Friday, May 09, 2025
ਤਾਜਾ ਖਬਰਾਂ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

National

ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

PUNJAB NEWS EXPRESS5 | May 12, 2023 09:04 PM

* ਇੰਡਸਟਰੀ ਦੀ ਖੱਜਲ-ਖੁਆਰੀ ਦੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਨਿਵੇਕਲਾ ਉਪਰਾਲਾ
* ਇੰਡਸਟਰੀ ਲਈ ਹਰੇ ਰੰਗ ਦੇ ਸਟੈਂਪ ਪੇਪਰ ਦਾ ਨੋਟੀਫਿਕੇਸ਼ਨ ਕੀਤਾ ਜਾਰੀ
* 15 ਦਿਨਾਂ ਦੇ ਅੰਦਰ ਸਾਰੀਆਂ ਐਨ.ਓ.ਸੀ. ਕੀਤੀਆਂ ਜਾਣਗੀਆਂ ਜਾਰੀ
* ਪੰਜਾਬ 'ਚ ਵੱਧ ਤੋਂ ਵੱਧ ਨਿਵੇਸ਼ ਤੇ ਨੌਜਵਾਨਾਂ ਨੂੰ ਰੋਜ਼ਗਾਰ ਸਾਡੀ ਤਰਜੀਹ
ਚੰਡੀਗੜ੍ਹ, : 
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਦੀ ਸਹੂਲਤ ਲਈ ਹਰੇ ਰੰਗ ਦੇ ਸਟੈਂਪ ਪੇਪਰ ਸ਼ੁਰੂ ਕਰਨ ਦਾ ਐਲਾਨ ਕਰਨ ਨਾਲ ਪੰਜਾਬ ਅੱਜ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਲਾਂਚ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

ਅੱਜ ਇੱਥੇ ਜਾਰੀ ਵੀਡੀਓ ਰਾਹੀਂ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਉਤਸ਼ਾਹਿਤ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਸਨਅਤਕਾਰ ਜੋ ਸੂਬੇ ਵਿੱਚ ਆਪਣੀ ਸਨਅਤੀ ਇਕਾਈ ਸਥਾਪਤ ਕਰਨ ਦਾ ਇੱਛੁਕ ਹੈ, ਉਹ ਇਨਵੈਸਟ ਪੰਜਾਬ ਪੋਰਟਲ ਰਾਹੀਂ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਉਹਨਾਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਿਰਫ ਇਸ ਇਕੋ ਸਟੈਂਪ ਪੇਪਰ ਨੂੰ ਖਰੀਦ ਕੇ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਅੱਗ ਅਤੇ ਹੋਰ ਵਿਭਾਗਾਂ ਤੋਂ ਮਨਜ਼ੂਰੀਆਂ ਲੈਣ ਲਈ ਲੋੜੀਂਦੀਆਂ ਵੱਖ-ਵੱਖ ਫੀਸਾਂ ਅਦਾ ਕਰਨੀਆਂ ਪੈਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਟੈਂਪ ਪੇਪਰ ਖਰੀਦਣ ਉਪਰੰਤ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਹੋ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਵਿਚਾਰ ਇਸ ਸਾਲ ਦੇ ਸ਼ੁਰੂ ਵਿੱਚ ਆਯੋਜਿਤ ਇਨਵੈਸਟ ਪੰਜਾਬ ਦੌਰਾਨ ਸੂਬੇ ਅਤੇ ਦੇਸ਼ ਭਰ ਦੇ ਉਦਯੋਗਿਕ ਕਾਰੋਬਾਰੀਆਂ ਨਾਲ ਮੀਟਿੰਗਾਂ ਉਪਰੰਤ ਆਇਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਪਹਿਲਕਦਮੀ ਨਾਲ ਉਦਯੋਗਪਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਕੇ ਉਨ੍ਹਾਂ ਨੂੰ ਵੱਡੀ ਸਹੂਲਤ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇ ਰੰਗ ਦਾ ਸਟੈਂਪ ਪੇਪਰ ਇਸ ਗੱਲ ਦਾ ਪ੍ਰਤੀਕ ਹੋਵੇਗਾ ਕਿ ਸਨਅਤਕਾਰ ਪਹਿਲਾਂ ਹੀ ਯੂਨਿਟ ਸਥਾਪਿਤ ਕਰਨ ਲਈ ਲੋੜੀਂਦੀਆਂ ਮਨਜ਼ੂਰੀਆਂ ਲਈ ਸਾਰੀ ਫੀਸ ਅਦਾ ਕਰ ਚੁੱਕੇ ਹਨ। ਉਹਨਾਂ ਐਲਾਨ ਕੀਤਾ ਕਿ ਇਕ ਪਾਸੇ ਜ਼ਮੀਨੀ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਅਤੇ ਦੂਜੇ ਪਾਸੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਮਕਾਨਾਂ ਅਤੇ ਹੋਰ ਖੇਤਰਾਂ ਵਿੱਚ ਵੀ ਇਹੀ ਕਲਰ ਕੋਡਿੰਗ ਸਟੈਂਪ ਪੇਪਰ ਲਾਗੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਵਿਲੱਖਣ ਵਿਚਾਰ ਸਦਕਾ ਪੰਜਾਬ ਉਦਯੋਗਿਕ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨੇਕ ਪਹਿਲਕਦਮੀ ਨਾਲ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਇਸ ਦਿਸ਼ਾ ਵੱਲ ਕੇਂਦਰਤ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੀ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਅਪਣਾਉਣਗੇ।    

Have something to say? Post your comment

google.com, pub-6021921192250288, DIRECT, f08c47fec0942fa0

National

ਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀ

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰ

ਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ

ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਦਿੱਲੀ ਦੇ ਵੋਟਰ ਸਪੱਸ਼ਟ ਸੁਨੇਹਾ ਦਿੰਦੇ ਹਨ: 'ਭ੍ਰਿਸ਼ਟਾਚਾਰ' ਘੁਟਾਲਿਆਂ ਕਾਰਨ 'ਆਪ' ਦੀ ਲੀਡਰਸ਼ਿਪ ਹਾਰ ਗਈ

ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਕੇਜਰੀਵਾਲ ਨੇ ਹਾਰ ਮੰਨ ਲਈ, ਭਾਜਪਾ ਨੂੰ ਵਧਾਈ ਦਿੱਤੀ

ਦਿੱਲੀ ਚੋਣਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ਵਿੱਚ ਕੇਜਰੀਵਾਲ ਅੱਗੇ, ਮੁੱਖ ਮੰਤਰੀ ਆਤਿਸ਼ੀ, ਸਿਸੋਦੀਆ ਪਿੱਛੇ