Friday, April 26, 2024

National

ਸੰਗਠਿਤ ਅਪਰਾਧ ਤਹਿਤ ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਣ ਵਾਲਾ ਪੀ.ਸੀ.ਐਸ. ਅਧਿਕਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

PUNJAB NEWS EXPRESS | January 06, 2023 09:53 PM

ਆਰ.ਟੀ.ਏ. ਧਾਲੀਵਾਲ ਨਿੱਜੀ ਵਿਅਕਤੀਆਂ ਰਾਹੀਂ ਕਰਦਾ ਸੀ ਰਿਸ਼ਵਤ ਵਸੂਲੀ
ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤਾ ਗਿਆ ਦੋਸ਼ੀ ਨੂੰ ਗ੍ਰਿਫਤਾਰ
ਚੰਡੀਗੜ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ (ਪੀ.ਸੀ.ਐਸ.) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਸੰਗਠਿਤ ਅਪਰਾਧ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ ਜੋ ਨਿੱਜੀ ਵਿਅਕਤੀਆਂ ਰਾਹੀਂ ਟਰਾਂਸਪੋਰਟਰਾਂ ਤੋਂ ਰਿਸ਼ਵਤ ਵਸੂਲਦਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ  ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ 18.11.2022 ਨੂੰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਹ ਹਰ ਮਹੀਨੇ ਲੁਧਿਆਣਾ ਵਿਖੇ ਵੱਖ-ਵੱਖ ਟਰਾਂਸਪੋਰਟਰਾਂ ਤੋਂ ਉਨਾਂ ਦੇ ਵਾਹਨਾਂ ਦੇ ਚਲਾਨ ਜਾਰੀ ਨਾ ਕਰਨ ਬਦਲੇ ਕੁੱਝ ਨਿੱਜੀ ਵਿਅਕਤੀਆਂ ਰਾਹੀਂ ਰਿਸ਼ਵਤ ਵਸੂਲਦਾ ਸੀ। ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਸਤਨਾਮ ਸਿੰਘ ਧਵਨ ਵਾਸੀ ਪਿੰਡ ਮਾਣਕਵਾਲ, ਜਿਲਾ ਲੁਧਿਆਣਾ ਨੇ ਉਕਤ ਆਰ.ਟੀ.ਏ. ਨਾਲ ਜੁੜੇ ਪੰਜਾਬ ਹੋਮ ਗਾਰਡਜ (ਪੀ.ਐਚ.ਜੀ.) ਵਲੰਟੀਅਰ ਬਹਾਦਰ ਸਿੰਘ ਦੀਆਂ ਵੀਡੀਓ ਕਲਿੱਪਾਂ ਸਮੇਤ ਇਸ ਹੈਲਪਲਾਈਨ ‘ਤੇ ਆਰ.ਟੀ.ਏ. ਲੁਧਿਆਣਾ ਦੇ ਖਿਲਾਫ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ।

ਵਿਜੀਲੈਂਸ ਦੀ ਟੀਮ ਨੇ ਉਪਰੋਕਤ ਸ਼ਿਕਾਇਤ ਵਿਚਲੇ ਸਬੂਤਾਂ ਅਤੇ ਤੱਥਾਂ ਦੀ ਤਸਦੀਕ ਕੀਤੀ ਜੋ ਸਹੀ ਪਾਈ ਗਈ ਹੈ। ਉਕਤ ਜਾਂਚ ਵਿੱਚ ਪਾਇਆ ਗਿਆ ਕਿ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਉਨਾਂ ਦੇ ਵਾਹਨਾਂ ਦੇ ਚਲਾਨ ਨਾ ਜਾਰੀ ਕਰਨ ਲਈ ਵੱਖ-ਵੱਖ ਟਰਾਂਸਪੋਰਟਰਾਂ ਤੋਂ ਕੁਝ ਨਿੱਜੀ ਵਿਅਕਤੀਆਂ ਰਾਹੀਂ ਮਹੀਨਾਵਾਰ ਰਿਸ਼ਵਤ ਦੀ ਰਕਮ ਵਸੂਲਦਾ ਸੀ। ਪਤਾ ਲੱਗਾ ਹੈ ਕਿ ਦਸੰਬਰ ਮਹੀਨੇ ਵਿਚ ਉਸ ਨੇ 4 ਲੱਖ ਰੁਪਏ ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਜਿਸ ਵਿਚੋਂ 1, 70, 000 ਰੁਪਏ ਖੁਦ ਵਰਤੇ ਅਤੇ ਬਾਕੀ  2, 30, 000 ਰੁਪਏ ਦੀ ਰਿਸ਼ਵਤ ਦੀ ਰਕਮ ਹੋਮ ਗਾਰਡ ਵਲੰਟੀਅਰ ਬਹਾਦਰ ਸਿੰਘ ਨੂੰ ਸੌਂਪ ਦਿੱਤੀ।

ਪੜਤਾਲ ਦੌਰਾਨ ਹੋਮ ਗਾਰਡ ਵਲੰਟੀਅਰ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਹ ਆਰ.ਟੀ.ਏ. ਦਾ ਅਧੀਨ ਕਰਮਚਾਰੀ (ਮਾ-ਤਹਿਤ) ਹੈ ਅਤੇ ਉਸਨੂੰ ਆਰਟੀਏ ਦੇ ਹੁਕਮਾਂ ਦੀ ਪਾਲਣਾ ਕਰਨੀ ਪੈਂਦੀ ਹੈ ਅਤੇ ਉਹ 2, 30, 000 ਰੁਪਏ ਦੀ ਰਿਸ਼ਵਤ ਦੀ ਰਕਮ ਪੇਸ਼ ਕਰ ਸਕਦਾ ਹੈ।

ਇਸ ਸਬੰਧੀ ਐਫ.ਆਈ.ਆਰ ਨੰ. 01 ਮਿਤੀ 6.1.2023 ਨੂੰ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਅਤੇ ਹੋਰਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8 ਅਤੇ ਭਾਰਤੀ ਦੰਡਾਵਲੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਓਰੋ ਰੇਂਜ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਅੱਜ ਪੀ.ਐਚ.ਜੀ. ਬਹਾਦਰ ਸਿੰਘ ਨੇ ਦੋਸ਼ੀ ਆਰ.ਟੀ.ਏ. ਵਲੋਂ ਸੌਪੀ  2, 30, 000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਅੱਜ ਵਿਜੀਲੈਂਸ ਬਿਊਰੋ ਦੇ ਦਫਤਰ ਵਿੱਚ ਪੇਸ਼ ਕਰ ਦਿੱਤੀ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ