Sunday, April 28, 2024

National

ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾ ਕੇ ਆਮ ਲੋਕਾਂ ਅਤੇ ਕਿਸਾਨਾਂ ’ਤੇ ਵਾਧੂ ਬੋਝ ਪਾਉਣ ਦੀ ਕੀਤੀ ਨਿਖੇਧੀ

ਅਮਰੀਕ ਸਿੰਘ  | June 11, 2023 09:35 PM
ਕਿਹਾ ਕਿ ਸਰਕਾਰ ਲੋਕਾਂ ਨੂੰ ਲਾਭ ਦੇਣ ਦੀ ਥਾਂ ਉਲਟਾਂ ਟੈਕਸਾਂ ਨਾਲ ਮਾਰ ਰਹੀ ਹੈ
ਤਰਨਤਾਰਨ, :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇਅੱਜ  ਆਮ ਆਦਮੀ ਪਾਰਟੀ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਵਾਰ ਵਾਰ ਵੈਟ ਵਧਾ ਕੇ ਆਮ ਆਦਮੀ ਅਤੇ ਕਿਸਾਨਾਂ ’ਤੇ ਵਾਧੂ ਬੋਝ ਪਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾਕਿ  ਤਾਜ਼ਾ ਵਾਧੇ ਮਗਰੋਂ ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਹੋਰਨਾਂ ਰਾਜਾਂ ਨਾਲੋਂ ਮਹਿੰਗਾ ਹੋ ਗਿਆ ਹੈ।
 
ਇਸ ਧੱਕੇਸ਼ਾਹੀ ਵਾਲੇ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਜਾਏ ਆਮ ਲੋਕਾਂ ਸਿਰ ਮੁਸੀਬਤਾਂ ਪਾਉਣ ਦੇ ਸਰਕਾਰ ਨੂੰ ਇਸ਼ਤਿਹਾਰਾਂ ’ਤੇ ਸੈਂਕੇੜੇ ਕਰੋੜਾਂ ਰੁਪਏ ਖਰਚਣ ’ਤੇ ਰੋਕ ਲਗਾ ਕੇ ਪੈਸੇ ਬਚਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਜੇਕਰ ਆਪ ਸਰਕਾਰ ਇਸ਼ਤਿਹਾਬਾਜ਼ੀ ਅਤੇ ਪਬਲੀਸਿਟੀ ਸਟੰਟ ਕਰਨੇ ਬੰਦ ਕਰ ਦੇਵੇ ਤਾਂ ਇਸਨੂੰ ਵਾਧੂ ਸਰੋਤ ਜੁਟਾਉਣ ਦੀ ਲੋੜ ਨਹੀਂ ਰਹੇਗੀ।
 
ਸਰਦਾਰ ਸੁਖਬੀਰ ਸਿੰਘ ਬਾਦਲ, ਅੱਜ ਤਰਨਤਾਰਨ ਸੀਨੀਅਰ ਆਗੂ ਸਰਦਾਰ ਹਰਮੀਤ ਸਿੰਘ ਸੰਧੂ ਦੇ ਪਿਤਾ ਸਰਦਾਰ ਸੁਰਜੀਤ ਸਿੰਘ ਸੰਧੂ ਨਤਿਮ ਭੋਗ ਵਿਚ ਸ਼ਾਮਲ ਹੋਣ ਆਏ ਸਨ, ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਦਾਅਵੇ ਕਰ ਰਹੀ ਹੈ ਕਿ ਉਹ 300 ਯੂਨਿਟ ਬਿਜਲੀ ਮੁਫਤ ਦੇ ਰਹੀ ਹੈ ਤੇ ਦੂਜੇ ਪਾਸੇ ਉਸਨੇ ਬੁਢਾਪਾ ਪੈਨਸ਼ਨ, ਆਟਾ ਦਾਲ ਸਕੀਮ, ਸ਼ਗਨ ਸਕੀਮ ਤੇ ਐਸ ਸੀ ਸਕਾਲਰਸ਼ਿਪ ਸਕੀਮ ਸਮੇਤ ਸਮਾਜ ਭਲਾਈ ਸਕੀਮਾਂ ਵਿਚ ਵੱਡੀ ਕਟੌਤੀ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਲੜਕੀਆਂ ਲਈ ਮੁਫਤ ਸਾਈਕਲ ਸਕੀਮ, ਤੀਰਥ ਯਾਤਰਾ ਸਕੀਮ, ਮੁਫਤ ਭਾਂਡੇ ਦੇਣ ਦੀ ਸਕੀਮ, ਜਿੰਮ ਅਤੇ ਸੁਵਿਧਾ ਕੇਂਦਰ ਤੇ ਸੇਵਾ ਕੇਂਦਰ ਵੀ ਬੰਦ  ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਹੁਣ ਇਸਨੇ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਤੋਂ ਸਰਕਾਰ ਦਾ ਦੋਗਲਾ ਚੇਹਰਾ ਨੰਗਾ ਹੋ ਗਿਆ ਹੈ ਜੋ ਲੋਕਾਂ ਨੂੰ ਲਾਭ ਦੇਣ ਨਾਲੋਂ ਵੱਧ ਟੈਕਸ ਲਗਾ ਕੇ ਮਾਰ ਰਹੀ ਹੈ। ਉਹਨਾਂ ਕਿਹਾ ਕਿ ਇਹ ਤਾਂ ਇਕ ਹੱਥ ਲੈ ਕੇ ਦੂਜੇ ਹੱਥ ਨਾਲ ਖੋਹਣ ਵਾਲੀ ਗੱਲ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਇੰਸਟੀਚਿਊਟ ਮੁਹਾਲੀ ਦੇ 10 ਵਿਦਿਆਰਥੀਆਂ ਨੂੰ ਵਧਾਈਦਿੱਤੀ  ਜੋ ਕੱਲ੍ਹ ਹਥਿਆਰਬੰਦ ਭਾਰਤੀ ਫੌਜ ਵਿਚ ਅਫਸਰ ਬਣੇ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਇਹ ਅਕੈਡਮੀ ਜੋ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਖੋਲ੍ਹੀਸੀ,   ਪੰਜਾਬ ਅਤੇ ਪੰਜਾਬੀਆਂ ਦਾ ਮਾਣ ਵਧਾ ਰਹੀ ਹੈ। ਉਹਨਾਂ ਕਿਹਾ  ਕਿ ਹੁਣ ਤੱਕ ਸੰਸਥਾ ਦੇ 136 ਵਿਦਿਆਰਥੀ ਫੌਜ ਵਿਚ ਅਫਸਰ ਬਣ ਚੁੱਕੇਹਨ।ਸਰਦਾਰ ਬਾਦਲ ਨੇ ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਪਰੈਪਰੇਟਰੀ ਇੰਸਟੀਚਿਊਟ ਨੂੰ ਵੀ ਵਧਾਈ ਦਿੱਤੀ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ