- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਰਹੇ ਮੌਜੂਦ
ਚੰਡੀਗੜ੍ਹ, 29 ਅਕਤੂਬਰ - ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਇੱਥੇ ਸਤੀਸ਼ ਕੁਮਾਰ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਵਜੋਂ ਅਹੁਦੇ ਦੀ ਸਹੁੰ ਚੁਕਾਈ।
ਸਤੀਸ਼ ਕੁਮਾਰ ਨੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਅਹੁਦੇ, ਨਿਸ਼ਠਾ ਅਤੇ ਗੁਪਤਤਾ ਦੀ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਦਾ ਆਯੋਜਨ ਅੱਜ ਇੱਥੇ ਹਰਿਆਣਾ ਲੋਕ ਭਵਨ ਵਿਖੇ ਕੀਤਾ ਗਿਆ।
ਇਸ ਮੌਕੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਉੱਚ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਕੇ. ਸਿੰਘ, ਡਿਪਾਰਟਮੈਂਟ ਆਫ਼ ਫਿਊਚਰ ਦੀ ਪ੍ਰਧਾਨ ਸਕੱਤਰ ਸ੍ਰੀਮਤੀ ਅਮਨੀਤ ਪੀ. ਕੁਮਾਰ, ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਸਕੱਤਰ ਸ੍ਰੀ ਪੰਕਜ, ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੇ ਡਾਇਰੈਕਟਰ ਜਨਰਲ ਡਾ. ਏ.ਐਸ. ਚਾਵਲਾ, ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਸ੍ਰੀ ਹਿੰਮਤ ਸਿੰਘ, ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਮੈਂਬਰ, ਹੋਰ ਪਤਵੰਤੇ ਅਤੇ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਸਤੀਸ਼ ਕੁਮਾਰ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ।