Thursday, April 18, 2024

National

ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ 'ਤੇ ਰੋਪ-ਵੇਅ ਪ੍ਰਾਜੈਕਟ ਵਿਕਸਤ ਕਰਨ  ਲਈ ਆਪਸੀ ਸਹਿਮਤੀ ਤੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ

PUNJAB NEWS EXPRESS | March 30, 2023 08:18 PM

ਰੋਪ-ਵੇਅ ਪ੍ਰਾਜੈਕਟ ਦੋਵਾਂ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸੈਲਾਨੀਆਂ ਦੀ ਸਹੂਲਤ ਲਈ ਵੀ ਹੋਵੇਗਾ ਸਹਾਈ
ਚੰਡੀਗੜ੍ਹ, : ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ 'ਤੇ ਰੋਪਵੇਅ ਪ੍ਰਾਜੈਕਟ ਵਿਕਸਤ ਕਰਨ ਵਾਸਤੇ ਸਹਿਮਤੀ ਦੇਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਾਜੈਕਟ ਨਾਲ ਦੋਵਾਂ ਸੂਬਿਆਂ ਦੇ ਸਮਾਜਿਕ-ਆਰਥਿਕ ਵਿਕਾਸ ਅਤੇ ਸੈਰ-ਸਪਾਟੇ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ।
 
ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਰੋਪ-ਵੇਅ ਪ੍ਰੋਜੈਕਟ ਸੈਲਾਨੀਆਂ ਲਈ ਖਿੱਚ ਦਾ ਪ੍ਰਮੁੱਖ ਕੇਂਦਰ ਹੋਵੇਗਾ ਅਤੇ ਇਸ ਨਾਲ ਸਥਾਨਕ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ। ਇਹ ਖੇਤਰ ਦੇ ਸਭ ਤੋਂ ਸੁੰਦਰ ਕੁਝ ਸਥਾਨਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰੇਗਾ, ਜਿਸ ਨਾਲ ਬਿਨਾਂ ਸ਼ੱਕ ਵੱਡੀ ਗਿਣਤੀ ਸੈਲਾਨੀ ਆਕਰਸ਼ਿਤ ਹੋਣਗੇ। ਇਸ ਪ੍ਰੋਜੈਕਟ ਤੋਂ ਦੋਵਾਂ ਰਾਜਾਂ ਦਰਮਿਆਨ ਸੰਪਰਕ ਵਿੱਚ ਸੁਧਾਰ ਦੀ ਵੀ ਉਮੀਦ ਹੈ, ਜਿਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਵੀ ਹੁਲਾਰਾ ਮਿਲੇਗਾ।

ਮੰਤਰੀ ਨੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਅਤੇ ਖੇਤਰ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਸੁਧਾਰਨ ਲਈ ਦੋਵਾਂ ਮੁੱਖ ਮੰਤਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਕੀਤੀ ਕਿ ਇਹ ਪ੍ਰਾਜੈਕਟ ਜਲਦ ਹੀ ਮੁਕੰਮਲ ਹੋ ਜਾਵੇਗਾ ਅਤੇ ਦੇਸ਼ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ।

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਰਕਾਰਾਂ ਵੱਲੋਂ ਰੋਪ-ਵੇਅ ਪ੍ਰੋਜੈਕਟ ਵਿਕਸਤ ਕਰਨ ਦਾ ਸਾਂਝਾ ਉਪਰਾਲਾ ਇਸ ਖੇਤਰ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਨਾਲ ਦੋਵਾਂ ਸੂਬਿਆਂ ਦੀ ਆਰਥਿਕਤਾ 'ਤੇ ਸਕਾਰਾਤਮਕ ਪ੍ਰਭਾਵ ਪੈਣ ਦੀ ਉਮੀਦ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ