Saturday, February 14, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

National

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮ ਰੱਖਿਅਕ ਯਾਤਰਾ ਅੱਜ ਤੋਂ ਦਿੱਲੀ ਵਿੱਚ: ਹਰਮੀਤ ਸਿੰਘ ਕਾਲਕਾ

PUNJAB NEWS EXPRESS | November 16, 2025 01:04 AM
ਨਵੀਂ ਦਿੱਲੀ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖ ਇਤਿਹਾਸ ਦੇ ਅਮਰ ਸ਼ਹੀਦਾਂ ਅਤੇ ਧਰਮ ਦੀ ਖਾਤਰ ਆਪਣੇ ਸੀਸ ਦੀ ਕੁਰਬਾਨੀ ਦੇਣ ਵਾਲੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ 350ਵੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਵਿਸ਼ਾਲ “ਧਰਮ ਰੱਖਿਅਕ ਯਾਤਰਾ” ਨਗਰ ਕੀਰਤਨ ਦੇ ਰੂਪ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ।
 
ਇਹ ਪਵਿੱਤਰ ਯਾਤਰਾ 16 ਨਵੰਬਰ ਨੂੰ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ, ਸ੍ਰੀ ਮਿਹਰੌਲੀ ਸਾਹਿਬ ਤੋਂ ਅਰੰਭ ਹੋਵੇਗੀ ਅਤੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦੀ ਹੋਈ 21 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਚਾਂਦਨੀ ਚੌਂਕ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਸਮਾਪਤ ਹੋਵੇਗੀ।
 
ਸਰਦਾਰ ਕਾਲਕਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਿਰਫ਼ ਇੱਕ ਧਾਰਮਿਕ ਜਲੂਸ ਨਹੀਂ, ਸਗੋਂ ਉਹ ਰੂਹਾਨੀ ਪ੍ਰੇਰਣਾ ਦਾ ਸਰੋਤ ਹੈ ਜੋ ਸਾਨੂੰ ਧਰਮ, ਮਨੁੱਖਤਾ ਅਤੇ ਸ਼ਾਂਤੀ ਦੇ ਮਾਰਗ ‘ਤੇ ਚਲਣ ਲਈ ਪ੍ਰੇਰਿਤ ਕਰਦਾ ਹੈ। ਇਸ ਯਾਤਰਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਪਾਲਕੀ ਸਾਹਿਬ ਦਾ ਸਨਮਾਨਤ ਵਿਹਾਰ ਹੋਵੇਗਾ ਜਿਸ ਨਾਲ ਸੰਗਤਾਂ ਨੂੰ ਪਵਿੱਤਰ ਦਰਸ਼ਨ ਦਾ ਮੌਕਾ ਪ੍ਰਾਪਤ ਹੋਵੇਗਾ।
 
ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਪਾਲਕੀ ਸਾਹਿਬ ਦੀ ਲਾਈਵ ਲੋਕੇਸ਼ਨ ਵੇਖਣ ਦੀ ਵਿਵਸਥਾ ਵੀ ਕੀਤੀ ਗਈ ਹੈ। ਇਸ ਲਈ ਸੰਗਤਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ www.dsgmc.in ‘ਤੇ ਸੰਪਰਕ ਕਰ ਸਕਦੀਆਂ ਹਨ।
 
ਸਰਦਾਰ ਹਰਮੀਤ ਸਿੰਘ ਕਾਲਕਾ ਨੇ  ਸਾਰੇ ਸਿੱਖ ਭਾਈਚਾਰੇ ਦੀਆਂ ਸੰਗਤਾਂ ਆਪਣੇ ਪਰਿਵਾਰਾਂ ਸਮੇਤ ਇਸ ਨਗਰ ਕੀਰਤਨ ਵਿੱਚ ਹਾਜ਼ਰੀ ਭਰਨ ਦੀ ਕ੍ਰਿਪਾਲਤਾ ਕਰਨ ਤਾਂ ਜੋ ਸਾਂਝੇ ਤੌਰ ‘ਤੇ ਗੁਰੂ ਸਾਹਿਬ ਦੀ ਕੁਰਬਾਨੀ  ਅਤੇ ਉਪਦੇਸ਼ਾਂ ਨੂੰ ਯਾਦ ਕਰ ਸਕੀਏ। ਸਰਦਾਰ ਕਾਲਕਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਖਾਤਰ ਸੀਸ ਦੇ ਦਿੱਤਾ, ਪਰ ਧਰਮ ਨਾ ਛੱਡਿਆ — ਅਜਿਹੇ ਬਲਿਦਾਨਾਂ ਨੂੰ ਯਾਦ ਰੱਖਣਾ ਸਾਡੇ ਧਰਮ ਦਾ ਅਟੁੱਟ ਹਿੱਸਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

'ਲੋਕਾਂ ਦੇ ਨੇਤਾ, ਮਜ਼ਬੂਤ ​​ਜ਼ਮੀਨੀ ਪੱਧਰ ਦੇ ਸੰਪਰਕ ਵਾਲੇ': ਪ੍ਰਧਾਨ ਮੰਤਰੀ ਮੋਦੀ ਨੇ ਅਜੀਤ ਪਵਾਰ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਪੰਜ ਹੋਰਾਂ ਦੀ ਬਾਰਾਮਤੀ ਵਿੱਚ ਹੋਏ ਜਹਾਜ਼ ਹਾਦਸੇ ਵਿੱਚ ਮੌਤ, ਡੀਜੀਸੀਏ ਨੇ ਪੁਸ਼ਟੀ ਕੀਤੀ

ਪ੍ਰਧਾਨ ਮੰਤਰੀ ਮੋਦੀ ਦਿੱਲੀ ਦੇ ਚਰਚ ਵਿਖੇ ਕ੍ਰਿਸਮਸ ਪ੍ਰਾਰਥਨਾ ਵਿੱਚ ਸ਼ਾਮਲ ਹੋਏ, ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ

ਭਾਜਪਾ ਸ਼ਾਸਿਤ ਰਾਜਾਂ ਵਿੱਚ ਕ੍ਰਿਸਮਸ ਵਾਲੇ ਦਿਨ ਈਸਾਈਆਂ ਵਿਰੁੱਧ ਹਿੰਸਾ ਨੇ ਭਾਰਤ ਨੂੰ ਦੁਨੀਆ ਸਾਹਮਣੇ ਸ਼ਰਮਸਾਰ ਕੀਤਾ

ਖ਼ਾਲਸਾ ਯੂਨੀਵਰਸਿਟੀ ਵੱਲੋਂ 5 ਰੋਜ਼ਾ ਪੁਸਤਕ ਦੌਰਾਨ ‘ਪੰਜਾਬ ਦੇ ਰਾਜਸੀ-ਪ੍ਰਸ਼ਾਸਕੀ ਵਿਹਾਰ’ ਵਿਸ਼ੇ ਸੈਮੀਨਾਰ ਕਰਵਾਇਆ ਗਿਆ

ਦਿੱਲੀ ਧਮਾਕਾ: ਪੁਲਵਾਮਾ ਵਿੱਚ ਮੁੱਖ ਦੋਸ਼ੀ ਡਾਕਟਰ ਉਮਰ ਦਾ ਘਰ ਢਾਹ ਦਿੱਤਾ ਗਿਆ

'ਐਨਡੀਏ ਜ਼ਬਰਦਸਤ ਜਿੱਤ ਵੱਲ ਵਧ ਰਿਹਾ ਹੈ': ਜਨਤਾ ਦਲ (ਯੂ) ਦੇ ਰਾਜੀਵ ਰੰਜਨ

ਬਿਹਾਰ ਚੋਣ ਨਤੀਜੇ: ਬਦਲਾਅ ਆਵੇਗਾ, ਸਰਕਾਰ ਬਣੇਗੀ, ਤੇਜਸਵੀ ਯਾਦਵ ਨੇ ਕਿਹਾ

ਬਿਹਾਰ ਚੋਣ ਨਤੀਜੇ: ਸਖ਼ਤ ਸੁਰੱਖਿਆ ਵਿਚਕਾਰ ਗਿਣਤੀ ਸ਼ੁਰੂ

ਪ੍ਰਧਾਨ ਮੰਤਰੀ ਮੋਦੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 136ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ