ ਦੇ ਸਨਮਾਨ ਯੋਗ ਸਾਧਨ ਮੁਹੱਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਨਵੇਂ ਕਰਮਚਾਰੀ ਆਪਣੀ ਮਿਹਨਤ ਅਤੇ ਕੰਮ ਪ੍ਰਤੀ ਇਮਾਨਦਾਰੀ ਨਾਲ ਸਰਕਾਰ ਦੀ ਉਮੀਦ ’ਤੇ ਖਰੇ ਉਤਰਨਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜ਼ੀਆਂ ‘ਤੇ ਤੇਜ਼ੀ ਨਾਲ ਕਾਰਵਾਈ ਯਕੀਨੀ ਬਣਾਈ ਅਤੇ ਪਰਿਵਾਰਾਂ ਤੋਂ ਦਰਖਾਸਤਾਂ ਮਿਲਣ ਦੇ ਕੁਝ ਮਹੀਨਿਆਂ ਵਿੱਚ ਹੀ ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਾਕੀ ਮਾਮਲਿਆਂ ਵਿਚ ਤਰਸ ਦੇ ਅਧਾਰ 'ਤੇ ਨਿਯੁਕਤੀ ਪੱਤਰ ਜਲਦ ਦੇ ਦਿੱਤੇ ਜਾਣਗੇ।
ਇਸ ਮੌਕੇ ਡੀ.ਪੀ.ਆਈ. ਸੈਕੰਡਰੀ ਸੁਖਜੀਤ ਪਾਲ ਸਿੰਘ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ