Saturday, September 05, 2026
ਤਾਜਾ ਖਬਰਾਂ
'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

National

ਹਰ ਟ੍ਰੈਫਿਕ ਉਲੰਘਣਾ ’ਤੇ ਕੱਟੇ ਜਾਣਗੇ ਅੰਕ, ਡਰਾਈਵਿੰਗ ਲਾਇਸੈਂਸ ਹੋ ਸਕਦਾ ਹੈ ਰੱਦ

ਪੰਜਾਬ ਨਿਊਜ਼ ਐਕਸਪ੍ਰੈੱਸ | September 04, 2026 05:11 PM

- ਸਰਕਾਰ ‘ਗ੍ਰੇਡਿਡ ਪੁਆਇੰਟ ਸਿਸਟਮ’ ਲਾਗੂ ਕਰਨ ’ਤੇ ਕਰ ਰਹੀ ਵਿਚਾਰ
- ਨਿਰਧਾਰਤ ਹੱਦ ਤੋਂ ਹੇਠਾਂ ਅੰਕ ਜਾਣ ’ਤੇ ਲਾਇਸੈਂਸ ਹੋਵੇਗਾ ਸਸਪੈਂਡ

ਨਵੀਂ ਦਿੱਲੀ: ਸਰਕਾਰ ਡਰਾਈਵਿੰਗ ਲਾਇਸੈਂਸ ਲਈ ‘ਗ੍ਰੇਡਿਡ ਪੁਆਇੰਟ ਸਿਸਟਮ’ ਲਾਗੂ ਕਰਨ ’ਤੇ ਵਿਚਾਰ ਕਰ ਰਹੀ ਹੈ। ਇਸ ਪ੍ਰਣਾਲੀ ਤਹਿਤ ਟ੍ਰੈਫਿਕ ਨਿਯਮਾਂ ਦੀ ਹਰ ਉਲੰਘਣਾ ’ਤੇ ਵਾਹਨ ਚਾਲਕ ਦੇ ਲਾਇਸੈਂਸ ਤੋਂ ਨਿਰਧਾਰਤ ਅੰਕ ਕੱਟੇ ਜਾਣਗੇ। ਜੇਕਰ ਕਿਸੇ ਚਾਲਕ ਦੇ ਅੰਕ ਇੱਕ ਤੈਅ ਹੱਦ ਤੋਂ ਹੇਠਾਂ ਚਲੇ ਜਾਂਦੇ ਹਨ ਤਾਂ ਉਸ ਦਾ ਡਰਾਈਵਿੰਗ ਲਾਇਸੈਂਸ ਸਸਪੈਂਡ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਵੀ ਉਲੰਘਣਾਵਾਂ ਜਾਰੀ ਰਹਿਣ ’ਤੇ ਲਾਇਸੈਂਸ ਰੱਦ ਕਰਨ ਦਾ ਪ੍ਰਬੰਧ ਵੀ ਕੀਤਾ ਜਾ ਸਕਦਾ ਹੈ।

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ SIAM ਦੇ 66ਵੇਂ ਸਾਲਾਨਾ ਸੰਮੇਲਨ ਦੌਰਾਨ ਇੱਕ ਚਰਚਾ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦੇਸ਼ ਸਾਹਮਣੇ ਇੱਕ ਵੱਡੀ ਚੁਣੌਤੀ ਹਨ। ਗਡਕਰੀ ਮੁਤਾਬਕ ਭਾਰਤ ਵਿੱਚ ਹਰ ਸਾਲ ਲਗਭਗ 5 ਲੱਖ ਸੜਕ ਹਾਦਸੇ ਹੁੰਦੇ ਹਨ, ਜਿਨ੍ਹਾਂ ਵਿੱਚ ਕਰੀਬ 1.20 ਲੱਖ ਲੋਕਾਂ ਦੀ ਮੌਤ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਾਹਨ ਚਾਲਕਾਂ ਦਾ ਵਿਵਹਾਰ ਹਾਦਸਿਆਂ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਹੈ ਅਤੇ ਇਸ ਨੂੰ ਕਾਬੂ ਕਰਨ ਲਈ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ।

ਗਡਕਰੀ ਦੀ ਸੂਬਿਆਂ ਨੂੰ ਅਪੀਲ—ਬਾਈਕ ਟੈਕਸੀ ਨੂੰ ਦਿੱਤੀ ਜਾਵੇ ਮਨਜ਼ੂਰੀ
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸਾਰੇ ਸੂਬਿਆਂ ਦੀਆਂ ਸਰਕਾਰਾਂ ਨੂੰ ਬਾਈਕ ਟੈਕਸੀ ਸੇਵਾ ਨੂੰ ਮਨਜ਼ੂਰੀ ਦੇਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਮੋਟਰਸਾਈਕਲਾਂ ਅਤੇ ਸਕੂਟਰਾਂ ਰਾਹੀਂ ਯਾਤਰੀਆਂ ਨੂੰ ਲਿਜਾਣ ਦੀ ਸਹੂਲਤ ਨਾਲ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਅਨੁਸਾਰ ਇਸ ਨਾਲ ਕਰੀਬ 8 ਕਰੋੜ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਬਣ ਸਕਦੇ ਹਨ। ਗਡਕਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਬਾਈਕ ਟੈਕਸੀ ਦੀ ਇਜਾਜ਼ਤ ਦਿੱਤੀ ਜਾ ਚੁੱਕੀ ਹੈ, ਪਰ ਆਵਾਜਾਈ ਵਿਸ਼ਾ ਸੂਬਾ ਸਰਕਾਰਾਂ ਦੇ ਅਧਿਕਾਰ ਖੇਤਰ ਵਿੱਚ ਹੋਣ ਕਾਰਨ ਕੁਝ ਰਾਜਾਂ ਵਿੱਚ ਅਜੇ ਤੱਕ ਇਸ ਨੂੰ ਮਨਜ਼ੂਰੀ ਨਹੀਂ ਮਿਲੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਦਿੱਲੀ ’ਚ ਕਾਕਰੋਚ ਜਨਤਾ ਪਾਰਟੀ ਦਾ 3 ਘੰਟੇ ਧਰਨਾ, ਪੁਲਿਸ ਨੇ ਦਿੱਤਾ 72 ਘੰਟਿਆਂ ’ਚ ਗ੍ਰਿਫ਼ਤਾਰੀ ਦਾ ਭਰੋਸਾ

ਜੌਰਜੀਆ ਮੇਲੋਨੀ ਨੇ ਇਟਲੀ ’ਚ ਸਭ ਤੋਂ ਲੰਬੇ ਸਮੇਂ ਤੱਕ PM ਰਹਿਣ ਦਾ ਬਣਾਇਆ ਰਿਕਾਰਡ, PM ਮੋਦੀ ਨੇ ਦਿੱਤੀ ਵਧਾਈ

ਸਤਿੰਦਰ ਜੈਨ ਨੂੰ ਮਿਲੀ ਜ਼ਮਾਨਤ, ਜਲ ਬੋਰਡ ਟੈਂਡਰ ਘਪਲੇ ਵਿੱਚ ਹੋਈ ਸੀ ਗ੍ਰਿਫ਼ਤਾਰੀ

200 ਸਾਲ ਬਾਅਦ ਘਰ ’ਚ ਹੋਇਆ ਧੀ ਦਾ ਜਨਮ, ਪਰਿਵਾਰ ਚਾਂਦੀ ਦੇ ਰਥ ’ਚ ਲੈ ਕੇ ਆਇਆ ਘਰ

ਸੜਕਾਂ 'ਤੇ ਬੇਸਹਾਰਾ ਗਊਂ ਵੰਸ਼ ਨਜ਼ਰ ਨਹੀਂ ਆਉਣਾ ਚਾਹੀਦਾ, ਵਿਸ਼ੇਸ਼ ਮੁਹਿੰਮ ਚਲਾ ਕੇ ਹਰੇਕ ਪਸ਼ੂ ਦੀ ਟੈਗਿੰਗ ਕੀਤੀ ਜਾਵੇ: CM ਹਰਿਆਣਾ

ਸਾਬਕਾ ਏਅਰ ਮਾਰਸ਼ਲ ਜਤਿੰਦਰ ਮਿਸ਼ਰਾ ਨੂੰ ਰਾਮ ਮੰਦਰ ਦਾ ਪਹਿਲਾ CEO ਬਣਾਇਆ

ਸੁਪਰੀਮ ਕੋਰਟ ਵੱਲੋਂ ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੀਆਂ ਸਾਰੀਆਂ FIR ਰੱਦ ਕਰਨ ਦੇ ਹੁਕਮ

ਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮ

PM Modi ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ