Tuesday, September 01, 2026
ਤਾਜਾ ਖਬਰਾਂ
ਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂ

National

ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮ

PUNJAB NEWS EXPRESS | August 31, 2026 10:43 PM
 ਕਿਹਾ, ਕਾਂਗਰਸ ਵੱਲੋਂ ‘ਸ਼ੁੱਧੀਕਰਨ’ ਕਰਨ ਵਾਲਿਆਂ ਖ਼ਿਲਾਫ਼ FIR ਦੀ ਮੰਗ ਕਰਨ ਤੋਂ ਬਾਅਦ ਜਾਣਬੁੱਝ ਕੇ ਚੁੱਕਿਆ ਗਿਆ ਇਹ ਮੁੱਦਾ
 
ਚੰਡੀਗੜ੍ਹ, : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਵੱਲੋਂ ਪੰਜਾਬ ਦੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਦੇ ਦਿੱਤੇ ਗਏ ਨਿਰਦੇਸ਼ ਪੂਰੀ ਤਰ੍ਹਾਂ ਬਦਲੇ ਦੀ ਰਾਜਨੀਤੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਉੱਤਰਾਖੰਡ ਦੇ ਹਲਦਵਾਨੀ ਵਿੱਚ RSS-BJP ਵਰਕਰਾਂ ਵੱਲੋਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰੈਲੀ ਵਾਲੀ ਥਾਂ ਕੀਤੇ ਗਏ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਲੋਕਾਂ ਦਾ ਧਿਆਨ ਭਟਕਾਉਣਾ ਹੈ।
 
NCSC ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਇਹ ਹੁਕਮ ਨਹੀਂ ਦੇਖੇ ਹਨ ਅਤੇ ਇਸ਼ਾਰਾ ਕੀਤਾ ਕਿ ਇਹ ਲਗਭਗ ਦਸ ਮਹੀਨੇ ਪੁਰਾਣਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਵਰਗੀ ਬੂਟਾ ਸਿੰਘ ਦਾ ਪਰਿਵਾਰ ਉਨ੍ਹਾਂ ਲਈ ਆਪਣੇ ਪਰਿਵਾਰ ਵਾਂਗ ਹੈ ਅਤੇ ਉਹ ਉਸ ਸਮੇਂ ਹੀ ਇਸ ਮਾਮਲੇ ’ਤੇ ਮੁਆਫ਼ੀ ਮੰਗ ਚੁੱਕੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਸਵਰਗੀ ਬੂਟਾ ਸਿੰਘ ਬਾਰੇ ਕੋਈ ਅਪਮਾਨਜਨਕ ਟਿੱਪਣੀ ਨਹੀਂ ਕੀਤੀ ਸੀ, ਸਗੋਂ ਇੱਕ ਵਿਸ਼ੇਸ਼ ਸੰਦਰਭ ਵਿੱਚ ਉਨ੍ਹਾਂ ਦੇ ਨਾਮ ਦਾ ਜ਼ਿਕਰ ਕੀਤਾ ਸੀ।
 
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਹ ਵੱਖ-ਵੱਖ ਮਾਮਲਿਆਂ ਸਬੰਧੀ NCSC ਦੇ ਚੇਅਰਮੈਨ ਨਾਲ ਦੋ ਵਾਰ ਮੁਲਾਕਾਤ ਵੀ ਕਰ ਚੁੱਕੇ ਹਨ। ਵੜਿੰਗ ਨੇ ਕਿਹਾ ਕਿ ਅੱਜ ਜਾਰੀ ਕੀਤੇ ਗਏ ਨਿਰਦੇਸ਼ ਸਪੱਸ਼ਟ ਤੌਰ ’ਤੇ ਉਸ ਜਨਤਕ ਦਬਾਅ ਦਾ ਨਤੀਜਾ ਹਨ, ਜਿਸ ਦਾ ਸਾਹਮਣਾ BJP ਇਸ ਸਮੇਂ ਕਰ ਰਹੀ ਹੈ। ਇਹ ਦਬਾਅ ਉਸ ਘਟਨਾ ਤੋਂ ਬਾਅਦ ਵਧਿਆ ਹੈ, ਜਦੋਂ ਉੱਤਰਾਖੰਡ ਦੇ ਹਲਦਵਾਨੀ ਵਿੱਚ BJP-RSS ਨਾਲ ਜੁੜੇ ਲੋਕਾਂ ਵੱਲੋਂ ਸਿਰਫ਼ ਇਸ ਲਈ ਰੈਲੀ ਵਾਲੀ ਥਾਂ ਦਾ ‘ਸ਼ੁੱਧੀਕਰਨ’ ਕੀਤਾ ਗਿਆ ਕਿਉਂਕਿ ਉੱਥੇ ਇੱਕ ਦਲਿਤ ਆਗੂ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਸੰਬੋਧਨ ਕੀਤਾ ਸੀ।
 
ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਇਹ ਮੁੱਦਾ ਸੰਸਦ ਵਿੱਚ ਉਠਾਇਆ ਅਤੇ ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ‘ਸ਼ੁੱਧੀਕਰਨ’ ਕਰਨ ਵਾਲਿਆਂ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ‘ਸ਼ੁੱਧੀਕਰਨ’ ਕਰਨ ਵਾਲਿਆਂ ਖ਼ਿਲਾਫ਼ FIR ਦਰਜ ਕਰਨ ਦੀ ਬਜਾਏ, ਜੋ ਕਿ ਕਾਨੂੰਨ ਅਨੁਸਾਰ ‘ਛੂਆਛੂਤ’ ਅਤੇ ਗੈਰ-ਕਾਨੂੰਨੀ ਕਾਰਵਾਈ ਹੈ, BJP ਸਰਕਾਰ ਨੇ ਉੱਤਰਾਖੰਡ ਵਿੱਚ ਰਾਹੁਲ ਗਾਂਧੀ ਖ਼ਿਲਾਫ਼ ਹੀ FIR ਦਰਜ ਕਰ ਦਿੱਤੀ।
 
ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦੇਣਾ ਵੀ ਇਸੇ ਕੜੀ ਦਾ ਇੱਕ ਹਿੱਸਾ ਹੈ, ਜਿਸ ਦਾ ਮਕਸਦ ਲੋਕਾਂ ਦਾ ਧਿਆਨ ਅਸਲ ਮੁੱਦੇ ਤੋਂ ਭਟਕਾਉਣਾ ਹੈ।
 
ਉਨ੍ਹਾਂ ਇਹ ਵੀ ਯਾਦ ਕਰਵਾਇਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਵੀ ਉਨ੍ਹਾਂ ਖ਼ਿਲਾਫ਼ ਇੱਕ ਹੁਕਮ ਜਾਰੀ ਕੀਤਾ ਗਿਆ ਸੀ, ਜਿਸ ’ਤੇ ਅਦਾਲਤ ਵੱਲੋਂ ਰੋਕ ਲਗਾ ਦਿੱਤੀ ਗਈ ਸੀ।
 
PCC ਪ੍ਰਧਾਨ ਨੇ ਕਿਹਾ ਕਿ ਕਾਂਗਰਸ ਅਜਿਹੀਆਂ ਚਾਲਾਂ ਤੋਂ ਡਰਨ ਵਾਲੀ ਨਹੀਂ ਹੈ ਅਤੇ BJP ਨੂੰ ਇਸ ਗੱਲ ਦਾ ਜਵਾਬ ਦੇਣਾ ਪਵੇਗਾ ਕਿ ਸਿਰਫ਼ ਇੱਕ ਦਲਿਤ ਆਗੂ ਵੱਲੋਂ ਰੈਲੀ ਨੂੰ ਸੰਬੋਧਨ ਕੀਤੇ ਜਾਣ ਕਾਰਨ ਇੱਕ ਥਾਂ ਦਾ ‘ਸ਼ੁੱਧੀਕਰਨ’ ਕਿਉਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਕਿਸੇ ਵੀ ਕੋਸ਼ਿਸ਼ਾਂ ਨਾਲ ਕਾਂਗਰਸ ਪਿੱਛੇ ਨਹੀਂ ਹਟੇਗੀ ਅਤੇ ‘ਸ਼ੁੱਧੀਕਰਨ’ ਕਰਨ ਵਾਲਿਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਆਪਣੀ ਲੜਾਈ ਜਾਰੀ ਰੱਖੇਗੀ।

Have something to say? Post your comment

google.com, pub-6021921192250288, DIRECT, f08c47fec0942fa0

National

ਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।

PM Modi ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਸ਼ਮੀਰੀ ਪੰਡਿਤਾਂ ਨੂੰ ਮੁੜ ਧਮਕੀਆਂ, ਘਰਾਂ ਦੇ ਪਤੇ ਤੇ ਫੋਨ ਨੰਬਰ ਜਾਰੀ, ਵਧਾਈ ਗਈ ਸੁਰੱਖਿਆ

‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਤਣਾਅ ਕਾਰਨ ਰੁਕੇ ਹੋਏ ਸੀ ਵਿਆਹ: ਹੁਣ ਭਾਰਤ ਪਹੁੰਚੀਆਂ 150 ਪਾਕਿਸਤਾਨੀ ਦੁਲਹਨਾਂ

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ 'ਤੇ ਸਰਕਾਰ ਨੇ ਲਾਈ ਰੋਕ

ਹਾਰਡਵੇਅਰ ਦੀ ਦੁਕਾਨ ਅਤੇ ਘਰ 'ਚ ਲੱਗੀ ਭਿਆਨਕ ਅੱਗ, ਸੱਸ-ਨੂੰਹ ਤੇ 6 ਮਹੀਨੇ ਦੀ ਮਾਸੂਮ ਜ਼ਿੰਦਾ ਸੜੀ

ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ

16 IAS/HCS ਅਫਸਰਾਂ ਦੇ ਤਬਾਦਲੇ

CJP ਦੇ ਬੁਲਾਰੇ ਅਤੇ ਉਸ ਦੇ ਸਾਥੀਆਂ ਦੀ ਕੁੱਟਮਾਰ ਮਾਮਲਾ: ਮੰਤਰੀ ਨੂੰ 48 ਘੰਟੇ ਦਾ ਅਲਟੀਮੇਟਮ